Wednesday, March 25, 2026
Google search engine
Homeਰਾਜਨੀਤੀਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ; ਵਿੱਤ ਮੰਤਰੀ ਹਰਪਾਲ ਚੀਮਾ ਨੂੰ ਮਿਲਿਆ...

ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ; ਵਿੱਤ ਮੰਤਰੀ ਹਰਪਾਲ ਚੀਮਾ ਨੂੰ ਮਿਲਿਆ ਟਰਾਂਸਪੋਰਟ ਵਿਭਾਗ

ਇਹ ਧਿਆਨ ਦੇਣ ਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਮੈਜਿਸਟਰੇਟ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਵਿਵਾਦ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇਹ ਦੋਵੇਂ ਵਿਭਾਗ ਸੰਭਾਲੇ ਸਨ।

ਚੰਡੀਗੜ੍ਹ- ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੇਲ ਮੰਤਰੀ ਡਾ. ਰਵਜੋਤ ਸਿੰਘ ਨੂੰ ਬਣਾਇਆ ਗਿਆ ਹੈ। ਦੱਸ ਦਈਏ ਕਿ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ’ਚ ਵਿਵਾਦ ਮਗਰੋਂ ਲਾਲਜੀਤ ਸਿੰਘ ਭੁੱਲਰ ਵੱਲੋਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਦੋਵੇਂ ਵਿਭਾਗ ਲਾਲਜੀਤ ਸਿੰਘ ਭੁੱਲਰ ਦੇ ਕੋਲ ਸੀ।

ਦੱਸ ਦਈਏ ਕਿ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਸੀ। ਉਸਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਉਸ ’ਤੇ ਦਬਾਅ ਬਣਾ ਰਹੇ ਸੀ। ਆਪਣੇ ਨਜ਼ਦੀਕੀਆਂ ਨੂੰ ਟੈਂਡਰ ਦਿਵਾਉਣਾ ਚਾਹੁੰਦੇ ਸੀ। ਹਾਲਾਂਕਿ ਇਸ ਮਾਮਲੇ ਮਗਰੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫਾ ਦੈ ਦਿੱਤਾ।

ਮਾਮਲਾ ਕਾਫੀ ਵੱਧਣ ਮਗਰੋਂ ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ। ਅੱਜ ਉਨ੍ਹਾਂ ਦੀ ਅਦਾਲਤ ’ਚ ਪੇਸ਼ੀ ਹੈ। ਦੂਜੇ ਪਾਸੇ ਭੁੱਲਰ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਵੱਲੋਂ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਇਸ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਹੋਈ ਹੈ। ਡੀਐੱਮ ਦਾ ਅੱਜ ਅੰਮ੍ਰਿਤਸਰ ’ਚ ਅੰਤਿਮ ਸਸਕਾਰ ਕੀਤਾ ਜਾਵੇਗਾ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments