Image default
ਤਾਜਾ ਖਬਰਾਂ

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕਿਰਨਜੀਤ ਸਿੰਘ ਗਹਿਰੀ ਗੈਰ-ਸੰਗਠਿਤ ਮਜਦੂਰ ਤੇ ਕਰਮਚਾਰੀ ਕਾਂਗਰਸ ਪੰਜਾਬ ਦੇ ਚੇਅਰਮੈਨ ਨਿਯੁਕਤ

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕਿਰਨਜੀਤ ਸਿੰਘ ਗਹਿਰੀ ਗੈਰ-ਸੰਗਠਿਤ ਮਜਦੂਰ ਤੇ ਕਰਮਚਾਰੀ ਕਾਂਗਰਸ ਪੰਜਾਬ ਦੇ ਚੇਅਰਮੈਨ ਨਿਯੁਕਤ

ਬਠਿੰਡਾ – ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਕੌਮੀ ਪੱਧਰ ‘ਤੇ ਮਜਦੂਰਾਂ ਦੀ ਭਲਾਈ ਲਈ ਬਣੇ ਵਿੰਗ ‘ਗੈਰ-ਸੰਗਠਿਤ ਮਜਦੂਰ ਅਤੇ ਕਰਮਚਾਰੀ ਕਾਂਗਰਸ’ ਵਿੱਚ ਪੰਜਾਬ ਅਤੇ ਅੰਡੇਮਾਨ ਤੇ ਨਿਕੋਬਾਰ ਮਹਾਂਦੀਪ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇੰਨਾ ਨਿਯੁਕਤੀਆਂ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਉੱਘੇ ਦਲਿਤ ਆਗੂ ਅਤੇ ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਦੀ ਸਖਤ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ‘ ਗੈਰ-ਸੰਗਠਿਤ ਮਜਦੂਰ ਅਤੇ ਕਰਮਚਾਰੀ ਕਾਂਗਰਸ’ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਦਲਿਤ-ਮਜਦੂਰ ਤੇ ਕਰਮਚਾਰੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜੋ- ਮਨਮੋਹਨ ਸਿੰਘ ਦੀ ਯਾਦਗਾਰ ਕਿੱਥੇ ਬਣਾਈ ਜਾਵੇਗੀ, ਕੇਂਦਰ ਨੇ ਪਰਿਵਾਰ ਨੂੰ ਇਸ ਜਗ੍ਹਾ ਦੀ ਕੀਤੀ ਪੇਸ਼ਕਸ਼

ਕਿਰਨਜੀਤ ਸਿੰਘ ਗਹਿਰੀ ਨੇ ਆਪਣੀ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਕੌਮੀ ਜਨਰਲ ਸਕੱਤਰ ਤੇ ਸੰਸਦ ਮੈਂਬਰ ਕੇ. ਸੀ. ਵੇਣੂ ਗੋਪਾਲ, ਪੰਜਾਬ ਵਿਰੋਧੀ ਧਿਰ ਦੇ ਨੇਤਾ ਪਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਮੋਢਿਆਂ ਉੱਪਰ ਪਾਈ ਗਈ ਅਹਿਮ ਜਿੰਮੇਵਾਰੀ ਨੂੰ ਹੋਰ ਤਨਦੇਹੀ ਨਾਲ ਨਿਭਾਉਣਗੇ।

Advertisement

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਗਹਿਰੀ ਨੂੰ ਇਹ ਜਿੰਮੇਵਾਰੀ ਉਸ ਸਮੇਂ ਸੌਂਪੀ ਗਈ ਹੈ, ਜਦੋਂ ਉਹ ਰਾਜਾ ਵੜਿੰਗ ਦੀ ਅਗਵਾਈ ਹੇਠਾਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਰੁਝੇ ਹੋਏ ਸਨ ਤੇ ਇਹ ਜਿੰਮੇਵਾਰੀ ਉਨ੍ਹਾਂ ਦੀ ਸਖਤ ਮਿਹਨਤ ਨੂੰ ਦੇਖਦਿਆਂ ਸੌਂਪੀ ਗਈ ਹੈ।

ਜਿਕਰਯੋਗ ਹੈ ਕਿਰਨਜੀਤ ਸਿੰਘ ਗਹਿਰੀ ਨੇ ਮਰਹੂਮ ਕੇਂਦਰੀ ਮੰਤਰੀ ਰਾਮ ਬਿਲਾਸ ਪਾਸਵਾਨ ਦੀ ਅਗਵਾਈ ਵਾਲੀ ਸਮਾਜਿਕ ਸੰਸਥਾ ਦਲਿਤ ਸੈਨਾ ਵਿੱਚ ਲੰਬਾ ਸਮਾਂ ਕੰਮ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਤੇ ਬਾਅਦ ਉਹ ਏਅਰ ਫੋਰਸ ਸਟੇਸ਼ਨ ਭਿਸ਼ੀਆਣਾ ਤੋਂ ਆਪਣੀ ਸਰਕਾਰੀ ਦਾ ਤਿਆਗ ਕਰਕੇ ਪਾਸਵਾਨ ਦੀ ਅਗਵਾਈ ਵਾਲੀ ਸਿਆਸੀ ਜਮਾਤ ‘ਲੋਕ ਜਨਸ਼ਕਤੀ ਪਾਰਟੀ’ ਦਾ ਹਿੱਸਾ ਬਣ ਗਏ ਤੇ ਪਾਰਟੀ ਦੇ ਸੂਬਾ ਪ੍ਰਧਾਨ ਬਣੇ। ਉਹ ਕੁਝ ਸਮਾਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 

ਇਹ ਵੀ ਪੜੋ- ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਦੀ ਕਾਰ ‘ਤੇ ਗੋਲੀਬਾਰੀ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

ਗਹਿਰੀ ਨੇ ਬਹੁਤ ਘੱਟ ਸਮੇਂ ਵਿੱਚ ਕਾਂਗਰਸ ਪਾਰਟੀ ਅੰਦਰ ਆਪਣੀ ਚੰਗੀ ਪਹਿਚਾਣ ਬਣਾ ਲਈ ਹੈ ਤੇ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਟੀਮ ਦਾ ਖਾਸ ਮੈਂਬਰ ਮੰਨਿਆ ਜਾਂਦਾ ਹੈ। ਗਹਿਰੀ ਲੰਬੇ ਸਮੇਂ ਤੋਂ ਦਲਿਤਾਂ-ਮਜਦੂਰਾਂ ਦੀ ਨਿਧੜਕ ਆਵਾਜ਼ ਬਣੇ ਹੋਏ ਹਨ ਤੇ ਉਨ੍ਹਾਂ ਦੀ ਅਗਵਾਈ ਹੇਠਾਂ ਬਠਿੰਡਾ ਵਿਖੇ ਸਥਿੱਤ ਕੌਮੀ ਖਾਦ ਕਾਰਖਾਨੇ (ਐੱਨ.ਐੱਫ.ਐੱਲ.) ਵਿੱਚ ਮਜਦੂਰ ਯੂਨੀਅਨ ਲੰਬੇ ਸਮੇਂ ਤੋਂ ਕਾਰਜਸ਼ੀਲ ਹੈ। ਇਸ ਤੋਂ ਇਲਾਵਾ ਉਹ ਗੈਰ-ਸੰਗਠਿਤ ਮਜਦੂਰਾਂ ਤੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਲੜਦੇ ਆ ਰਹੇ ਹਨ।

Advertisement

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਸਭਿਆਚਾਰਕ ਮੇਲੇ ’ਚ ਭੈਣ ਭਰਾ ਨੇ ਮੱਕੜ ਪਰਿਵਾਰ ਦਾ ਨਾਮ ਚਮਕਾਇਆ

punjabdiary

”ਪੰਜਾਬ ਦਾ ਸਭ ਤੋਂ ਮਹਿੰਗਾ’ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁਫਤ ਹੋਵੇਗਾ

Balwinder hali

ਪੰਜਾਬ ‘ਚ ਬੰਦ ਰਹਿਣਗੀਆਂ Driving Licence ਤੇ RC ਨਾਲ ਸਬੰਧਤ ਸੇਵਾਵਾਂ! ਹੋਣ ਜਾ ਰਿਹੈ ਬਦਲਾਅ

punjabdiary

Leave a Comment