ਕੜਾਕੇ ਦੀ ਠੰਡ ਠਾਰ ਦਿੱਤੇ ਪੰਜਾਬੀ, 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ- ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਅਮਰੀਕਾ ਗਏ 2647 ਭਾਰਤੀ ਗ੍ਰਿਫਤਾਰ, ਕੀਤਾ ਜਾਵੇਗਾ ਡਿਪੋਰਟ
ਮਿਲਾਨ ਤੋਂ ਅੰਮ੍ਰਿਤਸਰ ਦੀ ਫਲਾਈਟ 2.43 ਘੰਟੇ ਲੇਟ ਹੋਈ। ਇੰਨਾ ਹੀ ਨਹੀਂ, ਲੈਂਡਿੰਗ ਤੋਂ ਪਹਿਲਾਂ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਅੱਧੇ ਘੰਟੇ ਤੱਕ ਹਵਾ ‘ਚ ਚੱਕਰ ਲਗਾਉਣੇ ਪਏ। ਇਸ ਦੇ ਨਾਲ ਹੀ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਵੀ ਕਰੀਬ 25 ਮਿੰਟ ਤੱਕ ਹਵਾ ‘ਚ ਚੱਕਰ ਲਾਉਂਦੀ ਰਹੀ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲਿਆਂ ‘ਚ ਕੜਾਕੇ ਦੀ ਠੰਡ ਪਈ ਸੀ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੁਹਾਲੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ 14 ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਦਿਨ ਰਿਹਾ ਅਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 4 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।
ਇਸ ਤੋਂ ਇਲਾਵਾ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਇਸ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਫਿਰ ਤੋਂ ਆਪਣਾ ਮਿਜਾਜ਼ ਬਦਲੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਕੱਲ੍ਹ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਵਿੱਚ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਪਰ 4 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਨੌਂ ਘੰਟੇ ਦੇ ‘ਪੰਜਾਬ ਬੰਦ’ ਨੇ ਸਰਕਾਰੀ ਖਜ਼ਾਨੇ ਦੀ ਕਢਾ ਦਿੱਤੀ ਚੀਕ, ਇਕੱਲੇ ਵੈਟ ਅਤੇ ਜੀਐਸਟੀ ਕਾਰਨ 90 ਕਰੋੜ ਰੁਪਏ ਦਾ ਹੋਇਆ ਨੁਕਸਾਨ
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ। ਸੰਗਰੂਰ ਵਿੱਚ ਸਭ ਤੋਂ ਵੱਧ ਪਾਰਾ 15.8 ਡਿਗਰੀ ਦਰਜ ਕੀਤਾ ਗਿਆ।
ਕੜਾਕੇ ਦੀ ਠੰਡ ਠਾਰ ਦਿੱਤੇ ਪੰਜਾਬੀ, 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ- ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ- ਨਵੇਂ ਸਾਲ ਤੋਂ ਪਹਿਲਾਂ ਲੋਕਾਂ ਨੇ ਇਹ ਸਭ ਚੀਜ਼ਾਂ ਕੀਤੀਆਂ ਆਰਡਰ, ਦੇਖ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ, ਕੰਡੋਮ ਦੀ ਵਿਕਰੀ ਵਧੀ
ਮਿਲਾਨ ਤੋਂ ਅੰਮ੍ਰਿਤਸਰ ਦੀ ਫਲਾਈਟ 2.43 ਘੰਟੇ ਲੇਟ ਹੋਈ। ਇੰਨਾ ਹੀ ਨਹੀਂ, ਲੈਂਡਿੰਗ ਤੋਂ ਪਹਿਲਾਂ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਅੱਧੇ ਘੰਟੇ ਤੱਕ ਹਵਾ ‘ਚ ਚੱਕਰ ਲਗਾਉਣੇ ਪਏ। ਇਸ ਦੇ ਨਾਲ ਹੀ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਵੀ ਕਰੀਬ 25 ਮਿੰਟ ਤੱਕ ਹਵਾ ‘ਚ ਚੱਕਰ ਲਾਉਂਦੀ ਰਹੀ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲਿਆਂ ‘ਚ ਕੜਾਕੇ ਦੀ ਠੰਡ ਪਈ ਸੀ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੁਹਾਲੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ 14 ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਦਿਨ ਰਿਹਾ ਅਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 4 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।
ਇਸ ਤੋਂ ਇਲਾਵਾ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਇਸ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਫਿਰ ਤੋਂ ਆਪਣਾ ਮਿਜਾਜ਼ ਬਦਲੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਕੱਲ੍ਹ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਵਿੱਚ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਪਰ 4 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਕੈਨੇਡਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਇਮਾਨਦਾਰੀ, ਗੋਰੇ ਵੀ ਕਰ ਰਹੇ ਨੇ ਤਾਰੀਫ
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ। ਸੰਗਰੂਰ ਵਿੱਚ ਸਭ ਤੋਂ ਵੱਧ ਪਾਰਾ 15.8 ਡਿਗਰੀ ਦਰਜ ਕੀਤਾ ਗਿਆ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।