Tuesday, March 17, 2026
Google search engine
Homeਅਪਰਾਧਪੰਜਾਬੀ ਗਾਇਕ ਗਿੱਪੀ ਗਰੇਵਾਲ ਗੈਂਗਸਟਰ ਗੋਲਡੀ ਬਰਾੜ ਦੇ ਹਮਲੇ ਦੇ ਨਿਸ਼ਾਨੇ ਤੇ,...

ਪੰਜਾਬੀ ਗਾਇਕ ਗਿੱਪੀ ਗਰੇਵਾਲ ਗੈਂਗਸਟਰ ਗੋਲਡੀ ਬਰਾੜ ਦੇ ਹਮਲੇ ਦੇ ਨਿਸ਼ਾਨੇ ਤੇ, ਕਿਹਾ- ਮੇਰਾ ਮੈਸੇਜ ਇਗਨੋਰ ਨਾ ਕਰਿਓ ਨਹੀਂ ਤਾਂ…

ਵਾਇਰਲ ਆਡੀਓ ਕਲਿੱਪ ਵਿੱਚ ਕਿਹਾ ਗਿਆ ਹੈ ਕਿ ਉਸਦੇ ਸੁਨੇਹੇ ਨੂੰ ਨਜ਼ਰਅੰਦਾਜ਼ ਨਾ ਕਰੇ ਨਹੀਂ ਤਾਂ ਉਸਨੂੰ ਗੋਲੀ ਮਾਰ ਦਿੱਤੀ ਜਾਵੇਗੀ। ਆਡੀਓ ਵਿੱਚ ਗਿੱਪੀ ਗਰੇਵਾਲ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਉਹ ਬਹੁਤ ਸਾਰੀਆਂ ਫਿਲਮਾਂ ਬਣਾ ਰਿਹਾ ਹੈ ਤਾਂ ਜੋ ਉਸਦੀ ਫਿਲਮ ਦੀ ਸ਼ੂਟਿੰਗ ਮੋਹਾਲੀ ਵਿੱਚ ਨਾ ਕਰਨੀ ਪਵੇ।

ਚੰਡੀਗੜ੍ਹ- ਪੰਜਾਬੀ ਗਾਇਕ ਹੁਣ ਗੈੰਗਸਟਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਹੁਣ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗਾਇਕ ਨੂੰ ਧਮਕੀ ਭਰਿਆ ਫੋਨ ਆਇਆ ਹੈ। ਇਹ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਆਡੀਓ ਦੀ ਪੰਜਾਬ ਡਾਇਰੀ ਪੁਸ਼ਟੀ ਨਹੀਂ ਕਰਦਾ ਹੈ।

ਵਾਇਰਲ ਆਡੀਓ ’ਚ ਕਿਹਾ ਜਾ ਰਿਹਾ ਹੈ ਕਿ ਉਸਦਾ ਮੈਸੇਜ ਇਗਨੋਰ ਨਾ ਕੀਤਾ ਜਾਵੇ ਨਹੀਂ ਤਾਂ ਗੋਲੀਆਂ ਚਲਾ ਦਿੱਤੀਆਂ ਜਾਣਗੀਆਂ। ਗਿੱਪੀ ਗਰੇਵਾਲ ਨੂੰ ਆਡੀਓ ’ਚ ਇਹ ਵੀ ਕਿਹਾ ਹੈ ਕਿ ਉਹ ਫਿਲਮਾਂ ਬਹੁਤ ਬਣਾ ਰਿਹਾ ਹੈ ਕਿਤੇ ਮੁਹਾਲੀ ’ਚ ਉਸਦੀ ਫਿਲਮ ਨਾ ਬਣਾਉਣੀ ਪਵੇ।

ਦੂਜੇ ਪਾਸੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ’ਤੇ ਹੁਣ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸਾਡੇ ਸੁਪਰਸਟਾਰ ਗਿੱਪੀ ਗਰੇਵਾਲ ਨੂੰ ਨਾਮੀ ਗੈਂਗਸਟਰ ਗੋਲਡੀ ਬਰਾੜ ਤੋਂ ਧਮਕੀ ਮਿਲੀ ਹੈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਹ ਉਸ ਸਮੇਂ ਹੋਇਆ ਜਦੋਂ ਉਹ ਹਾਲ ਹੀ ’ਚ ਉਨ੍ਹਾਂ ਦੀ ਮੁਲਾਕਾਤ ਹੋਈ ਸੀ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ, ਕਿਉਂਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸੁਰੱਖਿਆ ਹੁਣ ਮੁੱਖ ਮੰਤਰੀ ਦੀ ਮਰਜ਼ੀ ਤੇ ਮਨਸ਼ਾ ’ਤੇ ਤੈਅ ਕੀਤੀ ਜਾਂਦੀ ਹੈ। ਸੀਐੱਮ ਮਾਨ ਵੱਲੋਂ ਸੁਰੱਖਿਆ ਵਾਪਸ ਲੈਣ ਅਤੇ ਇਸ ਨੂੰ ਜਨਤਕ ਕਰਨ ਦੇ ਕਾਰਨ ਪਹਿਲਾਂ ਹੀ ਅਸੀਂ ਆਪਣੇ ਸਭ ਤੋਂ ਵਧੀਆਂ ਗਾਇਕਾਂ ’ਚੋਂ ਇੱਕ ਸਿੱਧੂ ਮੂਸੇਵਾਲਾ ਨੂੰ ਗੁਆ ਦਿੱਤਾ ਹੈ। ਪਰ ਉਨ੍ਹਾਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਜੇਕਰ ਕੋਈ ਵੀ ਇਸ ਤਰ੍ਹਾਂ ਦਾ ਘਟਨਾ ਵਾਪਰਦੀ ਹੈ ਤਾਂ ਉਸਦੀ ਜ਼ਿੰਮੇਵਾਰੀ ਸੀਐੱਮ ਭਗਵੰਤ ਮਾਨ ਦੀ ਹੋਵੇਗੀ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments