ਪੰਜਾਬ ਵਿਧਾਨ ਸਭਾ ‘ਚ ਕੇਂਦਰ ਦੇ VB-G RAM G ਖ਼ਿਲਾਫ਼ ਮਤਾ ਪਾਸ
ਇਹ ਮਤਾ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਲੰਬੀ ਬਹਿਸ ਅਤੇ ਹੰਗਾਮੇ ਤੋਂ ਬਾਅਦ, ਵਿਧਾਨ ਸਭਾ ਨੇ ਇਸ ਮਤੇ ‘ਤੇ ਮੋਹਰ ਲਗਾ ਦਿੱਤੀ ਹੈ।

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬਾ ਸਰਕਾਰ ਨੇ ਮਨਰੇਗਾ ਸਕੀਮ ਵਿੱਚ ਕੇਂਦਰ ਵੱਲੋਂ ਲਾਗੂ ਕੀਤੇ ਜਾ ਰਹੇ ਨਵੇਂ VB-G RAM G ਦੇ ਵਿਰੋਧ ਵਿੱਚ ਰਸਮੀ ਤੌਰ ‘ਤੇ ਮਤਾ ਪਾਸ ਕਰ ਦਿੱਤਾ ਹੈ। ਇਹ ਮਤਾ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਲੰਬੀ ਬਹਿਸ ਅਤੇ ਹੰਗਾਮੇ ਤੋਂ ਬਾਅਦ, ਵਿਧਾਨ ਸਭਾ ਨੇ ਇਸ ਮਤੇ ‘ਤੇ ਮੋਹਰ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਮਨਰੇਗਾ ਮੁੱਦੇ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਮਤਾ ਕੇਂਦਰ ਸਰਕਾਰ ਦੇ ਉਸ ਫੈਸਲੇ ਵਿਰੁੱਧ ਇੱਕ ਜਨਤਕ ਅਤੇ ਸੰਵਿਧਾਨਕ ਸੁਨੇਹਾ ਹੈ, ਜੋ ਗਰੀਬ ਮਜ਼ਦੂਰਾਂ ਦੇ ਹੱਕਾਂ ‘ਤੇ ਡਾਕਾ ਮਾਰ ਰਿਹਾ ਹੈ। ਮੰਤਰੀ ਸੌਂਦ ਨੇ ਮਤਾ ਪਾਸ ਹੋਣ ਤੋਂ ਬਾਅਦ ਕਿਹਾ ਕਿ “ਜੀ ਰਾਮ ਜੀ” ਸਿਸਟਮ ਰਾਹੀਂ ਕੇਂਦਰ ਸਰਕਾਰ ਮਨਰੇਗਾ ਦੇ ਕੰਮਾਂ ਵਿੱਚ ਬੇਲੋੜੀਆਂ ਉਲਝਣਾਂ ਪੈਦਾ ਕਰ ਰਹੀ ਹੈ ਤਾਂ ਜੋ ਫੰਡਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- 328 ਸਰੂਪਾਂ ਦੇ ਮਾਮਲੇ ‘ਚ ਮਾਨ ਸਰਕਾਰ ਕਰ ਰਹੀ ਡਰਾਮਾ; ਐਡਵੋਕੇਟ ਹਰਜਿੰਦਰ ਸਿੰਘ
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਇਹ ਮਤਾ ਹੁਣ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਜੋ ਇਸ ਗਰੀਬ-ਮਾਰੂ ਕਾਨੂੰਨ ਨੂੰ ਤੁਰੰਤ ਵਾਪਸ ਲਿਆ ਜਾ ਸਕੇ। ਇਸ ਮਤੇ ਦੇ ਪਾਸ ਹੋਣ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਸਿਆਸੀ ਜੰਗ ਦੇ ਹੋਰ ਭਖਣ ਦੇ ਆਸਾਰ ਬਣ ਗਏ ਹਨ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


