ਪੰਜਾਬ ਦੇ ਲਗਭਗ ਸਾਰੇ ਟੋਲ ਪਲਾਜ਼ਿਆਂ ‘ਤੇ ਕਿਸਾਨ ਡਟੇ; ਧਰਮ ਯੁੱਧ ਮੋਰਚੇ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ, ਮੋਗਾ ਵਿੱਚ ਤਣਾਅ
ਪੰਜਾਬ ਭਰ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਟੋਲ ਪਲਾਜ਼ਿਆਂ ਨੂੰ ਮੁਕਤ ਕਰਨ ਦਾ ਐਲਾਨ ਕੀਤਾ ਹੈ। ਨਤੀਜੇ ਵਜੋਂ, ਸੰਗਰੂਰ ਦੇ ਕਿਸਾਨਾਂ ਨੇ ਵੀ ਟੋਲ ਪਲਾਜ਼ਿਆਂ ਨੂੰ ਮੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਸੱਦਾ ਧਰਮ ਯੁੱਧ ਮੋਰਚੇ ਦੀ ਅਗਵਾਈ ਹੇਠ ਦਿੱਤਾ ਗਿਆ ਸੀ।

ਮੋਗਾ- ਧਰਮ ਯੁੱਧ ਮੋਰਚਾ ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਦੇ ਵਿੱਚ ਚੌਥੇ ਦਿਨ ਵਿੱਚ ਅੰਦੋਲਨ ਦਾਖਿਲ ਹੋ ਗਏ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਟੋਲ ਕਰਮਚਾਰੀਆਂ ਵੱਲੋਂ ਪੰਜਾਬ ਦੇ ਸਮੂਹ ਟੋਲ ਪਲਾਜ਼ਾ ਤਕਰੀਬਨ ਤਕਰੀਬਨ ਟੋਲ ਮੁਕਤ ਕਰ ਦਿੱਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿੱਚ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਨੂੰਨ ਬਣਾਵੇ ਤਾਂ ਕਿ ਕੋਈ ਨਾ ਸੋਚ ਸਕੇ ਕਿ ਅਸੀਂ ਕਿਸੀ ਦੀ ਬੇਅਦਬੀ ਕਰੀਏ ਇਸੀ ਮੁੱਦੇ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ 517 ਦਿਨ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਤੇ ਟਾਵਰ ’ਤੇ ਬਹਿ ਕੇ ਆਪਣਾ ਅੰਦੋਲਨ ਚਲਾ ਰਹੇ ਹਨ।
ਉਨ੍ਹਾਂ ਦੇ ਹੱਕ ਦੇ ਵਿੱਚ ਕਿਸਾਨ ਜਥੇਬੰਦੀਆਂ ਅਤੇ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਆ ਗਈਆਂ ਹਨ ਅਤੇ ਉਸੀ ਦੇ ਤਹਿਤ ਅੱਜ ਪੰਜਾਬ ਦੇ ਮਾਲਵਾ ਖੇਤਰ ਦੇ ਟੋਲ ਪਲਾਜਾ ਮੁਫ਼ਤ ਕਰ ਦਿੱਤੇ ਗਏ ਹਨ।
ਉੱਥੇ ਹੀ ਦੂਜੇ ਪਾਸੇ ਮੋਗਾ ’ਚ ਪੁਲਿਸ ਦਾ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਟੋਲ ਪਲਾਜ਼ਾ ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਡਿਟੇਨ ਕਰ ਲਿਆ ਗਿਆ ਹੈ। ਬੀਕੇਯੂ ਸਿੱਧੂਪੁਰ ਵੱਲੋਂ ਦਾਰਾਪੁਰ ਟੋਲ ਪਲਾਜ਼ਾ ਨੂੰ ਫ੍ਰੀ ਕੀਤਾ ਜਾਣਾ ਸੀ। ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਵੀ ਹਿਰਾਸਤ ’ਚ ਲੈ ਲਿਆ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


