Image default
ਤਾਜਾ ਖਬਰਾਂ

ਰਾਹੁਲ ਗਾਂਧੀ ਦੇ ਬਿਆਨ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੇ ਬਿਆਨ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

 

 

ਸ੍ਰੀ ਅਮ੍ਰਿਤਸਰ ਸਾਹਿਬ, 13 ਸਤੰਬਰ (ਪੀਟੀਸੀ ਨਿਊਜ)- ਰਾਹੁਲ ਗਾਂਧੀ ਦੇ ਬਿਆਨ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿਤਾ ਹੈ ਕਿ ਅਮਰੀਕਾ ਦੀ ਧਰਤੀ ਤੇ ਕਾਂਗਰਸ ਦੇ ਇਕ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਇਸ ਨੂੰ ਰੱਦ ਕੀਤਾ ਜਾ ਸਕਦਾ ਹੈ।

Advertisement

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਹੁਣ ਡੀਡੀਪੀਓ ਦੇਖਣਗੇ ਕੰਮ

ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ ਹਕੂਕ, ਰਾਜਨੀਤਿਕ ਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ, ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਇਹ ਪਤਾ ਲੱਗਦਾ ਹੈ ਕਿ ਸਿੱਖਾਂ ਨੇ ਭਾਰਤ ਦੇ ਨੇਤਾਵਾਂ ਨੇ ਜਿਹੜੇ ਵਾਅਦੇ ਕੀਤੇ ਸਨ, ਉਹਨਾਂ ਵਾਦਿਆਂ ਨੂੰ ਚੇਤੇ ਕਰਾਉਂਦੇ ਇਹੋ ਆਖਿਆ ਸਾਨੂੰ ਭਾਰਤ ਦੇ ਅੰਦਰ ਇੱਕ ਐਸਾ ਖਿੱਤਾ ਚਾਹੀਦਾ ਜਿਹਦੇ ਵਿੱਚ ਸਾਡੇ ਧਾਰਮਿਕ ਹੱਕ ਸੁਰੱਖਿਤ ਰਹਿਣ ਅਤੇ ਪੰਜਾਬੀ ਸੂਬੇ ਦੀ ਮੰਗ ਕੀਤੀ।

ਇਹ ਵੀ ਪੜ੍ਹੋ- CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਕਦੋਂ ਆਉਣਗੇ ਤਿਹਾੜ ਜੇਲ੍ਹ ਤੋਂ ਬਾਹਰ

ਪਾਣੀ ਦੇ ਹੱਕ ਦੀ ਗੱਲ ਕੀਤੀ, ਭਾਸ਼ਾ ਦੀ ਗੱਲ ਕੀਤੀ ਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਭਾਰਤ ਵਿੱਚ ਸਿੱਖਾਂ ਦੇ ਖਿਲਾਫ ਅਜਿਹਾ ਵਿਰਤਾਂਤ ਸਿਰਜਿਆ, ਜਿਸ ਦਾ ਨਤੀਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਹੋਇਆ। 1984 ਦੇ ਵਿੱਚ ਭਾਰਤ ਦੇ ਕਈ ਸ਼ਹਿਰਾਂ ਦੇ ਵਿੱਚ ਸਿੱਖਾਂ ਦਾ ਸ਼ਿਕਾਰ ਕੀਤਾ, ਪਰ ਅੱਜ ਤੱਕ ਸਿੱਖਾਂ ਨੂੰ ਉਸ ਮਾਮਲੇ ਵਿੱਚ ਇਨਸਾਫ ਨਹੀਂ ਮਿਲਿਆ।

Advertisement

ਇਹ ਵੀ ਪੜ੍ਹੋ- ‘ਸਟ੍ਰੀ- 2ਨੂੰ ਕੋਈ ਨਹੀਂ ਰੋਕ ਸਕਦਾ, ਸ਼ੁੱਕਰਵਾਰ ਨੂੰ ਸ਼ਾਨਦਾਰ ਕਲੈਕਸ਼ਨ, 30 ਦਿਨ ਬਾਅਦ ਵੀ ਬੰਪਰ ਕਮਾਈ

ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਿੱਖਾਂ ਦੇ ਖਿਲਾਫ ਘਟੀਆ ਵਿਰਤਾਂਤ ਸਰਕਾਰੀ ਸਰਪ੍ਰਸਤੀ ਵਿੱਚ ਸਿਰਜੇ ਜਾ ਰਹੇ ਹਨ, ਕਿਤੇ ਜੋਧਪੁਰ ਵਿੱਚ ਜੁਡੀਸਰੀ ਇਮਤਿਹਾਨ ਦੇ ਵਿੱਚ ਸਿੱਖ ਲੜਕਾ-ਲੜਕੀ ਨੂੰ ਇਮਤਿਹਾਨ ਦੌਰਾਨ ਕਕਾਰ ਲਾਹ ਕੇ ਬੈਠਣ ਦਾ ਆਦੇਸ਼ ਜਾਰੀ ਕੀਤਾ ਜਾਂਦਾ ਹੈ, ਪਰ ਹੈਰਾਨੀ ਦੀ ਇਹ ਗੱਲ ਹੈ ਕਿ ਇਸ ਲੋਕ ਸਭਾ ਚੋਣਾਂ ਦੌਰਾਨ ਗੰਗਾ ਨਗਰ ਵਿੱਚ ਚੋਣ ਅਧਿਕਾਰੀਆਂ ਨੇ ਇਹ ਹਦਾਇਤ ਕੀਤੀ ਸੀ ਕਿ ਕੋਈ ਵੀ ਸਿੱਖ ਕਕਾਰ ਪਾ ਕੇ ਵੋਟ ਨਹੀਂ ਪਾ ਸਕਦਾ। ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਘਟਨਾਵਾਂ ਕਾਂਗਰਸ ਆਗੂ ਦੇ ਬਿਆਨ ਨੂੰ ਜਿੱਥੇ ਪੁਖਤਾ ਕਰਦੀਆਂ ਹਨ, ਉਥੇ ਹੀ ਸਿੱਖਾਂ ਦੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰਦੀ ਹੈ।

ਇਹ ਵੀ ਪੜ੍ਹੋ- ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ: ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਬਰੀ ਕੀਤੇ ਜਾਣ ਦੇ ਹੁਕਮ ਦੀ ਜਾਂਚ ਕਰੇਗੀ SC, ਨੋਟਿਸ ਜਾਰੀ

ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਸਿੱਖਾਂ ਨੇ ਕਦੇ ਵੀ ਜ਼ੁਲਮੀ ਰਾਜ ਦੇ ਅੱਗੇ ਸਿਰ ਨਹੀਂ ਝੁਕਾਇਆ, ਇਹੀ ਕਾਰਨ ਹੈ ਕਿ ਬਾਬਰ ਦੇ ਰਾਜ ਤੋਂ ਲੈ ਕੇ ਦਿੱਲੀ ਦੇ ਤਖਤ ਤੱਕ ਦੇ ਹੁਕਮਰਾਨਾਂ ਦੀਆਂ ਅੱਖਾਂ ਚ ਸਿੱਖ ਹਮੇਸ਼ਾ ਰੜਕਦੇ ਰਹਿੰਦੇ ਸਨ।

Advertisement

 

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਦਿੱਲੀ ’ਚ ਪਾਣੀ ਦੀ ਕਮੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

punjabdiary

Breaking- ਅਹਿਮ ਖਬਰ, ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ

punjabdiary

Big News- ਗੁੰਮ ਹੋਏ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਨਹਿਰ ’ਚੋਂ ਬਰਾਮਦ

punjabdiary

Leave a Comment