Image default
ਤਾਜਾ ਖਬਰਾਂ

ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਦੇ ਖ਼ਿਲਾਫ਼ ਕਤਲ ਦੀ ਧਾਰਾ ਜੋੜਨ ਦਾ ਸੁਣਾਇਆ ਫੈਸਲਾ

ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਦੇ ਖ਼ਿਲਾਫ਼ ਕਤਲ ਦੀ ਧਾਰਾ ਜੋੜਨ ਦਾ ਸੁਣਾਇਆ ਫੈਸਲਾ

 

 

ਦਿੱਲੀ, 30 ਮਈ (ਪੰਜਾਬੀ ਟ੍ਰਿਬਿਊਨ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਰੋਜ਼ ਐਵੇਨਿਊ ਕੋਰਟ ’ਚ 1984 ਕਤਲੇਆਮ ਦੇ ਮਾਮਲੇ ਦੀ ਚੱਲ ਰਹੀ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਲੱਗੀ ਧਾਰਾ 302 ਅਤੇ 325 ਖ਼ਤਮ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਰਾਜਪਾਲ ਨੂੰ ਸਾਰੇ ਵੇਰਵੇ ਦੇ ਕੇ ਦੱਸਿਆ ਸੀ ਕਿ ਇਹ ਸਿੱਖ ਨਸਲਕੁਸ਼ੀ ਦਾ ਮਾਮਲਾ ਹੈ ਜਿਸ ਵਿੱਚ ਰੰਗਾਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮਗਰੋਂ ਥਾਣਾ ਵਿਕਾਸਪੁਰੀ ਵਿੱਚ 1992 ’ਚ ਐੱਫਆਈਆਰ ਨੰਬਰ 227/92 ਤੇ ਐੱਫਆਈਆਰ ਨੰਬਰ 264/92 ਥਾਣਾ ਦਰਜ ਹੋਈਆਂ ਸਨ।

Advertisement

ਆਗੂਆਂ ਨੇ ਦੱਸਿਆ ਕਿ ਸੱਜਣ ਕੁਮਾਰ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਜਿਸ ਭੀੜ ਦੀ ਅਗਵਾਈ ਕਰ ਰਿਹਾ ਸੀ, ਉਸ ਨੇ ਸੋਹਣ ਸਿੰਘ ਤੇ ਅਵਤਾਰ ਸਿੰਘ ਨਾਮ ਦੇ ਦੋ ਸਿੱਖਾਂ ਦਾ ਕਤਲ ਕੀਤਾ ਸੀ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤੀ ਗਈ ਅਰਜ਼ੀ ਦਾ ਨੋਟਿਸ ਲੈਂਦਿਆਂ ਉਪ ਰਾਜਪਾਲ ਨੇ ਵਿਸ਼ੇਸ਼ ਜਾਂਚ ਟੀਮ ਨੂੰ ਸੱਜਣ ਕੁਮਾਰ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨ ਲਈ ਕਿਹਾ ਸੀ। ਦੋਹਾਂ ਆਗੂਆਂ ਨੇ ਦੱਸਿਆ ਕਿ ਅੱਜ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਜੱਜ ਨੇ ਮੰਨਿਆ ਕਿ ਸੱਜਣ ਕੁਮਾਰ ਨੂੰ ਬਰੀ ਕੀਤਾ ਜਾਣਾ ਗਲਤ ਹੈ ਅਤੇ ਉਸ ਖ਼ਿਲਾਫ਼ ਦਰਜ ਮਾਮਲੇ ’ਚ ਧਾਰਾ 302 ਤੇ 325 ਦੀਆਂ ਧਾਰਾਵਾਂ ਜੋੜੀਆਂ ਜਾਣੀਆਂ ਚਾਹੀਦੀਆਂ ਹਨ। ਅਦਾਲਤ ਨੇ ਮਾਮਲੇ ’ਚ ਮੁੜ ਤੋਂ ਉਕਤ ਦੋਵੇਂ ਧਾਰਾਵਾਂ ਜੋੜਨ ਦਾ ਨਿਰਦੇਸ਼ ਦਿੱਤਾ ਹੈ।

Related posts

ਅਮਰੀਕਾ ਦਾ ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਮਸ਼ਹੂਰ ਟਰੈਵਲ ਏਜੰਸੀ ‘ਤੇ ਕੀਤਾ ਹਮਲਾ

Balwinder hali

ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ, ਪਾਰਟੀ ਨੂੰ ਲੈ ਕੇ ਸੁਣਾਇਆ ਫੈਸਲਾ

punjabdiary

ਸਮ੍ਰਿਤੀ ਮੰਧਾਨਾ ਨੇ ਤੀਜੇ ਵਨਡੇ ਦੌਰਾਨ ਸਭ ਤੋਂ ਤੇਜ਼ ਸੈਂਕੜਾ ਲਗਾਇਆ, ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਖਿਡਾਰਨ ਬਣੀ

Balwinder hali

Leave a Comment