ਕਠੂਆ ‘ਚ ਵੱਡਾ ਅੱਤਵਾਦੀ ਹਮਲਾ, ਫੌਜ ‘ਤੇ ਵਰ੍ਹਾਈਆਂ ਗੋਲੀਆਂ, 4 ਜਵਾਨ ਸ਼ਹੀਦ
ਜੰਮੂ-ਕਸ਼ਮੀਰ, 9 ਜੁਲਾਈ (ਨਿਊਜ 18)- ਅੱਤਵਾਦੀਆਂ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਕਠੂਆ ‘ਚ ਫੌਜ ਦੇ ਵਾਹਨ ‘ਤੇ ਹਮਲਾ ਕੀਤਾ। ਇਸ ਹਮਲੇ ‘ਚ ਚਾਰ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਦੋ ਗੰਭੀਰ ਰੂਪ ‘ਚ ਜ਼ਖਮੀ ਹਨ । ਕਠੂਆ ਦੇ ਮਛੇੜੀ ਇਲਾਕੇ ‘ਚ ਅੱਤਵਾਦੀਆਂ ਨੇ ਭਾਰਤੀ ਫੌਜ ਦੀ ਗੱਡੀ ‘ਤੇ ਹਮਲਾ ਕੀਤਾ। ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਫੌਜ ਦੀ ਗੱਡੀ ‘ਤੇ ਹਮਲੇ ਦੀ ਸੂਚਨਾ ਮਿਲਦੇ ਹੀ ਜੰਮੂ ਰੇਂਜ ਦੇ ਡੀਆਈਜੀ ਸੁਨੀਲ ਗੁਪਤਾ ਜੰਮੂ ਤੋਂ ਮੁਕਾਬਲੇ ਵਾਲੀ ਥਾਂ ਲਈ ਰਵਾਨਾ ਹੋ ਗਏ। ਜੰਮੂ ਤੋਂ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਦੀ ਇੱਕ ਟੀਮ ਵੀ ਘਟਨਾ ਵਾਲੀ ਥਾਂ ਵੱਲ ਭੇਜੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕਠੂਆ ਸ਼ਹਿਰ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ ਦੇ ਬਦਨੋਟਾ ਪਿੰਡ ‘ਚ ਵਾਪਰੀ, ਜਦੋਂ ਕੁਝ ਫੌਜ ਦੇ ਵਾਹਨ ਖੇਤਰ ‘ਚ ਰੁਟੀਨ ਗਸ਼ਤ ‘ਤੇ ਸਨ।