Thursday, February 12, 2026
Google search engine
Homeਅਪਰਾਧਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਲਾਰੈਂਸ ਬਿਸ਼ਨੋਈ ਦੇ ਸਾਥੀ ਨੇ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਲਾਰੈਂਸ ਬਿਸ਼ਨੋਈ ਦੇ ਸਾਥੀ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਲਾਰੈਂਸ ਬਿਸ਼ਨੋਈ ਦੇ ਸਾਥੀ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ


ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਮੋਹਾਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੋਹਾਲੀ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਪਵਨ ਸ਼ੁਕੀਨ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸਨੇ ਧਮਕੀ ਦਿੱਤੀ ਸੀ ਕਿ ਜੇਕਰ ਉਸਨੇ 5 ਕਰੋੜ ਰੁਪਏ (5 ਕਰੋੜ ਰੁਪਏ) ਦੀ ਫਿਰੌਤੀ ਨਹੀਂ ਦਿੱਤੀ ਤਾਂ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸੋਹਾਣਾ ਨੇ ਮੋਹਾਲੀ ਪੁਲਿਸ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਏਡੀਜੀਪੀ ਸਿਕਿਉਰਿਟੀ ਵੱਲੋਂ ਸੁਰੱਖਿਆ ਮੁਹੱਈਆ ਕਰਵਾਉਣ ਦੇ ਆਦੇਸ਼ਾਂ ਤੋਂ ਬਾਅਦ ਵੀ ਮੋਹਾਲੀ ਪੁਲਿਸ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਮੁਹਈਆ ਨਹੀਂ ਕਰਵਾ ਰਹੀ। ਹਾਲਾਂਕਿ ਜਦੋਂ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰ ਕੇ ਮੋਹਾਲੀ ਪੁਲਿਸ ਦੇ ਪੋਤੜੇ ਖੋਲ੍ਹਣ ਦੀ ਗੱਲ ਪਰਵਿੰਦਰ ਸੋਹਾਣਾ ਵੱਲੋਂ ਸੋਸ਼ਲ ਮੀਡੀਆ ਉਤੇ ਕਹੀ ਗਈ ਤਾਂ ਤੁਰੰਤ ਪ੍ਰਭਾਵ ਨਾਲ ਇਸ ਮਾਮਲੇ ਨੂੰ ਲੈ ਕੇ ਮੋਹਾਲੀ ਦੇ ਥਾਣਾ ਸੋਹਾਣਾ ਵਿੱਚ ਪਰਚਾ ਦਰਜ ਕਰ ਲਿਆ ਗਿਆ।

( ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments