Wednesday, March 18, 2026
Google search engine
Homeਅਪਰਾਧਪ੍ਰਾਪਰਟੀ ਡੀਲਰ ਦੀ ਜਿੰਮ ਦੇ ਬਾਹਰ ਗੋਲੀ ਮਾਰ ਕੇ ਕੀਤੀ ਹੱਤਿਆ, ਲੱਗੀਆਂ...

ਪ੍ਰਾਪਰਟੀ ਡੀਲਰ ਦੀ ਜਿੰਮ ਦੇ ਬਾਹਰ ਗੋਲੀ ਮਾਰ ਕੇ ਕੀਤੀ ਹੱਤਿਆ, ਲੱਗੀਆਂ 12 ਗੋਲੀਆਂ

ਚੰਡੀਗੜ੍ਹ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਜਿੰਮ ਦੇ ਬਾਹਰ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਿਪੋਰਟਾਂ ਅਨੁਸਾਰ, ਇਹ ਕਤਲ ਸੈਕਟਰ 9 ਵਿੱਚ ਹੋਇਆ। ਨੌਜਵਾਨ ਦੀ ਗੋਲੀਆਂ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਅਣਪਛਾਤੇ ਹਮਲਾਵਰਾਂ ਨੇ ਉਸਨੂੰ ਗੋਲੀ ਮਾਰ ਦਿੱਤੀ ਅਤੇ ਭੱਜ ਗਏ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਜਾਰੀ ਹੈ।

ਚੰਡੀਗੜ੍ਹ- ਚੰਡੀਗੜ੍ਹ ਦੇ ਸੈਕਟਰ 9 ਵਿੱਚ ਬੁੱਧਵਾਰ ਨੂੰ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਜਿੰਮ ਤੋਂ ਨਿਕਲਣ ਤੋਂ ਬਾਅਦ ਆਪਣੀ ਸਕਾਰਪੀਓ ਕਾਰ ਵਿੱਚ ਬੈਠ ਰਿਹਾ ਸੀ, ਉਸੇ ਵੇਲ੍ਹੇ ਬਾਈਕ ਸਵਾਰ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ 12 ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਦੀ ਸੀਟ ‘ਤੇ ਡਿੱਗ ਪਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਪਹਿਲਾਂ ਧਮਕੀਆਂ ਮਿਲ ਚੁੱਕੀਆਂ ਸਨ। ਜਿੱਥੇ ਇਹ ਘਟਨਾ ਵਾਪਰੀ ਹੈ, ਉਸ ਤੋਂ ਸਿਰਫ਼ ਦੋ ਜਾਂ ਤਿੰਨ ਮਿੰਟ ਦੀ ਦੂਰੀ ‘ਤੇ ਹੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਐਸਐਸਪੀ ਦਾ ਦਫ਼ਤਰ ਹੈ।

ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਦੇ ਸਾਥੀਆਂ ਨੇ ਤੁਰੰਤ ਉਸਨੂੰ ਸਕਾਰਪੀਓ ਵਿੱਚ ਪਾਇਆ ਅਤੇ ਪੀਜੀਆਈ ਲਈ ਰਵਾਨਾ ਹੋ ਗਏ। ਹਾਲਾਂਕਿ, ਸੂਤਰਾਂ ਦਾ ਕਹਿਣਾ ਹੈ ਕਿ ਉਸਦਾ ਬਹੁਤ ਸਾਰਾ ਖੂਨ ਵਹਿ ਗਿਆ ਸੀ, ਜਿਸ ਕਾਰਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਮੌਕੇ ਤੇ ਪਹੁੰਚੀ ਪੁਲਿਸ ਦੀ ਜਾਂਚ ਟੀਮ ਨੇ ਗੋਲੀਆਂ ਦੇ ਕਈ ਖਾਲੀ ਖੋਲ ਬਰਾਮਦ ਕੀਤੇ ਹਨ।

ਹਮਲਾਵਰਾਂ ਨੂੰ ਪਤਾ ਸੀ ਮ੍ਰਿਤਕ ਦੇ ਜਿੰਮ ਆਉਣ ਦਾ ਟਾਈਮ
ਮ੍ਰਿਤਕ ਨੌਜਵਾਨ ਦੀ ਪਛਾਣ ਚਰਨਪ੍ਰੀਤ ਵਜੋਂ ਹੋਈ ਹੈ, ਜੋ ਕਿ ਮੁੱਲਾਂਪੁਰ (ਨਿਊ ਚੰਡੀਗੜ੍ਹ) ਦਾ ਰਹਿਣਾ ਵਾਲਾ ਸੀ। ਚਰਨਪ੍ਰੀਤ ਦੀ ਉਮਰ 31 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਹ ਰੋਜ਼ਾਨਾ ਨਿਊ ਚੰਡੀਗੜ੍ਹ ਤੋਂ ਸੈਕਟਰ 9 ‘ਚ ਜਿੰਮ ‘ਚ ਆਉਂਦਾ ਸੀ। ਨੌਜਵਾਨ ਦਾ ਜਿੰਮ ਆਉਣ ਦਾ ਇੱਕੋ ਹੀ ਟਾਈਮ ਸੀ। ਅੱਜ ਜਦੋਂ ਉਹ ਜਿੰਮ ‘ਚ ਕਸਰਤ ਕਰਨ ਤੋਂ ਬਾਅਦ ਬਾਹਰ ਆਇਆ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਹਮਲਾਵਰਾਂ ਦੀ ਟਾਈਮਿੰਗ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਮ੍ਰਿਤਕ ਦੇ ਜਿੰਮ ਆਉਣ ਅਤੇ ਜਾਉਣ ਦਾ ਟਾਈਮ ਪਤਾ ਸੀ।

ਦੋਵੇਂ ਹਮਲਾਵਰ ਟੂ-ਵ੍ਹੀਲਰ ‘ਤੇ ਆਏ ਸਨ ਤੇ ਦੋਵਾਂ ਨੇ ਹੈਲਮੈਟ ਲਗਾਏ ਹੋਏ ਸਨ। ਹਮਲਾਵਰ ਘਾਤ ਲਗਾ ਕੇ ਬੈਠੇ ਹੋਏ ਸਨ ਤੇ ਜਿਵੇਂ ਹੀ ਨੌਜਵਾਨ ਜਿੰਮ ਬਾਹਰ ਆਇਆ ਤਾਂ ਉਸ ‘ਤੇ ਤਾਬੜਤੋੜ ਗੋਲੀਬਾਰੀ ਕਰ ਦਿੱਤੀ ਗਈ। ਨੌਜਵਾਨ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਕੱਲ੍ਹ ਪੰਜਾਬ ਯੂਨੀਵਰਸਿਟੀ ਵਿੱਚ ਹੋਈ ਸੀ ਫਾਈਰਿੰਗ
ਇਸਤੋਂ ਪਹਿਲਾਂ ਬੀਤੇ ਦਿਨ ਪੰਜਾਬ ਯੂਨੀਵਰਸਿਟੀ (PU) ਦੇ ਅੰਦਰ ਸ਼ਰੇਆਮ ਗੋਲੀਬਾਰੀ ਹੋਈ। ਸ਼ਾਮ ਕਰੀਬ 5 ਵਜੇ ਵਾਪਰੀ ਇਸ ਘਟਨਾ ਦਾ ਮਕਸਦ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਆਗੂ ਜਸ਼ਨਦੀਪ ਸਿੰਘ ਨੂੰ ਨਿਸ਼ਾਨਾ ਬਣਾਉਣਾ ਸੀ। ਦੱਸਿਆ ਜਾ ਰਿਹਾ ਹੈ ਕਿ ਸੋਪੂ ਆਗੂ ਜਸ਼ਨਦੀਪ ਸਿੰਘ ਯੂਨੀਵਰਸਿਟੀ ਦੀ ਪਾਰਕਿੰਗ ਚ ਖੜ੍ਹੇ ਸਨ। ਇਸੇ ਦੌਰਾਨ ਇੱਕ ਸਕੂਟੀ ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਆਉਂਦੇ ਹੀ ਜਸ਼ਨਦੀਪ ਸਿੰਘ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਸ਼ਨਦੀਪ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਉੱਥੋਂ ਦੌੜ ਕੇ ਜਾਨ ਬਚਾਈ।

ਹਾਲਾਂਕਿ ਜਸ਼ਨਦੀਪ ਇਸ ਘਟਨਾ ਵਿੱਚ ਵਾਲ-ਵਾਲ ਬੱਚ ਗਏ, ਪਰ ਬੰਬੀਹਾ ਗੈਂਗ ਨੇ ਇਸ ਫਾਈਰਿੰਗ ਦੀ ਜਿੰਮੇਵਾਰੀ ਲੈਂਦਿਆਂ ਕਿਹਾ ਹੈ ਕਿ ਇਸ ਵਾਰ ਤਾਂ ਉਹ ਬੱਚ ਗਿਆ ਪਰ ਅਗਲੀ ਵਾਰ ਨਹੀਂ ਬੱਚ ਸਕੇਗਾ। ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਡੋਨੀ ਬਲ ਤੇ ਸ਼ਗਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਸ਼ਖਸ ਤੇ ਗੋਲੀਬਾਰੀ ਕੀਤੀ ਗਈ ਉਹ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ, ਇਸੇ ਲਈ ਉਸ ਤੇ ਫਾਈਰਿੰਗ ਕਰਵਾਈ ਗਈ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments