Saturday, January 10, 2026
Google search engine
Homeਅਪਰਾਧਰਿਹਾਇਸ਼ੀ ਇਲਾਕੇ ਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗੀ, ਇੱਕ ਮਿਸਤਰੀ ਅਤੇ ਇੱਕ...

ਰਿਹਾਇਸ਼ੀ ਇਲਾਕੇ ਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗੀ, ਇੱਕ ਮਿਸਤਰੀ ਅਤੇ ਇੱਕ ਮਜ਼ਦੂਰ ਜ਼ਖਮੀ

ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਕ ‘ਤੇ ਸਥਿਤ ਟਰੇਡਜ਼ ਮਾਰਕੀਟ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮੁਰੰਮਤ ਅਧੀਨ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਨਾਲ ਭਗਦੜ ਮਚ ਗਈ। ਰਿਪੋਰਟਾਂ ਅਨੁਸਾਰ, ਹਾਦਸੇ ਸਮੇਂ ਇਮਾਰਤ ਦੇ ਅੰਦਰ ਮੁਰੰਮਤ ਅਤੇ ਨਿਰਮਾਣ ਦਾ ਕੰਮ ਚੱਲ ਰਿਹਾ ਸੀ।

ਸ੍ਰੀ ਅਮ੍ਰਿਤਸਰ ਸਾਹਿਬ- ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਸਥਿਤ ਕਿੱਤਿਆਂ ਵਾਲੇ ਬਾਜ਼ਾਰ ਵਿੱਚ ਉਸ ਸਮੇਂ ਹਫੜਾ ਤਫੜੀ ਮਚ ਗਈ। ਜਦੋਂ ਮੁਰੰਮਤ ਅਧੀਨ ਇੱਕ ਚਾਰ ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਵਿੱਚ ਭਗਦੜ ਮਚ ਗਈ। ਜਾਣਕਾਰੀ ਮੁਤਾਬਕ ਜਿਸ ਵਕਤ ਇਹ ਹਾਦਸਾ ਵਾਪਰਿਆ ਹੈ ,ਉਸ ਸਮੇਂ ਇਮਾਰਤ ਦੇ ਅੰਦਰ ਮੁਰੰਮਤ ਅਤੇ ਬਣਤਰ ਦਾ ਕੰਮ ਚੱਲ ਰਿਹਾ ਸੀ।

ਇਹ ਵੀ ਪੜ੍ਹੋ- ਵਿਸ਼ੇਸ਼ ਜਾਂਚ ਟੀਮ (SIT) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ DGP ਸੁਮੇਧ ਸੈਣੀ ਨੂੰ ਦਿੱਤੀ ਕਲੀਨ ਚਿੱਟ

ਇਸ ਦੌਰਾਨ ਅਚਾਨਕ ਇਮਾਰਤ ਦੀ ਇੱਕ ਵੱਡਾ ਹਿੱਸਾ, ਜਿਸ ਕਾਰਨ ਅੰਦਰ ਕੰਮ ਕਰ ਰਹੇ ਇੱਕ ਮਿਸਤਰੀ ਅਤੇ ਇੱਕ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਮਿਸਤਰੀ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਭੇਜ ਦਿੱਤਾ ਗਿਆ, ਜਦਕਿ ਇੱਕ ਮਜ਼ਦੂਰ ਮਲਬੇ ਹੇਠਾਂ ਬੁਰੀ ਤਰ੍ਹਾਂ ਫਸ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕਾ ਵਾਸੀਆਂ ਨੇ ਤੁਰੰਤ ਪ੍ਰਸ਼ਾਸਨ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਥਾਣਾ ਬੀ ਡਵੀਜ਼ਨ ਦੀ ਪੁਲਿਸ ਅਤੇ ਰੈਸਕਿਊ ਟੀਮਾਂ ਮੌਕੇ ’ਤੇ ਪਹੁੰਚ ਗਈਆਂ।

ਇਲਾਕਾ ਵਾਸੀਆਂ ਦੀ ਮਦਦ ਨਾਲ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਸੇ ਹੋਏ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਰੈਸਕਿਊ ਉਪਰੰਤ ਮਜ਼ਦੂਰ ਨੂੰ ਵੀ ਇਲਾਜ ਲਈ ਤੁਰੰਤ ਹਸਪਤਾਲ ਭੇਜਿਆ ਗਿਆ। ਪੁਲਿਸ ਵੱਲੋਂ ਇਮਾਰਤ ਨੂੰ ਸੀਲ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਮਾਰਤ ਡਿੱਗਣ ਦੇ ਸਹੀ ਕਾਰਨ ਸਪਸ਼ਟ ਨਹੀਂ ਹੋ ਸਕੇ ਹਨ।

ਇਹ ਵੀ ਪੜ੍ਹੋ- ਗਾਇਕ ਰਾਮੀ ਰੰਧਾਵਾ ਦੇ ਹਥਿਆਰ ਦਿਖਾਉਂਦੇ ਹੋਏ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਵਿਰੁੱਧ ਐਫਆਈਆਰ ਦਰਜ

ਥਾਣਾ ਬੀ ਡਵੀਜ਼ਨ ਦੇ ਐਸ ਐਚ ਓ ਨੇ ਮੀਡੀਆ ਨੂੰ ਦੱਸਿਆ ਕਿ ਟਾਹਲੀ ਵਾਲਾ ਚੌਂਕ ਨੇੜੇ ਇੱਕ ਚਾਰ ਮੰਜ਼ਿਲਾਂ ਬਿਲਡਿੰਗ ਦਾ ਕੰਮ ਚੱਲ ਰਿਹਾ ਸੀ, ਜੋ ਅਚਾਨਕ ਹੀ ਢਹਿ ਗਈ। ਅੰਦਰ ਕੰਮ ਕਰ ਰਹੇ ਰਾਜ ਮਿਸਤਰੀ ਨੂੰ ਪਹਿਲਾਂ ਹੀ ਹਸਪਤਾਲ ਭੇਜ ਦਿੱਤਾ ਗਿਆ ਸੀ। ਇੱਕ ਮਜ਼ਦੂਰ ਮਲਬੇ ਵਿੱਚ ਫਸਿਆ ਹੋਇਆ ਸੀ, ਜਿਸਨੂੰ ਕਰੀਬ ਡੇਢ ਘੰਟੇ ਬਾਅਦ ਸੁਰੱਖਿਅਤ ਰੈਸਕਿਊ ਕਰਕੇ ਬਾਹਰ ਕੱਢਿਆ ਗਿਆ। ਦੋਵਾਂ ਦੀ ਹਾਲਤ ਠੀਕ ਹੈ। ਬਿਲਡਿੰਗ ਡਿੱਗਣ ਦੇ ਕਾਰਨਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।


-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments