Image default
ਤਾਜਾ ਖਬਰਾਂ

ਮਹਿਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕ.ਤ.ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ

ਮਹਿਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕ.ਤ.ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ

 

 

ਸ੍ਰੀ ਅੰਮ੍ਰਿਤਸਰ ਸਾਹਿਬ, 9 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਘਰ ‘ਚ ਇਕੱਲੀ ਸੀ ਅਤੇ ਆਪਣੇ 4 ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਲੜਕੀ ਸੁਰੱਖਿਅਤ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ 6 ਮੁਲਜ਼ਮ ਅਜੇ ਫਰਾਰ ਹਨ।

Advertisement

ਇਹ ਘਟਨਾ ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਦੀ ਹੈ। ਦੋਵਾਂ ਧਿਰਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਕੰਧ ਟੱਪ ਕੇ ਭਗਵੰਤ ਉਰਫ ਮੰਨਾ ਭੱਟੀ ਦੇ ਘਰ ਦਾਖਲ ਹੋਏ। ਮੁਲਜ਼ਮ ਨੇ ਔਰਤ ਦੇ ਪਤੀ ਮੰਨਾ ਬਾਰੇ ਪੁੱਛਿਆ। ਇਸ ਤੋਂ ਬਾਅਦ ਦੋ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ 30 ਸਾਲਾ ਹਰਜਿੰਦਰ ਕੌਰ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਡੀਐਸਪੀ ਕਰਨ ਸ਼ਰਮਾ, ਐਸਐਚਓ ਅਜੈਪਾਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਦੋ ਮੁੱਖ ਮੁਲਜ਼ਮ ਲਵ ਅਤੇ ਨਿਸ਼ਾਨ ਹਨ, ਜਿਨ੍ਹਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ 6 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ ਦੋ ਕੁਲਦੀਪ ਅਤੇ ਅਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀਆਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੀੜਤ ਪੱਖ ਦੇ ਹਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ। ਦੋ ਦਿਨ ਪਹਿਲਾਂ ਹੀ ਅਦਾਲਤ ਵਿੱਚ ਉਨ੍ਹਾਂ ਦੀ ਇੱਕ ਹੋਰ ਲੜਾਈ ਹੋਈ ਸੀ। ਰਾਜਾਸਾਂਸੀ ਦੇ ਮੁਲਜ਼ਮ ਲੜਕਿਆਂ ਨੇ ਰਾਤ ਨੂੰ ਪੀੜਤ ਪਰਿਵਾਰ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ। ਰਾਤ ਨੂੰ ਮੁਲਜ਼ਮਾਂ ਨੇ ਪੀੜਤਾ ਨੂੰ ਫ਼ੋਨ ‘ਤੇ ਬੇਸ ‘ਤੇ ਲੜਨ ਲਈ ਬੁਲਾਇਆ ਸੀ। ਪਰ ਉਸ ਦਾ ਭਰਾ ਲੜਨਾ ਨਹੀਂ ਚਾਹੁੰਦਾ ਸੀ ਅਤੇ ਉਹ ਸ਼ਹੀਦਾਂ ਸਾਹਿਬ ਗਿਆ। ਮੁਲਜ਼ਮਾਂ ਨੇ ਉਸ ਨੂੰ ਫੋਨ ਕਰਕੇ ਬੁਲਾਇਆ, ਜਦੋਂ ਭਰਾ ਨਹੀਂ ਆਇਆ ਤਾਂ ਮੁਲਜ਼ਮ ਘਰ ਅੰਦਰ ਆ ਗਿਆ।

ਦੋਸ਼ੀਆਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਤੋਂ ਕੁਝ ਮਿੰਟ ਪਹਿਲਾਂ ਹੀ ਮ੍ਰਿਤਕਾ ਹਰਜਿੰਦਰ ਕੌਰ ਨੇ ਆਪਣੇ ਪਤੀ ਨੂੰ ਫੋਨ ਕੀਤਾ ਸੀ। ਮ੍ਰਿਤਕਾ ਨੇ ਫੋਨ ‘ਤੇ ਦੱਸਿਆ ਕਿ ਦੋ ਵਿਅਕਤੀ ਕੰਧ ਟੱਪ ਕੇ ਘਰ ‘ਚ ਦਾਖਲ ਹੋਏ ਹਨ। ਉਹ ਧਮਕੀਆਂ ਦੇ ਰਹੇ ਹਨ ਅਤੇ ਤੁਹਾਡੇ ਬਾਰੇ ਪੁੱਛ ਰਹੇ ਹਨ। ਇਸ ਮਗਰੋਂ ਮੁਲਜ਼ਮਾਂ ਨੇ ਹਰਜਿੰਦਰ ਕੌਰ ’ਤੇ ਗੋਲੀਆਂ ਚਲਾ ਦਿੱਤੀਆਂ।

Advertisement

Related posts

Breaking News- ਬੇਅਦਬੀ ਮਾਮਲੇ ‘ਚ ਵੱਡਾ ਫ਼ੈਸਲਾ, ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜ਼ਾ

punjabdiary

ਅਹਿਮ ਖ਼ਬਰ – ਅਮਰੀਕਾ ਵਿੱਚ ਫਿਰ ਹੋਈ ਤਾਬੜ-ਤੋੜ ਗੋਲੀਬਾਰੀ ਹੋਈ, 7 ਦੇ ਕਰੀਬ ਮੌਤਾਂ

punjabdiary

ਪੰਜ ਨਕਾਬਪੋਸ਼ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ ਤੇ 5 ਲੱਖ 9500 ਰੁਪਏ ਲੁੱਟੇ!

punjabdiary

Leave a Comment