Image default
ਤਾਜਾ ਖਬਰਾਂ

ਸੁਖਬੀਰ ਬਾਦਲ ਦਾ ਮੁਆਫੀਨਾਮਾ ਆਇਆ ਸਾਹਮਣੇ! ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਜਨਤਕ

ਸੁਖਬੀਰ ਬਾਦਲ ਦਾ ਮੁਆਫੀਨਾਮਾ ਆਇਆ ਸਾਹਮਣੇ! ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਜਨਤਕ

 

 

ਸ੍ਰੀ ਅਮ੍ਰਿਤਸਰ ਸਾਹਿਬ, 5 ਅਗਸਤ (ਏਬੀਪੀ ਸਾਂਝਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।

Advertisement

ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸੁਖਬੀਰ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀ ਠਹਿਰਾਇਆ ਸੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਵਿੱਚ ਸਪੱਸ਼ਟੀਕਰਨ ਦਿੱਤਾ ਸੀ।

ਇਸ ਪੱਤਰ ਨੂੰ ਅੱਜ ਜਨਤਕ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਲਿਫ਼ਾਫ਼ਾਬੰਦ ਸਪੱਸ਼ਟੀਕਰਨ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਲਦੀ ਹੀ ਪੰਜ ਸਿੰਘ ਸਾਹਿਬਾਨ ਨਾਲ ਮੀਟਿੰਗ ਕਰਕੇ ਇਸ ਸਬੰਧੀ ਆਪਣਾ ਫੈਸਲਾ ਦੇਣਗੇ।

ਇਸ ਸਪੱਸ਼ਟੀਕਰਨ ਵਿੱਚ ਲਿਖਿਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ 24 ਸਤੰਬਰ 2015 ਨੂੰ ਸ੍ਰੀ ਅਕਾਲ ਵਿਖੇ ਹੋਈ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਗੁਰਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮਾਂ ‘ਤੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

Advertisement

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਆਫ਼ੀ ਪੱਤਰ ਸੌਂਪਿਆ ਗਿਆ ਸੀ। ਇਸ ਵਿੱਚ ਉਨ੍ਹਾਂ ਦੇ ਵਿਰੁੱਧ ਜੋ ਵੀ ਲਿਖਿਆ ਗਿਆ ਹੈ, ਉਹ ਆਪਣੀ ਝੋਲੀ ਪਾਉਂਦੇ ਹਨ ਤੇ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ, ਉਹ ਵੀ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਇਸ ਮੁਆਫ਼ੀਨਾਮੇ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਿਖੀ ਚਿੱਠੀ ਨੂੰ ਵੀ ਸ਼ਾਮਲ ਕੀਤਾ ਹੈ ਤੇ ਉਸ ਦਾ ਹਵਾਲਾ ਵੀ ਦਿੱਤਾ ਹੈ।

Related posts

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫ਼ਰੀਦਕੋਟ

punjabdiary

ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਪਾਕਿਸਤਾਨ ‘ਚ ਵਿਵਾਦ ਵਧਿਆ, ਸਾਬਕਾ ਫੌਜੀ ਅਧਿਕਾਰੀ ਨੂੰ 50 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ

Balwinder hali

Breaking- ਖੂਨ ਦੀ ਬੂੰਦ ਬੂੰਦ ਬੇਸ਼ਕੀਮਤੀ ਜਾਨ ਬਚਾਉਣ ਵਿੱਚ ਹੁੰਦੀ ਹੈ ਸਹਾਈ-ਸੇਖੋਂ

punjabdiary

Leave a Comment