ਪੁਸ਼ਪਾ 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਕੀਤਾ ਗਿਆ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਹੈਦਰਾਬਾਦ- ਪੁਸ਼ਪਾ 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਸੰਧਿਆ ਥੀਏਟਰ ਵਿੱਚ ਹੋਏ ਹਾਦਸੇ ਤੋਂ ਬਾਅਦ ਕੀਤੀ ਗਈ ਹੈ। ਦਰਅਸਲ 4 ਦਸੰਬਰ 2024 ਨੂੰ ਫਿਲਮ ਪੁਸ਼ਪਾ 2 ਦੀ ਸਕਰੀਨਿੰਗ ਦੌਰਾਨ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਗਦੜ ਮਚ ਗਈ ਸੀ, ਜਿਸ ‘ਚ 35 ਸਾਲਾ ਔਰਤ ਦੀ ਮੌਤ ਹੋ ਗਈ ਸੀ, ਜਦਕਿ ਉਸ ਦਾ 8 ਸਾਲਾ ਬੇਟਾ ਜ਼ਖਮੀ ਹੋ ਗਿਆ ਸੀ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਔਰਤ ਦੀ ਮੌਤ ਦੇ ਮਾਮਲੇ ਵਿੱਚ ਅੱਲੂ ਅਰਜੁਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ-ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਹਾਈਕੋਰਟ ਪਹੁੰਚਿਆ, ਜਨਹਿਤ ਪਟੀਸ਼ਨ ਰਾਹੀਂ ਕੀਤੀ ਵੱਡੀ ਮੰਗ
ਇਸ ਘਟਨਾ ਤੋਂ ਬਾਅਦ ਪੁਲਿਸ ਨੇ ਅਭਿਨੇਤਾ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਬੁੱਧਵਾਰ ਨੂੰ ਅੱਲੂ ਅਰਜੁਨ ਨੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਲਈ ਤੇਲੰਗਾਨਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਹੁਣ ਪੁਲਸ ਨੇ ਇਸ ਮਾਮਲੇ ‘ਚ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਹਾਦਸਾ ਫਿਲਮ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਵਾਪਰਿਆ
ਦਰਅਸਲ, 4 ਦਸੰਬਰ ਦੀ ਰਾਤ ਨੂੰ ਫਿਲਮ ਪੁਸ਼ਪਾ 2 ਦੀ ਸਕ੍ਰੀਨਿੰਗ ਦੇ ਦੌਰਾਨ, ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ਭਾਰੀ ਭੀੜ ਇਕੱਠੀ ਹੋ ਗਈ ਸੀ ਅਤੇ ਥੀਏਟਰ ਵਿੱਚ ਭਗਦੜ ਮਚ ਗਈ ਸੀ। ਇਸ ਹਾਦਸੇ ‘ਚ 35 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ 8 ਸਾਲਾ ਬੇਟਾ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ-ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੇ ਮਾਮਲੇ ਬਾਰੇ ਬੋਲੇ CM, ਕਿਹਾ- ਕਿਹਾ- SGPC ਨਹੀਂ ਦੇ ਰਹੀ ਸੀ CCTV
ਅਦਾਕਾਰ ਨੇ 25 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।
ਹਾਲਾਂਕਿ ਇਸ ਘਟਨਾ ਤੋਂ ਬਾਅਦ ਅਦਾਕਾਰ ਅੱਲੂ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਮ੍ਰਿਤਕ ਔਰਤ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਉਸ ਨੇ ਜ਼ਖਮੀ ਬੱਚੇ ਦਾ ਇਲਾਜ ਕਰਵਾਉਣ ਦਾ ਵਾਅਦਾ ਵੀ ਕੀਤਾ ਸੀ ਪਰ 5 ਦਸੰਬਰ ਨੂੰ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰ ਚਿੱਕੜਪੱਲੀ ਥਾਣੇ ਪਹੁੰਚੇ ਅਤੇ ਅੱਲੂ ਅਰਜੁਨ, ਉਸ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਖਿਲਾਫ ਐੱਫ.ਆਈ.ਆਰ.ਦਰਜ ਕਰਵਾਈ ਸੀ।
ਅੱਲੂ ਅਰਜੁਨ ਖਿਲਾਫ ਕਿਹੜੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ
ਸ਼ਿਕਾਇਤ ਦੇ ਬਾਅਦ, ਚਿੱਕੜਪੱਲੀ ਪੁਲਿਸ ਨੇ ਅਲੂ ਅਰਜੁਨ, ਉਸਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਨ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 118 (1) ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਜਾਂਚ ਤੋਂ ਬਾਅਦ ਪੁਲਿਸ ਨੇ ਥੀਏਟਰ ਦੇ ਮਾਲਕ, ਇਸ ਦੇ ਸੀਨੀਅਰ ਮੈਨੇਜਰ ਅਤੇ ਹੇਠਲੀ ਬਾਲਕੋਨੀ ਦੇ ਇੰਚਾਰਜ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
#AlluArjun taken in custody for the enquiry of #Pushpa2TheRule incident happened in Sandhya theatre😲🚨pic.twitter.com/Aug6gCk2RO
Advertisement— AmuthaBharathi (@CinemaWithAB) December 13, 2024
ਅੱਲੂ ਅਰਜੁਨ ਨੇ ਕਿਹਾ ਕਿ ਦੋਸ਼ ਝੂਠੇ ਹਨ
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਔਰਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਿਸੇ ਫਿਲਮ ਦੀ ਰਿਲੀਜ਼ ਮੌਕੇ ਉਨ੍ਹਾਂ ਦਾ ਥੀਏਟਰ ‘ਚ ਆਉਣਾ ਸੁਭਾਵਿਕ ਹੈ ਪਰ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਥੀਏਟਰ ‘ਚ ਆ ਚੁੱਕੇ ਹਨ ਪਰ ਅਜਿਹੀਆਂ ਘਟਨਾਵਾਂ ਕਦੇ ਨਹੀਂ ਵਾਪਰੀਆਂ। ਅਭਿਨੇਤਾ ਨੇ ਕਿਹਾ ਕਿ ਉਸਨੇ ਥੀਏਟਰ ਪ੍ਰਬੰਧਨ ਅਤੇ ਏਸੀਪੀ ਨੂੰ ਸੂਚਿਤ ਕੀਤਾ ਕਿ ਉਹ ਥੀਏਟਰ ਦੇ ਨੇੜੇ ਆ ਰਿਹਾ ਹੈ। ਉਨ੍ਹਾਂ ਮੁਤਾਬਕ ਕੋਈ ਲਾਪਰਵਾਹੀ ਨਹੀਂ ਹੋਈ ਅਤੇ ਦੋਸ਼ ਝੂਠੇ ਹਨ।
#WATCH | Telangana: Actor Allu Arjun has been brought to Chikkadpally police station in Hyderabad for questioning in connection with the case of death of a woman at Sandhya theatre on December 4. pic.twitter.com/pvBOkkc3JO
Advertisement— ANI (@ANI) December 13, 2024
ਅੱਲੂ ਅਰਜੁਨ ਨੇ ਮਾਮਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ
ਉਨ੍ਹਾਂ ਕਿਹਾ ਕਿ ਇਹ ਕਹਿਣਾ ਉਚਿਤ ਨਹੀਂ ਹੈ ਕਿ ਇਹ ਘਟਨਾ ਉਨ੍ਹਾਂ ਦੇ ਆਉਣ ਕਾਰਨ ਹੀ ਵਾਪਰੀ ਹੈ। ਬੰਨੀ ਦਾ ਮੰਨਣਾ ਹੈ ਕਿ ਉਸ ਵਿਰੁੱਧ ਕੇਸ ਦਰਜ ਕਰਨਾ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜਣ ਦਾ ਖ਼ਦਸ਼ਾ ਹੈ। ਉਸਨੇ ਬੇਨਤੀ ਕੀਤੀ ਕਿ ਉਸਦੇ ਖਿਲਾਫ ਦਰਜ ਕੀਤਾ ਗਿਆ ਮਾਮਲਾ ਰੱਦ ਕੀਤਾ ਜਾਵੇ ਅਤੇ ਗ੍ਰਿਫਤਾਰੀ ਸਮੇਤ ਜਾਂਚ ਪ੍ਰਕਿਰਿਆ ‘ਤੇ ਰੋਕ ਲਗਾਉਣ ਦੇ ਅੰਤਰਿਮ ਹੁਕਮ ਜਾਰੀ ਕੀਤੇ ਜਾਣ।
-(ਐਨਡੀ ਟੀਵੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।