ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਤੋਂ ਬਾਅਦ ਭੁੱਲਰ ਦਾ ਪਹਿਲਾ ਬਿਆਨ
ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਖੁਦਕੁਸ਼ੀ ਤੋਂ ਬਾਅਦ ਮੁੱਖ ਮੰਤਰੀ ਨੇ ਭੁੱਲਰ ਦੇ ਅਸਤੀਫੇ ਦੀ ਮੰਗ ਕੀਤੀ ਸੀ।

ਸ੍ਰੀ ਅੰਮ੍ਰਿਤਸਰ ਸਾਹਿਬ- ਅੰਮ੍ਰਿਤਸਰ ਦੇ ਪੰਜਾਬ ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਦੇਰ ਰਾਤ ਸਲਫਾਸ ਨਿਗਲ ਲਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਸਵੇਰੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪਣੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਨਾਮ ਲਿਆ। ਵੀਡੀਓ ਜਾਰੀ ਹੋਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਭੁੱਲਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ।

ਉੱਥੇ ਹੀ ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਜੋ ਵੀ ਇਲਜ਼ਾਮ ਉਨ੍ਹਾਂ ’ਤੇ ਲੱਗ ਰਹੇ ਹਨ ਕਿ ਉਹ ਬਿਲਕੁੱਲ ਬੇਬੁਨਿਆਦ ਅਤੇ ਝੂਠੇ ਹਨ। ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਹਨ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਅਹੁਦਾ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


