‘ਆਪ’ ਸਰਪੰਚ ਦੇ ਕਤਲ ਦੀ ਸਾਜ਼ਿਸ਼ ਦੇ ਮੁੱਖ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਵਿਦੇਸ਼ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼
ਪੰਜਾਬ ਦੇ ਤਰਨਤਾਰਨ ਤੋਂ ਤਾਜ਼ਗੀ ਭਰੀ ਖ਼ਬਰ ਆਈ ਹੈ। ਆਮ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਤਰਨਤਾਰਨ- ਪੰਜਾਬ ਦੇ ਤਰਨਤਾਰਨ ਤੋਂ ਵੱਡੀ ਖਬਰ ਆਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਮੁਲਜ਼ਮ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ, ਜਿਸ ਨੂੰ ਪੁਲਿਸ ਨੇ ਹਵਾਈ ਅੱਡੇ ਤੋਂ ਕਾਬੂ ਕਰ ਲਿਆ ਹੈ, ਜੋ ਕਿ ਚੋਲਾ ਸਾਹਿਬ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸੇ ਵਿਅਕਤੀ ਨੇ ਹੀ ਹੱਤਿਆ ਦੀ ਪੂਰੀ ਪਲਾਨਿੰਗ ਤਿਆਰ ਕੀਤੀ ਸੀ। ਪੁਲਿਸ ਵੱਲੋਂ ਇਸ ਸਬੰਧੀ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਸਰਪੰਚ ਹਰਬਰਿੰਦਰ ਸਿੰਘ ਦਾ ਕਤਲ ਬੀਤੇ ਬੁੱਧਵਾਰ ਨੂੰ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੁਲਸ ਨੇ ਪਿੰਡ ਜਲੋਕੇ ਦੇ ਹਥਾੜ ਇਲਾਕੇ ਵਿੱਚ ਇੱਕ ਮੁਕਾਬਲੇ (ਐਨਕਾਊਂਟਰ) ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫਤਾਰ ਕੀਤਾ ਸੀ। ਹੁਣ ਸਾਜ਼ਿਸ਼ਕਰਤਾ ਦੀ ਗ੍ਰਿਫਤਾਰੀ ਨਾਲ ਇਸ ਕਤਲ ਕਾਂਡ ਦੀਆਂ ਕਈ ਹੋਰ ਪਰਤਾਂ ਖੁੱਲ੍ਹਣ ਦੀ ਉਮੀਦ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


