Monday, March 9, 2026
Google search engine
Homeਅਪਰਾਧਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਨੂੰ ਜਬਰਨ ਵਸੂਲੀ ਦੇ ਮਾਮਲੇ ਵਿੱਚ...

ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਨੂੰ ਜਬਰਨ ਵਸੂਲੀ ਦੇ ਮਾਮਲੇ ਵਿੱਚ ਮਿਲੀ ਜ਼ਮਾਨਤ

ਰਿਪੋਰਟਾਂ ਅਨੁਸਾਰ, ਪ੍ਰੀਤਪਾਲ ਕੌਰ ਅਤੇ ਉਸਦਾ ਪਤੀ ਸ਼ਮਸ਼ੇਰ ਸਿੰਘ 26 ਜਨਵਰੀ, 2026 ਤੋਂ ਜੇਲ੍ਹ ਵਿੱਚ ਸਨ। ਦੋਵਾਂ ਨੂੰ ਪੁਲਿਸ ਨੇ ਇੱਕ ਅਧਿਆਪਕ ਤੋਂ ਫਿਰੌਤੀ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸ੍ਰੀ ਮੁਕਤਸਰ ਸਾਹਿਬ – ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ ਪੱਕੀ ਜਮਾਨਤ ਮਨਜ਼ੂਰ ਕਰ ਲਈ ਹੈ। ਇਹ ਫੈਸਲਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜ ਕੁਮਾਰ ਵੱਲੋਂ ਸੁਣਾਇਆ ਗਿਆ।

ਜਾਣਕਾਰੀ ਮੁਤਾਬਕ ਪ੍ਰੀਤਪਾਲ ਕੌਰ ਅਤੇ ਉਸਦੇ ਪਤੀ ਸਮਸ਼ੇਰ ਸਿੰਘ 26 ਜਨਵਰੀ 2026 ਤੋਂ ਜੇਲ੍ਹ ਵਿੱਚ ਬੰਦ ਸਨ। ਦੋਵਾਂ ਨੂੰ ਇਕ ਅਧਿਆਪਕ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ ਵਿੱਚ ਗਰਮੀ ਹੋਈ ਤੇਜ਼, ਇਸ ਤਾਰੀਖ ਤੱਕ ਨਹੀਂ ਪਵੇਗਾ ਮੀਂਹ; ਅਗਲੇ ਕੁਝ ਦਿਨਾਂ ਬਾਰੇ ਜਾਣੋ

ਦੱਸਿਆ ਜਾ ਰਿਹਾ ਹੈ ਕਿ 3 ਦਸੰਬਰ 2024 ਨੂੰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗਲੇ ਪਿੰਡ ਦੇ ਇਕ ਅਧਿਆਪਕ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਨੂੰ ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਫਿਰੌਤੀ ਲਈ ਤਿੰਨ ਵਾਰ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।

ਬਾਅਦ ਵਿੱਚ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਫਿਰੌਤੀ ਦੀ ਧਮਕੀ ਦੇਣ ਵਾਲਾ ਵਿਅਕਤੀ ਸਮਸ਼ੇਰ ਸਿੰਘ ਹੈ, ਜੋ ਗੈਂਗਸਟਰ ਗੋਲਡੀ ਬਰਾੜ ਦਾ ਪਿਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਸਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪ੍ਰੀਤਪਾਲ ਕੌਰ ਦੇ ਵਕੀਲ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਅਦਾਲਤ ਵਿੱਚ ਸੁਣਵਾਈ ਦੌਰਾਨ ਪ੍ਰੀਤਪਾਲ ਕੌਰ ਖ਼ਿਲਾਫ਼ ਕੋਈ ਢੁੱਕਵੇਂ ਸਬੂਤ ਸਾਹਮਣੇ ਨਹੀਂ ਆਏ, ਜਿਸ ਦੇ ਆਧਾਰ ‘ਤੇ ਅਦਾਲਤ ਨੇ ਉਸ ਦੀ ਜਮਾਨਤ ਮਨਜ਼ੂਰ ਕਰ ਦਿੱਤੀ। ਫਿਲਹਾਲ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਜਾਰੀ ਹੈ।

-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments