ਵੱਡੀ ਖ਼ਬਰ: AAP ਪੰਜਾਬ ਵਲੋਂ 4 ਉਮੀਦਵਾਰਾਂ ਦਾ ਐਲਾਨ
Advertisement
ਚੰਡੀਗੜ੍ਹ, 16 ਅਪ੍ਰੈਲ (ਪੰਜਾਬ ਡਾਇਰੀ)- ਆਮ ਆਦਮੀ ਪਾਰਟੀ (AAP) ਦੇ ਵਲੋਂ ਪੰਜਾਬ ਦੀਆਂ ਚਾਰ ਲੋਕ ਸਭਾ ਸੀਟਾਂ ਤੇ ਆਪਣੇ ਉਮੀਦਵਾਰ ਉਤਾਰ ਦਿੱਤੇ ਹਨ। ਜਾਣਕਾਰੀ ਮੁਤਾਬਿਕ, ਫਿਰੋਜ਼ਪੁਰ ਤੋਂ ਕਾਕਾ ਬਰਾੜ, ਗੁਰਦਾਸਪੁਰ ਤੋਂ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ।