Tuesday, February 24, 2026
Google search engine
Homeਅਪਰਾਧਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ 'ਤੇ ਪਿੰਡ ਠੀਕਰੀਵਾਲਾ ਵਿੱਚ ਗੁਟਕਾ ਸਾਹਿਬ...

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ‘ਤੇ ਪਿੰਡ ਠੀਕਰੀਵਾਲਾ ਵਿੱਚ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ

ਇਸ ਘਟਨਾ ਦੇ ਵਿਰੋਧ ਵਿੱਚ ਪਿੰਡ ਵਾਸੀਆਂ, ਪੰਚਾਇਤ ਅਤੇ ਧਾਰਮਿਕ ਜਥੇਬੰਦੀਆਂ ਨੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ‘ਤੇ ਵਿਸ਼ਾਲ ਧਰਨਾ ਦਿੱਤਾ।

ਬਰਨਾਲਾ- ਬਰਨਾਲਾ ਨੇੜਲੇ ਪਿੰਡ ਠੀਕਰੀਵਾਲਾ ਵਿੱਚ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਜੀ ਦੀ 92ਵੀਂ ਬਰਸੀ ਦੇ ਸਮਾਗਮਾਂ ਦੌਰਾਨ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗ ਪਾੜਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੇ ਵਿਰੋਧ ਵਿੱਚ ਪਿੰਡ ਵਾਸੀਆਂ, ਪੰਚਾਇਤ ਅਤੇ ਧਾਰਮਿਕ ਜਥੇਬੰਦੀਆਂ ਨੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ‘ਤੇ ਵਿਸ਼ਾਲ ਧਰਨਾ ਦਿੱਤਾ।

ਇਹ ਵੀ ਪੜ੍ਹੋ- 300 ਆਵਾਰਾ ਕੁੱਤਿਆਂ ਨੂੰ ਮਾਰਨ ਲਈ 9 ਲੋਕਾਂ ਵਿਰੁੱਧ ਮਾਮਲਾ ਦਰਜ

ਪਿਛਲੇ ਤਿੰਨ ਦਿਨਾਂ ਤੋਂ ਪਿੰਡ ਵਿੱਚ ਸ਼ਹੀਦੀ ਬਰਸੀ ਦੇ ਸਮਾਗਮ ਚੱਲ ਰਹੇ ਸਨ। ਇਸੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗ ਪਾੜ ਕੇ ਗਲੀਆਂ ਵਿੱਚ ਸੁੱਟ ਦਿੱਤੇ। ਪੁਲਿਸ ਵੱਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਵਜੂਦ, ਅੱਜ ਸਵੇਰੇ ਫਿਰ ਤੋਂ ਪਿੰਡ ਵਿੱਚ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗ ਮਿਲੇ, ਜਿਸ ਨੇ ਲੋਕਾਂ ਦੇ ਗੁੱਸੇ ਨੂੰ ਹੋਰ ਵਧਾ ਦਿੱਤਾ।

ਪਿੰਡ ਵਾਸੀਆਂ ਅਤੇ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਇਹ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਸਕੇ। ਧਰਨਾ ਵਾਲੀ ਥਾਂ ‘ਤੇ ਪਹੁੰਚੇ DSP ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ, ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਪਿੰਡ ਠੀਕਰੀਵਾਲਾ ਦਾ ਰਹਿਣ ਵਾਲਾ ਹੈ (ਜੋ ਬੋਲ ਅਤੇ ਸੁਣ ਨਹੀਂ ਸਕਦਾ) ਅਤੇ ਦੂਜਾ ਉਸਦਾ ਰਿਸ਼ਤੇਦਾਰ ਧੂਰੀ ਤੋਂ ਹੈ। ਪੁਲਿਸ ਵੱਲੋਂ ਪਿੰਡ ਦੇ CCTV ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਅਤੇ ਬਲਦੇਵ ਸਿੰਘ ਚੂੰਘਾਂ ਵੀ ਧਰਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿਦਾ ਕਰਦਿਆਂ ਮੰਗ ਕੀਤੀ ਕਿ: ਸਿਰਫ਼ ਮੋਹਰਿਆਂ ਨੂੰ ਹੀ ਨਹੀਂ, ਸਗੋਂ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦੋਸ਼ੀਆਂ ਵਿਰੁੱਧ ਅਜਿਹੀ ਸਖ਼ਤ ਕਾਰਵਾਈ ਹੋਵੇ ਕਿ ਭਵਿੱਖ ਵਿੱਚ ਕੋਈ ਅਜਿਹੀ ਹਿੰਮਤ ਨਾ ਕਰ ਸਕੇ।

ਇਹ ਵੀ ਪੜ੍ਹੋ- 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਬਰੀ, ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਭੀੜ ਹਿੰਸਾ ਭੜਕਾਉਣ ਦੇ ਸਨ ਦੋਸ਼ੀ

ਸਰਪੰਚ ਕਿਰਨਜੀਤ ਸਿੰਘ ਅਤੇ ਪੰਚ ਮਨਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਇਸ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਨਹੀਂ ਹੁੰਦਾ ਅਤੇ ਅਸਲੀ ਦੋਸ਼ੀ ਫੜੇ ਨਹੀਂ ਜਾਂਦੇ, ਉਦੋਂ ਤੱਕ ਇਨਸਾਫ਼ ਦੀ ਲੜਾਈ ਜਾਰੀ ਰਹੇਗੀ। ਪਿੰਡ ਵਿੱਚ ਫਿਲਹਾਲ ਸਥਿਤੀ ਤਣਾਅਪੂਰਨ ਪਰ ਅਮਨ-ਸ਼ਾਂਤੀ ਵਾਲੀ ਬਣੀ ਹੋਈ ਹੈ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments