ਲਾਅ ਕਾਲਜ ਵਿੱਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਬਾਰੇ ਨਵੀਂ ਅਪਡੇਟ
ਪੰਜਾਬ ਦੇ ਤਰਨਤਾਰਨ ਵਿੱਚ ਇੱਕ ਲਾਅ ਕਾਲਜ ਵਿੱਚ ਇੱਕ ਵਿਦਿਆਰਥੀ ਨੇ ਦਾਖਲ ਹੋ ਕੇ ਇੱਕ ਵਿਦਿਆਰਥਣ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।

ਤਰਨਤਾਰਨ – ਪੰਜਾਬ ਦੇ ਤਰਨਤਾਰਨ ਸਥਿਤ ਇੱਕ ਲਾਅ ਕਾਲਜ ਵਿੱਚ ਦਾਖਲ ਹੋ ਕੇ ਇੱਕ ਵਿਦਿਆਰਥੀ ਨੇ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਫਿਰ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਮੌਕੇ ‘ਤੇ ਹੀ ਖੁਦਕੁਸ਼ੀ ਕਰ ਲਈ। ਕਤਲ ਅਤੇ ਖੁਦਕੁਸ਼ੀ ਕਾਰਨ ਕਲਾਸਰੂਮ ਵਿੱਚ ਹੰਗਾਮਾ ਮੱਚ ਗਿਆ। ਇਸ ਵਿਚਾਲੇ ਕਲਤ ਦੀ ਅਸਲ ਵਜ੍ਹਾ ਦਾ ਖੁਲਾਸਾ ਹੋਇਆ ਹੈ, ਜਿਸ ਨੇ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਫੈਲ ਗਈ ਹੈ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।
ਪ੍ਰਿੰਸ ਨੇ ਵੀ ਤੋੜਿਆ ਦਮ
ਦਰਅਸਲ, ਤਰਨਤਾਰਨ ਦੇ ਲਾਅ ਕਾਲਜ ‘ਚ ਪੜ੍ਹ ਰਹੀ ਇਕ ਕੁੜੀ ਨੂੰ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਪ੍ਰਿੰਸ ਦੀ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪ੍ਰਿੰਸ ਦੇ ਸਿਰ ‘ਚ ਗੋਲੀ ਲੱਗੀ ਸੀ, ਜੋ ਆਰ-ਪਾਰ ਹੋ ਗਈ ਸੀ। ਜਿਸ ਕਾਰਨ ਉਸ ਦੀ ਹਾਲਤ ਸ਼ੁਰੂ ਤੋਂ ਹੀ ਬਹੁਤ ਗੰਭੀਰ ਬਣੀ ਹੋਈ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਪ੍ਰਿੰਸ ਦੀ ਜਾਨ ਬਚਾਉਣ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਹਾਲਤ ‘ਚ ਸੁਧਾਰ ਨਾ ਆਉਣ ਕਾਰਨ ਉਸ ਨੇ ਦਮ ਤੋੜ ਦਿੱਤਾ।
ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਪ੍ਰਿੰਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਸ ਸਮੇਂ ਵੀ ਉਸ ਦੀ ਹਾਲਤ ਬੇਹੱਦ ਨਾਜ਼ੁਕ ਸੀ। ਬੀਤੀ ਸ਼ਾਮ ਤੋਂ ਉਸ ਦਾ ਬਲੱਡ ਪ੍ਰੈੱਸ਼ਰ ਲਗਾਤਾਰ ਘੱਟ ਰਿਹਾ ਸੀ ਅਤੇ ਸਾਹ ਲੈਣ ‘ਚ ਤਕਲੀਫ਼ ਹੋਣ ਕਾਰਨ ਉਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਆਈ. ਸੀ. ਯੂ. ‘ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਲਗਾਤਾਰ ਜੱਦੋ-ਜਹਿਦ ਕੀਤੀ ਗਈ, ਪਰ ਉਸ ਦੀ ਮੌਤ ਹੋ ਗਈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


