Image default
ਤਾਜਾ ਖਬਰਾਂ

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

 

 

 

Advertisement

0 ਕਿਹਾ- ਖਾਦਾਂ ਦੀ ਬੇਲੋੜੀ ਵਰਤੋਂ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ
0 ਡੀ.ਏ.ਪੀ ਜਾਂ ਹੋਰ ਖਾਦਾਂ ਨਾਲ ਬੇਲੋੜੀਆਂ ਵਸਤਾਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ- ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਇਲਾਕੇ ਸਮੇਤ ਪੰਜਾਬ ਭਰ ਦੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਕਰਨ ਦੀ ਵੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨੂੰ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਫੀਲਡ ਵਿੱਚ ਹਰ ਸਮੇਂ ਰਹਿਣ ਦੇ ਦਿੱਤੇ ਨਿਰਦੇਸ਼

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਸਿਫਾਰਿਸ਼ ਦੇ ਮੁਤਾਬਿਕ ਹੀ ਖਾਦਾਂ ਦੀ ਵਰਤੋਂ ਤੇ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਖਾਦ ਦੀ ਉਪਲਬਧਾ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਜਾਣਕਾਰੀ ਦਿੱਤੀ।

Advertisement

ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ-ਮੌਤ ਦੀ ਸਜ਼ਾ ਜਾਂ ਉਮਰ ਕੈਦ! ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਇਸ ਦਿਨ ਸੁਣਾਏਗੀ ਆਪਣਾ ਫੈਸਲਾ

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ‘ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਵੀਡਿਓ ਸੰਦੇਸ਼ ਰਾਹੀਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਧੱਕੇ ਨਾਲ ਕੋਈ ਹੋਰ ਵਸਤੂ ਨਾ ਦੇਵੇ।

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।

Advertisement

ਇਹ ਵੀ ਪੜ੍ਹੋ-ਈਰਾਨ ਦੀ ਇਕ ਯੂਨੀਵਰਸਿਟੀ ਦੇ ਵਿੱਚ ਇਕ ਕੁੜੀ ਨੇ ਉਤਾਰੇ ਕੱਪੜੇ; ਵਾਇਰਲ ਵੀਡੀਓ

ਉਨਾਂ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।ਉਨਾਂ ਨੇ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

ਇਹ ਵੀ ਪੜ੍ਹੋ-ਪੰਜਾਬ ‘ਚ ਪਰਾਲੀ ਸਾੜਨ ਦੇ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ

ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
-(ਪੰਜਾਬ ਡਾਇਰੀ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸ਼ਾਹਕੋਟ ਵਿੱਚ ਪਰਮਜੀਤ ਕੌਰ ਬਜਾਜ ਸਾਬਕਾ ਪ੍ਰਧਾਨ ਨਗਰ ਪੰਚਾਇਤ ਨਾਲ ਮੀਟਿੰਗ ਹੋਈ

punjabdiary

ਸੁਪਰੀਮ ਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਜਵਾਬ ਤਲਬ ਕੀਤਾ

Balwinder hali

Punjab ‘ਚ VVIP-VIP ਨੂੰ ਮੁਫ਼ਤ ‘ਚ ਨਹੀਂ ਮਿਲੇਗੀ ਪੁਲਿਸ ਸਕਿਊਰਿਟੀ, ਨਿਯਮਾਂ ‘ਚ ਹੋਇਆ ਬਦਲਾਅ

punjabdiary

Leave a Comment