ਪੰਜਾਬ ਵਿਚ 10 ਮਈ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਬਾਕੀ ਅਦਾਰੇ
ਚੰਡੀਗੜ੍ਹ, 6 ਮਈ (ਨਿਊਜ 18)- ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਮਈ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ।
Advertisement
ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੋਈ ਹੈ, ਇਸ ਮੁਤਾਬਕ 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ‘ਚ ਛੁੱਟੀ ਰਹੇਗੀ।
Advertisement