ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ
ਉਨਾਂ ਨੇ ਦੱਸਿਆ ਕਿ ਗਲੂਕੋਮਾ ਰੋਗ ਨੂੰ ਆਮ ਭਾਸ਼ਾ ਵਿੱਚ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਪਰ ਇਸ ਵਿੱਚ ਕਾਲੇ ਮੋਤੀਏ ਦੇ ਨਾਲ ਨਾਲ ਆਪਟਿਕ ਨਰਵ ਨਾਲ ਸੰਬੰਧਿਤ ਸਮੱਸਿਆਵਾਂ ਵੀ ਗਲੂਕੋਮਾ ਦੀ ਸ਼੍ਰੇਣੀ ਵਿੱਚ ਰੱਖੇ ਜਾ ਸਕਦੇ ਹਨ।

ਫਰੀਦਕੋਟ- ਸਿਵਲ ਸਰਜਨ ਫ਼ਰੀਦਕੋਟ ਡਾ ਪਰਵਜੀਤ ਸਿੰਘ ਗੁਲਾਟੀ ਅਤੇ ਸੀਨੀਅਰ ਮੈਡੀਕਲ ਅਫਸਰ ਆਈ ਮੋਬਾਇਲ ਯੂਨਿਟ ਡਾ ਅਵਤਾਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਬਲਾਕ ਬਾਜਾਖਾਨਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਪਲਕ ਦੀ ਅਗਵਾਈ ਹੇਠ ਵਿਸ਼ਵ ਗਲੂਕੋਮਾ ਹਫਤੇ ਤਹਿਤ ਬਲਾਕ ਪੱਧਰੀ ਜਾਗਰੂਕਤਾ ਪ੍ਰੋਗਰਾਮ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਕੀਤਾ ਗਿਆ।
ਇਸ ਮੌਕੇ ਮੈਡੀਕਲ ਅਫ਼ਸਰ ਡਾ ਪਲਕ ਨੇ ਗਲੂਕੋਮਾ ਬਿਮਾਰੀ ਦੇ ਲੱਛਣਾਂ ਬਾਰੇ ਦੱਸਿਆ ਕਿ ਗਲੂਕੋਮਾ ਦੇ ਲੱਛਣ ਅਸਧਾਰਨ ਸਿਰ ਦਰਦ, ਅੱਖਾਂ ਵਿੱਚ ਦਰਦ, ਪੜਨ ਵਾਲੀਆਂ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਦੌਰਾਨ ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਨਿਗ੍ਹਾ ਦੀ ਅਚਾਨਕ ਹਾਨੀ, ਨਜ਼ਰ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ। ਅਪਥਾਲਮਿਕ ਅਫਸਰ ਅਨੁਪ੍ਰਿਆ ਦੱਸਿਆ ਕਿ ਸ਼ੂਗਰ ਅਤੇ ਹਾਈ ਬਲੱਡ ਪਰੈਸ਼ਰ ਬਿਮਾਰੀ ਨਾਲ ਪੀੜਤ ਮਰੀਜ਼ , ਅਲਰਜੀ, ਦਮਾਂ, ਚਮੜੀ ਰੋਗਾਂ ਦੇ ਪੀੜਤ ਜੋ ਸਟੀਰਾਈਡ ਦੀ ਵਰਤੋਂ ਕਰਦੇ ਹਨ, ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ। ਉਨਾਂ ਨੇ ਦੱਸਿਆ ਕਿ ਗਲੂਕੋਮਾ ਰੋਗ ਨੂੰ ਆਮ ਭਾਸ਼ਾ ਵਿੱਚ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਪਰ ਇਸ ਵਿੱਚ ਕਾਲੇ ਮੋਤੀਏ ਦੇ ਨਾਲ ਨਾਲ ਆਪਟਿਕ ਨਰਵ ਨਾਲ ਸੰਬੰਧਿਤ ਸਮੱਸਿਆਵਾਂ ਵੀ ਗਲੂਕੋਮਾ ਦੀ ਸ਼੍ਰੇਣੀ ਵਿੱਚ ਰੱਖੇ ਜਾ ਸਕਦੇ ਹਨ। ਉਨਾਂ ਨੇ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ( ਗਲੂਕੋਮਾ ) ਸਥਾਈ ਅੰਨੇਪਣ ਦੇ ਕਾਰਨਾਂ ਵਿੱਚੋਂ ਇੱਕ ਮੁੱਖ ਕਾਰਣ ਹੈ।
ਆਈ ਈ ਸੀ ਨੋਡਲ ਅਫਸਰ ਅਤੇ ਬਲਾਕ ਪ੍ਰਸਾਰ ਸਿੱਖਿਅਕ ਬਾਜਾਖਾਨਾ ਫ਼ਲੈਗ ਚਾਵਲਾ ਨੇ ਕਿਹਾ ਕਿ ਅਜਿਹੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ਤੇ ਆਪਣੀ ਅੱਖਾਂ ਦਾ ਦਬਾਅ ( ਪ੍ਰੈਸ਼ਰ) ਤੁਰੰਤ ਚੈੱਕ ਕਰਵਾਉਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਗਲੂਕੋਮਾ ਰੋਗ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ। । ਇਸ ਜਾਗਰੂਕਤਾ ਸਮਾਗਮ ਵਿਚ ਸਿਹਤ ਸੁਪਰਵਾਇਜਰ ਕੰਵਲਜੀਤ ਕੌਰ, ਸੀ ਐਚ ਓ ਬਲਜੀਤ ਕੌਰ, ਮਪਹਵ ਅਮਰਜੀਤ ਕੌਰ, ਮੋਨੀਕਾ, ਸਮੂਹ ਅਧਿਕਾਰੀ, ਕਰਮਚਾਰੀ ਅਤੇ ਵਿਭਾਗ ਦੀਆਂ ਆਸ਼ਾ ਵੀ ਹਾਜ਼ਰ ਸਨ ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


