ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਮੈਡੀਕਲ ਟੀਮ ਤੋਂ ਜਾਂਚ ਕਰਵਾਉਣ ਤੋਂ ਕਰ ਦਿੱਤਾ ਇਨਕਾਰ
ਖਨੌਰੀ- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ 16ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਡੱਲੇਵਾਲ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਡਾਕਟਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਨੇ ਸਰਕਾਰੀ ਮੈਡੀਕਲ ਟੀਮ ਤੋਂ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ‘ਤੇ ਕੋਈ ਭਰੋਸਾ ਨਹੀਂ ਹੈ।
ਇਹ ਵੀ ਪੜ੍ਹੋ-ਕਿਸਾਨਾਂ ਵੱਲੋਂ ਡਿਜੀਟਲ ਸਟ੍ਰਾਈਕ ਦਾ ਦਾਅਵਾ, ਕਹਿਣਾ- ਸੋਸ਼ਲ ਮੀਡੀਆ ਪੇਜ ਬਲੌਕ ਕੀਤੇ ਜਾ ਰਹੇ ਹਨ
ਖਨੌਰੀ ਸਰਹੱਦ ’ਤੇ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਟੀਮ ਨੇ ਅਜੇ ਤੱਕ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਸਬੰਧੀ ਸਰਕਾਰੀ ਮੈਡੀਕਲ ਟੀਮ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੈਡੀਕਲ ਰਿਪੋਰਟ ਦੇਣ ਲਈ ਕਿਹਾ ਗਿਆ ਅਤੇ ਪਹਿਲਾਂ ਕੀਤੀ ਗਈ ਮੈਡੀਕਲ ਜਾਂਚ ਨੂੰ ਜਨਤਕ ਕੀਤਾ ਜਾਵੇ।
ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਜਿਹੀ ਬਣ ਗਈ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੇਲੇ ਵੀ ਵਿਗੜ ਸਕਦੀ ਹੈ। ਜਿਸ ਕਾਰਨ ਮੋਰਚੇ ‘ਤੇ ਬੈਠੇ ਕਿਸਾਨ ਆਗੂਆਂ ਨੇ ਚਿੰਤਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ-ਪੰਜਾਬ ‘ਚ ਵਧੇਗਾ ਠੰਡ ਦਾ ਕਹਿਰ, 17 ਜ਼ਿਲ੍ਹਿਆਂ ‘ਚ ਸੀਤ ਲਹਿਰ ਜਾਰੀ, 14 ਦਸੰਬਰ ਤੱਕ ਯੈਲੋ ਅਲਰਟ
ਕੱਲ੍ਹ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਮੂਹ ਕਿਸਾਨ ਮੰਗਲਵਾਰ ਸਵੇਰ ਤੋਂ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ। ਇਨ੍ਹਾਂ ਤੋਂ ਇਲਾਵਾ ਜੱਦੀ ਪਿੰਡ ਡੱਲੇਵਾਲਾ ਵਿੱਚ ਵੀ ਪੂਰਾ ਪਿੰਡ ਭੁੱਖ ਹੜਤਾਲ ’ਤੇ ਬੈਠ ਗਿਆ।
ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਮੈਡੀਕਲ ਟੀਮ ਤੋਂ ਜਾਂਚ ਕਰਵਾਉਣ ਤੋਂ ਕਰ ਦਿੱਤਾ ਇਨਕਾਰ
ਖਨੌਰੀ- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 16ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਡੱਲੇਵਾਲ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਡਾਕਟਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਨੇ ਸਰਕਾਰੀ ਮੈਡੀਕਲ ਟੀਮ ਤੋਂ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ‘ਤੇ ਕੋਈ ਭਰੋਸਾ ਨਹੀਂ ਹੈ।
ਇਹ ਵੀ ਪੜ੍ਹੋ-ਬਲਾਤਕਾਰ ਤੇ ਕਤਲ ਮਾਮਲੇ ‘ਚ FIR ਤੋਂ ਬਾਅਦ ਢੱਡਰੀਆਂਵਾਲੇ ਦਾ ਵੱਡਾ ਬਿਆਨ, ਕਿਹਾ ‘ਇਹ ਸਿਰਫ਼ ਇਲਜ਼ਾਮ ਹਨ.’
ਖਨੌਰੀ ਸਰਹੱਦ ’ਤੇ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਟੀਮ ਨੇ ਅਜੇ ਤੱਕ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਸਬੰਧੀ ਸਰਕਾਰੀ ਮੈਡੀਕਲ ਟੀਮ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੈਡੀਕਲ ਰਿਪੋਰਟ ਦੇਣ ਲਈ ਕਿਹਾ ਗਿਆ ਅਤੇ ਪਹਿਲਾਂ ਕੀਤੀ ਗਈ ਮੈਡੀਕਲ ਜਾਂਚ ਨੂੰ ਜਨਤਕ ਕੀਤਾ ਜਾਵੇ।
ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਜਿਹੀ ਬਣ ਗਈ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੇਲੇ ਵੀ ਵਿਗੜ ਸਕਦੀ ਹੈ। ਜਿਸ ਕਾਰਨ ਮੋਰਚੇ ‘ਤੇ ਬੈਠੇ ਕਿਸਾਨ ਆਗੂਆਂ ਨੇ ਚਿੰਤਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ-ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ 30 ਸਾਲ ਬਾਅਦ ਵਧੀਆਂ
ਕੱਲ੍ਹ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਮੂਹ ਕਿਸਾਨ ਮੰਗਲਵਾਰ ਸਵੇਰ ਤੋਂ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ। ਇਨ੍ਹਾਂ ਤੋਂ ਇਲਾਵਾ ਜੱਦੀ ਪਿੰਡ ਡੱਲੇਵਾਲਾ ਵਿੱਚ ਵੀ ਪੂਰਾ ਪਿੰਡ ਭੁੱਖ ਹੜਤਾਲ ’ਤੇ ਬੈਠ ਗਿਆ।
–(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।