Wednesday, March 25, 2026
Google search engine
Homeਅਪਰਾਧਮਾਣਹਾਨੀ ਦੇ ਮਾਮਲੇ ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਨਹੀਂ ਮਿਲੀ ਰਾਹਤ

ਮਾਣਹਾਨੀ ਦੇ ਮਾਮਲੇ ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਨਹੀਂ ਮਿਲੀ ਰਾਹਤ

ਸੁਣਵਾਈ ਦੌਰਾਨ, ਬਚਾਅ ਪੱਖ ਨੇ ਦਲੀਲ ਦਿੱਤੀ ਕਿ ਉਹ ਜ਼ਿਲ੍ਹਾ ਅਦਾਲਤ ਦੇ ਫੈਸਲੇ ਵਿਰੁੱਧ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਤਿਆਰੀ ਕਰ ਰਹੇ ਹਨ, ਅਤੇ ਇਸ ਲਈ, ਉਨ੍ਹਾਂ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਹਾਲਾਂਕਿ, ਅਦਾਲਤ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਗਲੀ ਤਰੀਕ ‘ਤੇ ਪੇਸ਼ ਹੋਣਾ ਜ਼ਰੂਰੀ ਹੈ, ਨਹੀਂ ਤਾਂ ਹੋਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਸ੍ਰੀ ਫਤਿਹਗੜ੍ਹ ਸਾਹਿਬ- ਫਤਿਹਗੜ੍ਹ ਸਾਹਿਬ ਦੀ ਸਬ ਡਿਵਿਜ਼ਨਲ ਅਦਾਲਤ ਵਿੱਚ ਚੱਲ ਰਹੇ ਮਾਨਹਾਨੀ ਕੇਸ ਵਿੱਚ ਸੰਤ ਰਣਜੀਤ ਸਿੰਘ ਢੁੱਡਰੀਆਂ ਵਾਲੇ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਉਨ੍ਹਾਂ ਦੇ ਵਕੀਲ ਵੱਲੋਂ ਪੇਸ਼ੀ ਤੋਂ ਛੂਟ ਦੀ ਮੰਗ ਨੂੰ ਖਾਰਜ ਕਰਦਿਆਂ ਦੁਬਾਰਾ ਸਮਨ ਜਾਰੀ ਕਰ ਦਿੱਤੇ ਹਨ ਅਤੇ 17 ਅਪ੍ਰੈਲ ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।

ਸੁਣਵਾਈ ਦੌਰਾਨ ਬਚਾਅ ਪੱਖ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਜ਼ਿਲ੍ਹਾ ਅਦਾਲਤ ਦੇ ਫੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਤਿਆਰੀ ਕਰ ਰਹੇ ਹਨ, ਇਸ ਲਈ ਸਮਾਂ ਦਿੱਤਾ ਜਾਵੇ। ਪਰ ਅਦਾਲਤ ਨੇ ਇਹ ਦਲੀਲ ਮਨਜ਼ੂਰ ਨਹੀਂ ਕੀਤੀ ਅਤੇ ਸਪਸ਼ਟ ਕੀਤਾ ਕਿ ਅਗਲੀ ਤਾਰੀਖ ’ਤੇ ਹਾਜ਼ਰੀ ਲਾਜ਼ਮੀ ਹੈ, ਨਹੀਂ ਤਾਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਮਾਮਲਾ ਸਾਲ 2019 ਨਾਲ ਸੰਬੰਧਿਤ ਹੈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ। ਇਸ ਤੋਂ ਬਾਅਦ ਹੇਠਲੀ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ।

ਬਾਅਦ ਵਿੱਚ ਇਸ ਮਾਮਲੇ ਵਿੱਚ ਰਿਵਿਜ਼ਨ ਪਟੀਸ਼ਨ ਸੈਸ਼ਨ ਅਦਾਲਤ ਵਿੱਚ ਦਾਇਰ ਕੀਤੀ ਗਈ, ਜਿੱਥੇ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਮਾਮਲੇ ਦੀ ਅਗਲੀ ਸੁਣਵਾਈ ਲਈ ਸੰਬੰਧਿਤ ਪੱਖਾਂ ਨੂੰ ਸਮਨ ਜਾਰੀ ਕੀਤੇ ਜਾਣ। ਇਸ ਦੇ ਤਹਿਤ 24 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਸਨ, ਪਰ ਸੰਤ ਰਣਜੀਤ ਸਿੰਘ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ।

ਸ਼ਿਕਾਇਤਕਰਤਾ ਪੱਖ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਅਦਾਲਤ ਨੇ ਸੰਤ ਢੱਡਰੀਆਂ ਵਾਲਿਆਂ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਹੁਣ ਉਨ੍ਹਾਂ ਨੂੰ 17 ਅਪ੍ਰੈਲ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ, ਜਿਸ ਤੋਂ ਬਾਅਦ ਕੇਸ ਦੀ ਅਗਲੀ ਕਾਰਵਾਈ ਸ਼ੁਰੂ ਹੋਵੇਗੀ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments