Image default
About us

ਸੁਖਬੀਰ ਬਾਦਲ ਦੀ ਵਿਗੜੀ ਤਬੀਅਤ, ਮਜੀਠੀਆ ਸੰਭਾਲਣਗੇ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ

ਸੁਖਬੀਰ ਬਾਦਲ ਦੀ ਵਿਗੜੀ ਤਬੀਅਤ, ਮਜੀਠੀਆ ਸੰਭਾਲਣਗੇ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ

 

 

ਚੰਡੀਗੜ੍ਹ, 9 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਅਤੇ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਥੋੜ੍ਹੀ ਖਰਾਬ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ।

Advertisement

ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ। ਪਰ ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਸੁਖਬੀਰ ਬਾਦਲ ਨੂੰ ਦਸਤ ਲੱਗ ਗਏ ਹਨ, ਜਿਸ ਤੋਂ ਬਾਅਦ ਉਸ ਲਈ ਯਾਤਰਾ ‘ਚ ਹਿੱਸਾ ਲੈਣਾ ਮੁਸ਼ਕਿਲ ਹੋ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਅਕਾਲੀ ਦਲ-ਭਾਜਪਾ 1997 ਤੋਂ ਬਾਅਦ ਪਹਿਲੀ ਵਾਰ ਵੱਖ-ਵੱਖ ਲੋਕ ਸਭਾ ਚੋਣਾਂ ਲੜਨ ਜਾ ਰਹੇ ਹਨ। ਦੋਵੇਂ ਪਾਰਟੀਆਂ ਨੇ 2022 ਦੀਆਂ ਲੋਕ ਸਭਾ ਚੋਣਾਂ ਵੀ ਵੱਖੋ-ਵੱਖ ਲੜੀਆਂ ਸਨ ਅਤੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਦੋਵੇਂ ਪਾਰਟੀਆਂ ਇਕ ਵਾਰ ਫਿਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਮੈਦਾਨ ‘ਚ ਹਨ। ਪਿਛਲੀਆਂ ਗਲਤੀਆਂ ਤੋਂ ਸਬਕ ਸਿੱਖਦਿਆਂ ਅਕਾਲੀ ਦਲ ਨੇ ਇਸ ਸਾਲ ਪੰਜਾਬ ਬਚਾਓ ਯਾਤਰਾ ਕੱਢੀ ਹੈ। ਇੰਨਾ ਹੀ ਨਹੀਂ ਸੁਖਬੀਰ ਬਾਦਲ ਨਾਰਾਜ਼ ਅਕਾਲੀਆਂ ਨੂੰ ਵੀ ਮਨਾ ਰਹੇ ਹਨ।

Advertisement

Related posts

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ 264 ਠਿਕਾਣਿਆਂ ‘ਤੇ ਛਾਪੇਮਾਰੀ

punjabdiary

ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਾਹਮਣੇ ਆਏ 797 ਨਵੇਂ ਕੇਸ, 5 ਲੋਕਾਂ ਦੀ ਹੋਈ ਮੌਤ

punjabdiary

ਹੜ੍ਹ ਪੀੜਤ ਝੋਨੇ ਦੀ ਮੁਫ਼ਤ ਪਨੀਰੀ ਲੈਣ ਲਈ ਫੋਨ ਕਰਨ

punjabdiary

Leave a Comment