Image default
About us

ਪੰਜਾਬ ‘ਚ ਮੁੜ ਬਦਲੇਗਾ ਮੌਸਮ! 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ‘ਚ ਮੁੜ ਬਦਲੇਗਾ ਮੌਸਮ! 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ

 

 

ਚੰਡੀਗੜ੍ਹ, 28 ਮਾਰਚ (ਡੇਲੀ ਪੋਸਟ ਪੰਜਾਬੀ)- ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

Advertisement

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ‘ਚ ਪੰਜਾਬ ‘ਚ ਬੱਦਲਾਂ ਕਾਰਨ ਗਰਮੀ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਬੱਦਲ ਸਾਫ ਹੋਣਗੇ, ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ। ਫਿਲਹਾਲ ਜ਼ਿਆਦਾਤਰ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ 16 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ‘ਚ ਵੀ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

ਅੰਮ੍ਰਿਤਸਰ ਦੀ ਗੱਲ ਕਰੀਏ ‘ਤਾਂ ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ 19 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜਲੰਧਰ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੇਜ਼ ਹਵਾਵਾਂ ਵੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 31 ਡਿਗਰੀ ਦੇ ਵਿਚਕਾਰ ਦੀ ਭਵਿੱਖਵਾਣੀ ਕੀਤੀ ਗਈ ਹੈ।

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਇੱਥੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ਦੀ ਗੱਲ ਕਰੀਏ ‘ਤਾਂ ਇੱਥੇ ਵੀ ਮੀਂਹ ਪੈਣ ਦੇ ਆਸਾਰ ਹਨ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਤਾਪਮਾਨ 22 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Advertisement

Related posts

ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ, ਟਾਸਕ ਫੋਰਸ ਬਣਾ ਕੇ ਜਾਂਚ ਦੀ ਮੰਗ ਕੀਤੀ

punjabdiary

ਮੋਦੀ ਸਰਕਾਰ ਦਾ ਵੱਡਾ ਐਲਾਨ, ਲੈਪਟਾਪ, ਟੈਬਲੇਟ ਤੇ ਪਰਸਨਲ ਕੰਪਿਊਟਰ ਦੀ ਦਰਾਮਦ ‘ਤੇ ਲਾਇਆ ਬੈਨ

punjabdiary

AAP ਦੀ ‘ਕੇਜਰੀਵਾਲ ਨੂੰ ਅਸ਼ੀਰਵਾਦ’ ਕੈਂਪੇਨ ਅੱਜ ਤੋਂ ਸ਼ੁਰੂ, ਪਤਨੀ ਸੁਨੀਤਾ ਨੇ ਜਾਰੀ ਕੀਤਾ WhatsApp ਨੰਬਰ

punjabdiary

Leave a Comment