Image default
ਤਾਜਾ ਖਬਰਾਂ

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

 

 

ਚੰਡੀਗੜ੍ਹ, 5 ਜੁਲਾਈ (ਏਬੀਪੀ ਸਾਂਝਾ)- ਕਾਂਗਰਸ ਦੇ ਸੀਨੀਅਰ ਲੀਡਰਾਂ ਤੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨੇ ਪੈਣਗੇ। ਪੰਜਾਬ ਵਿਧਾਨ ਸਭਾ ਨੇ ਦੋਵੇਂ ਲੀਡਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਦੋਵੇਂ ਲੀਡਰਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਲਈ ਉਨ੍ਹਾਂ ਨੂੰ ਵਿਧਾਇਕ ਵਜੋਂ ਮਿਲੇ ਘਰ ਖਾਲੀ ਕਰਨੇ ਪੈਣਗੇ।

Advertisement

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਦਿੱਤੀਆਂ ਗਈਆਂ ਰਿਹਾਇਸ਼ਾਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਮੁਤਾਬਕ ਉਨ੍ਹਾਂ ਨੂੰ 20 ਜੂਨ ਨੂੰ 15 ਦਿਨਾਂ ਦੇ ਅੰਦਰ-ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਤੈਅ ਸਮੇਂ ਤੋਂ ਬਾਅਦ ਵੀ ਉਹ ਕੁਝ ਸਮੇਂ ਲਈ ਘਰ ਰੱਖ ਸਕਦੇ ਹਨ ਪਰ ਇਸ ਦੌਰਾਨ ਉਨ੍ਹਾਂ ਨੂੰ ਵਾਜਬ ਕਿਰਾਇਆ ਅਦਾ ਕਰਨਾ ਹੋਵੇਗਾ।

ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸਨ। ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਦੇ ਵਿਧਾਇਕ ਸਨ। ਹੁਣ ਉਹ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋਵਾਂ ਨੇ ਹੁਣ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੇ ਅਸਤੀਫਾ ਸਵੀਕਾਰ ਵੀ ਕਰ ਲਿਆ ਹੈ। ਅਜਿਹੇ ‘ਚ ਉਨ੍ਹਾਂ ਨੂੰ ਘਰ ਖਾਲੀ ਕਰਨਾ ਪਵੇਗਾ।

ਨਿਯਮਾਂ ਅਨੁਸਾਰ ਜਦੋਂ ਵਿਧਾਨ ਸਭਾ ਮੈਂਬਰ ਨੂੰ ਘਰ, ਫਲੈਟ, ਨੌਕਰ, ਕੁਆਟਰ, ਗੈਰੇਜ ਆਦਿ ਅਲਾਟ ਕੀਤਾ ਜਾਂਦਾ ਹੈ। ਜੇਕਰ ਉਹ ਹੁਣ ਮੈਂਬਰ ਨਹੀਂ ਰਹੇ ਤਾਂ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਇਸ ਨੂੰ ਖਾਲੀ ਕਰਨਾ ਹੋਵੇਗਾ। ਜੇਕਰ ਕਿਸੇ ਕਾਰਨ ਕਰਕੇ ਉਹ ਅਗਲੇ 15 ਦਿਨਾਂ ਵਿੱਚ ਮਕਾਨ ਖਾਲੀ ਨਹੀਂ ਕਰਦੇ ਤਾਂ ਉਨ੍ਹਾਂ ਤੋਂ ਵਾਜ਼ਬ ਕਿਰਾਇਆ ਵਸੂਲਿਆ ਜਾਂਦਾ ਹੈ। ਜੇਕਰ ਉਹ ਇਸ ਤੋਂ ਬਾਅਦ ਵੀ ਮਕਾਨ ਖਾਲੀ ਨਹੀਂ ਕਰਦੇ ਤਾਂ 160 ਗੁਣਾ ਕਿਰਾਇਆ ਵਸੂਲਿਆ ਜਾਵੇਗਾ। ਮਕਾਨ ਖਾਲੀ ਕਰਨ ਲਈ ਭੇਜੇ ਹੁਕਮਾਂ ਵਿੱਚ ਇਸ ਗੱਲ ਦਾ ਸਪਸ਼ਟ ਜ਼ਿਕਰ ਕੀਤਾ ਗਿਆ ਹੈ।

Advertisement

Related posts

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਕੀਤੀ ਮੀਟਿੰਗ

punjabdiary

Big News- ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ 5 ਸਾਲਾਂ ‘ਚ ਕਿੰਨੇ ਰੁਪਏ ਦੀ ਕੀਤੀ ਜਬਰੀ ਵਸੂਲੀ

punjabdiary

Breaking- ਅਹਿਮ ਖ਼ਬਰ – ਅੱਜ ਸਿੱਖਿਆ ਦੇ ਖੇਤਰ ਵਿਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ, ਸਮੂਹ ਪੰਜਾਬੀਆਂ ਨੂੰ ਮੁਬਾਰਕਾਂ – ਭਗਵੰਤ ਮਾਨ

punjabdiary

Leave a Comment