ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਰਾਜਾ ਵੜਿੰਗ ਸਣੇ ਇਨ੍ਹਾਂ ਨੂੰ ਆਗੂਆਂ ਨੂੰ ਦਿੱਤੀ ਗਈ ਟਿਕਟ
ਚੰਡੀਗੜ੍ਹ, 29 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ ਤਹਿਤ ਲੋਕ ਸਭ ਚੋਣਾਂ 2024 ਲਈ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
Advertisement
ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਨਗੇ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਅਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।