Tuesday, March 3, 2026
Google search engine
Homeਤਾਜ਼ਾ ਖਬਰਪੰਜਾਬ ਦਾ ਤਾਪਮਾਨ ਆਮ ਨਾਲੋਂ 5.2 ਡਿਗਰੀ ਵੱਧ, ਮੌਸਮ ਸਾਫ਼ ਰਹੇਗਾ; ਦੇਖੋ...

ਪੰਜਾਬ ਦਾ ਤਾਪਮਾਨ ਆਮ ਨਾਲੋਂ 5.2 ਡਿਗਰੀ ਵੱਧ, ਮੌਸਮ ਸਾਫ਼ ਰਹੇਗਾ; ਦੇਖੋ ਮੌਸਮ ਅਪਡੇਟ

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟ ਗਿਆ (ਪਿਛਲੇ 24 ਘੰਟਿਆਂ ਦੇ ਮੁਕਾਬਲੇ)। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 5.2 ਡਿਗਰੀ ਵੱਧ ਹੈ। ਕੱਲ੍ਹ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 31.5 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ- ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਤਿੰਨ ਦਿਨ ਵੀ ਮੌਸਮ ਸਾਫ਼ ਰਹੇਗਾ। ਪੰਜਾਬ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਇਹ ਆਮ ਨਾਲੋਂ ਵੱਧ ਬਣਿਆ ਹੋਇਆ ਹੈ।
ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 5.2 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ, ਲੁਧਿਆਣਾ ਦਾ 29.8 ਡਿਗਰੀ, ਪਟਿਆਲਾ ਦਾ 29.4 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 27.4 ਡਿਗਰੀ, ਫਿਰੋਜ਼ਪੁਰ ਦਾ 28.9 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ, ਮੁਹਾਲੀ ਦਾ 28.6 ਡਿਗਰੀ, ਪਠਾਨਕੋਟ ਦਾ 28.2 ਡਿਗਰੀ, ਰੋਪੜ ਦਾ 28.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 30.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 28.8 ਡਿਗਰੀ ਦਰਜ ਕੀਤਾ ਗਿਆ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments