Image default
ਤਾਜਾ ਖਬਰਾਂ

ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ

ਚੰਡੀਗੜ੍ਹ- ਅੱਜ ਪੰਜਾਬ ਵਿੱਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਰਾਜ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ। ਧੁੱਪ ਨਿਕਲਣ ਤੋਂ ਬਾਅਦ, ਰਾਜ ਦੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਪਰ ਇਹ ਆਮ ਦੇ ਨੇੜੇ ਰਿਹਾ।

ਇਹ ਵੀ ਪੜ੍ਹੋ- ਅਮਰੀਕੀ ਫੰਡਿੰਗ ਰੋਕਣ ਦਾ ਅਸਰ ਦਿਖਣਾ ਸ਼ੁਰੂ, ਭਾਰਤ ਦੇ ਪਹਿਲੇ ਟਰਾਂਸਜੈਂਡਰ ਕਲੀਨਿਕ ਨੂੰ ਲੱਗਿਆ ਤਾਲਾ

ਸੂਬੇ ਦੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਦੇ ਵਿੱਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਮੌਸਮ ਵਿਭਾਗ ਅਨੁਸਾਰ ਹੁਣ ਸੂਬੇ ਦੇ ਤਾਪਮਾਨ ਦੇ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ, ਜੋ ਕਿ 2 ਡਿਗਰੀ ਤੱਕ ਹੋ ਸਕਦਾ ਹੈ, ਪਰ ਪੱਛਮੀ ਗੜਬੜੀ ਦੇ ਪ੍ਰਭਾਵ ਤੋਂ ਬਾਅਦ, ਤਾਪਮਾਨ ਫਿਰ 2 ਤੋਂ 3 ਡਿਗਰੀ ਘੱਟ ਜਾਵੇਗਾ।

Advertisement

ਹਰ ਪਾਸੇ ਮੀਂਹ ਦੀ ਚੇਤਾਵਨੀ
ਪੰਜਾਬ ਦੇ ਚਾਰ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਅੱਜ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਗੜੇਮਾਰੀ ਕਾਰਨ ਨੁਕਸਾਨ ਦਾ ਖ਼ਤਰਾ
ਪਿਛਲੀ ਬਾਰਿਸ਼ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਜੇਕਰ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣ ਤਾਂ ਇਸ ਨਾਲ ਫਸਲਾਂ ਦਾ ਵੀ ਨੁਕਸਾਨ ਹੋਵੇਗਾ ਅਤੇ ਝਾੜ ਵੀ ਘੱਟ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਹੀ ਨੁਕਸਾਨ ਹੋਵੇਗਾ।

Advertisement

ਇਹ ਵੀ ਪੜ੍ਹੋ- ਪੰਜਾਬੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦੇ ਵਿਚ ਕੀਤਾ ਟੂਣਾ, ਵਾਰਡਨ ਨੇ ਦਿੱਤੀ ਸਖ਼ਤ ਚੇਤਾਵਨੀ

ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦੀ ਗੱਲ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਜਿਸ ਕਾਰਨ ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ ਅਤੇ ਤਾਪਮਾਨ 10 ਤੋਂ 23.1 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੱਜ ਲੁਧਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 9.8 ਤੋਂ 25.5 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਤਾਪਮਾਨ 11 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

Advertisement

ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ

ਚੰਡੀਗੜ੍ਹ- ਅੱਜ ਪੰਜਾਬ ਵਿੱਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਰਾਜ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ। ਧੁੱਪ ਨਿਕਲਣ ਤੋਂ ਬਾਅਦ, ਰਾਜ ਦੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਪਰ ਇਹ ਆਮ ਦੇ ਨੇੜੇ ਰਿਹਾ।

ਇਹ ਵੀ ਪੜ੍ਹੋ- ਮੈਂ ਕੱਪੜੇ ਬੈਗ ਵਿੱਚ ਪਾ ਲਏ ਹਨ…ਮੈਨੂੰ ਕੋਈ ਫ਼ਰਕ ਨਹੀਂ ਪੈਂਦਾ, ਜਥੇਦਾਰ ਦਾ ਵੱਡਾ ਬਿਆਨ

ਸੂਬੇ ਦੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਦੇ ਵਿੱਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਮੌਸਮ ਵਿਭਾਗ ਅਨੁਸਾਰ ਹੁਣ ਸੂਬੇ ਦੇ ਤਾਪਮਾਨ ਦੇ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ, ਜੋ ਕਿ 2 ਡਿਗਰੀ ਤੱਕ ਹੋ ਸਕਦਾ ਹੈ, ਪਰ ਪੱਛਮੀ ਗੜਬੜੀ ਦੇ ਪ੍ਰਭਾਵ ਤੋਂ ਬਾਅਦ, ਤਾਪਮਾਨ ਫਿਰ 2 ਤੋਂ 3 ਡਿਗਰੀ ਘੱਟ ਜਾਵੇਗਾ।

Advertisement

ਹਰ ਪਾਸੇ ਮੀਂਹ ਦੀ ਚੇਤਾਵਨੀ
ਪੰਜਾਬ ਦੇ ਚਾਰ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਅੱਜ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਗੜੇਮਾਰੀ ਕਾਰਨ ਨੁਕਸਾਨ ਦਾ ਖ਼ਤਰਾ
ਪਿਛਲੀ ਬਾਰਿਸ਼ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਜੇਕਰ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣ ਤਾਂ ਇਸ ਨਾਲ ਫਸਲਾਂ ਦਾ ਵੀ ਨੁਕਸਾਨ ਹੋਵੇਗਾ ਅਤੇ ਝਾੜ ਵੀ ਘੱਟ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਹੀ ਨੁਕਸਾਨ ਹੋਵੇਗਾ।

Advertisement

ਇਹ ਵੀ ਪੜ੍ਹੋ- ਹਰਭਜਨ ਮਾਨ ਨੇ ਕਈ ਯੂਟਿਊਬ ਚੈਨਲਾਂ ਅਤੇ ਇੰਸਟਾਗ੍ਰਾਮ ਪੇਜਾਂ ਨੂੰ ਭੇਜਿਆ ਮਾਣਹਾਨੀ ਨੋਟਿਸ, ਮਾਮਲਾ ਉਨ੍ਹਾਂ ਦੀ ਧੀ ਨਾਲ ਸਬੰਧਤ

ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦੀ ਗੱਲ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਜਿਸ ਕਾਰਨ ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ ਅਤੇ ਤਾਪਮਾਨ 10 ਤੋਂ 23.1 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੱਜ ਲੁਧਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 9.8 ਤੋਂ 25.5 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਤਾਪਮਾਨ 11 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

Advertisement

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਬਾਬਾ ਫਰੀਦ ਆਗਮਨ ਪੁਰਬ, 19 ਤੋਂ 23 ਸਤੰਬਰ ਤੱਕ ਮਨਾਇਆ ਜਾਵੇਗਾ- ਡਾ. ਰੂਹੀ ਦੁੱਗ

punjabdiary

ਖਨੌਰੀ-ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਇਕੱਠ ਵਧਿਆ, ਦਿੱਲੀ ਜਾਣ ਦਾ ਐਲਾਨ

Balwinder hali

15-16 ਜਥੇਬੰਦੀਆਂ ਦਾ ਪਹਿਲਾ ਜੱਥਾ 6 ਦਸੰਬਰ ਨੂੰ ਜਾਵੇਗਾ…ਪੜ੍ਹੋ ਕੀ ਹੈ ਕਿਸਾਨਾਂ ਦੀ ਪੂਰੀ ਰਣਨੀਤੀ

Balwinder hali

Leave a Comment