Tuesday, March 17, 2026
Google search engine
Homeਅਪਰਾਧਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼...

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਦੋ ਸਾਲ ਦੀ ਸਜ਼ਾ

ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਦੁਰਵਿਵਹਾਰ ਅਤੇ ਕੰਮ ਵਿੱਚ ਰੁਕਾਵਟ ਪਾਉਣ ਨਾਲ ਸਬੰਧਤ ਹੈ। ਵਿਧਾਇਕ ‘ਤੇ ਬਲਾਕ ਕਮੇਟੀ ਚੋਣਾਂ ਦੌਰਾਨ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ। ਬਾਅਦ ਵਿੱਚ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ।

ਲੁਧਿਆਣਾ- ਲੁਧਿਆਣਾ ਦੇ ਕਿਲਾ ਰਾਏਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਲੁਧਿਆਣਾ ਦੇ ਸੈਸ਼ਨ ਕੋਰਟ ਨੇ ਜੱਸੀ ਖੰਗੂੜਾ ਨੂੰ 2008 ਦੇ ਇੱਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਤੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ। ਹਾਲਾਂਕਿ, ਸਜ਼ਾ ਦੇ ਐਲਾਨ ਤੋਂ ਬਾਅਦ ਹੀ ਉਨ੍ਹਾਂ ਨੂੰ ਕੋਰਟ ਤੋਂ ਜ਼ਮਾਨਤ ਵੀ ਮਿਲ ਗਈ। ਉਨ੍ਹਾਂ ਦੇ ਲੀਗਲ ਐਡਵਾਈਜ਼ਰ ਦਾ ਕਹਿਣਾ ਹੈ ਕਿ ਉਹ ਉਪਰਲੀ ਅਦਾਲਤ ‘ਚ ਅਪੀਲ ਕਰਨਗੇ।

ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਬਦਤਮੀਜ਼ੀ ਤੇ ਕੰਮਕਾਜ ‘ਚ ਰੁਕਾਵਟ ਪਾਉਣ ਨਾਲ ਜੁੜਿਆ ਹੋਇਆ ਹੈ। ਇਸ ‘ਚ ਵਿਧਾਇਕ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਕੀ ਹੈ ਪੂਰਾ ਮਾਮਲਾ?
ਇਹ ਮਾਮਲਾ 2008 ਦਾ ਹੈ, ਉਸ ਸਮੇਂ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਸਨ। ਲੁਧਿਆਣਾ ਦੇ ਡੇਹਲੋਂ ਇਲਾਕੇ ‘ਚ ਵੋਟਿੰਗ ਹੋ ਰਹੀ ਸੀ। ਇਸੇ ਦੌਰਾਨ ਜੱਸੀ ਖੰਗੂੜਾ ਵੋਟਿੰਗ ਕੇਂਦਰ ‘ਤੇ ਪਹੁੰਚੇ। ਉਨ੍ਹਾਂ ਨੂੰ ਚੋਣ ਡਿਊਟੀ ‘ਤੇ ਤੈਨਾਤ ਅਧਿਕਾਰੀਆਂ ਨੇ ਰੋਕ ਲਿਆ। ਇਸ ਤੋਂ ਬਾਅਦ ਜਦੋਂ ਵੋਟਿੰਗ ਪੂਰੀ ਹੋਈ ਤਾਂ ਚੋਣ ਅਧਿਕਾਰੀ ਬੈਲੇਟ ਬਾਕਸ ਗੱਡੀ ‘ਚ ਰੱਖਣ ਲੱਗੇ ਤਾਂ ਚੋਣ ਅਧਿਕਾਰੀਆਂ ਦਾ ਇਲਜ਼ਾਮ ਸੀ ਕਿ ਜੱਸੀ ਖੰਗੂੜਾ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਦੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਨਾ ਸਿਰਫ਼ ਬਦਤਮੀਜ਼ੀ ਕੀਤੀ, ਸਗੋ ਸਰਕਾਰੀ ਕੰਮ ‘ਚ ਰੁਕਾਵਟ ਵੀ ਪਾਈ। ਇਸ ਤੋਂ ਬਾਅਦ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ 332, 341, 353 ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਹਾਲਾਂਕਿ, ਇਹ ਕੇਸ ਖ਼ਤਮ ਹੋ ਚੁੱਕਿਆ ਸੀ। ਇਸ ਤੋਂ ਬਾਅਦ 2017 ‘ਚ ਰਿਟਰਨਿੰਗ ਅਫਸਰ ਨੇ ਕੋਰਟ ‘ਚ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਦੀ ਸੋਮਵਾਰ ਨੂੰ ਅੰਤਿਮ ਸੁਣਵਾਈ ਦੌਰਾਨ, ਐਡਿਸ਼ਨ ਸੈਸ਼ਨ ਜਜ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ ‘ਤੇ ਦੋਸ਼ੀ ਕਰਾਰ ਦਿੱਤਾ ਤੇ 2 ਸਾਲ ਦੀ ਸਜ਼ਾ ਸੁਣਾਈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments