Saturday, March 21, 2026
Google search engine
Homeਅਪਰਾਧਵਰਿੰਦਰ ਘੁੰਮਣ ਦੀ ਸਰਜਰੀ ਤੋਂ ਬਾਅਦ ਹੋਈ ਮੌਤ ਦੇ ਸਬੰਧ ਵਿੱਚ ਫੋਰਟਿਸ...

ਵਰਿੰਦਰ ਘੁੰਮਣ ਦੀ ਸਰਜਰੀ ਤੋਂ ਬਾਅਦ ਹੋਈ ਮੌਤ ਦੇ ਸਬੰਧ ਵਿੱਚ ਫੋਰਟਿਸ ਹਸਪਤਾਲ ਦੇ ਚਾਰ ਡਾਕਟਰਾਂ ਵਿਰੁੱਧ ਐਫਆਈਆਰ ਦਰਜ

ਪੁਲਿਸ ਨੇ ਫੋਰਟਿਸ ਹਸਪਤਾਲ (ਅੰਮ੍ਰਿਤਸਰ) ਦੇ ਚਾਰ ਡਾਕਟਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਿਸ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਬੀਐਨਐਸ ਦੀ ਧਾਰਾ 106(1) ਦੇ ਤਹਿਤ ਲਾਪਰਵਾਹੀ ਲਈ ਮਾਮਲਾ ਦਰਜ ਕੀਤਾ ਗਿਆ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ- ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਫੋਰਟਿਸ ਹਸਪਤਾਲ (Fortis Hospital Amritsar) ਦੇ 4 ਡਾਕਟਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਬੀਐਨਐਸ ਦੀ ਧਾਰਾ 106(1) ਦੇ ਤਹਿਤ ਲਾਪਰਵਾਹੀ ਲਈ ਮਾਮਲਾ ਦਰਜ ਕੀਤਾ ਗਿਆ ਹੈ।

ਐਫਆਈਆਰ ਵਿੱਚ ਫੋਰਟਿਸ ਐਸਕਾਰਟਸ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਪਰੰਤ, ਘੁੰਮਣ ਦੇ ਪਰਿਵਾਰ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ ਅਤੇ ਹਸਪਤਾਲ ‘ਤੇ ਇਲਾਜ ਦੌਰਾਨ ਲਾਪਰਵਾਹੀ ਦੇ ਇਲਜ਼ਾਮ ਲਾਏ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਲਾਸ਼ ਦੀ ਹਾਲਤ ਸ਼ੱਕੀ ਸੀ। ਮ੍ਰਿਤਕ ਦੇਹ ਸਿਰ ਤੋਂ ਮੋਢੇ ਤੱਕ ਕਾਲੀ ਅਤੇ ਨੀਲੀ ਪੈ ਗਈ ਸੀ, ਜਿਸ ਕਾਰਨ ਸਵਾਲ ਖੜ੍ਹੇ ਹੋ ਗਏ ਸਨ।

SIT ਦੀ ਜਾਂਚ ‘ਚ ਸਾਹਮਣੇ ਆਈ ਸੀ ਡਾਕਟਰਾਂ ਦੀ ਲਾਪਰਵਾਹੀ
ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਜਾਂਚ ਟੀਮ (SIT) ਜਿਸ ਵਿੱਚ ਮਾਹਰ ਡਾਕਟਰ ਸ਼ਾਮਲ ਸਨ, ਵਰਿੰਦਰ ਘੁੰਮਣ ਦੀ ਮੌਤ ਦੀ ਜਾਂਚ ਕਰ ਰਹੀ ਸੀ। ਪਿਛਲੇ ਮਹੀਨੇ, SIT ਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments