Friday, March 27, 2026
Google search engine
HomeਰਾਜਨੀਤੀDM ਰੰਧਾਵਾ ਖੁਦਕੁਸ਼ੀ ਮਾਮਲਾ! ਰਾਜਾ ਵੜਿੰਗ ਦਾ ਯੂ-ਟਰਨ… ਕਿਹਾ- ਜੇ ਮੇਰੀ ਇਜਾਜ਼ਤ...

DM ਰੰਧਾਵਾ ਖੁਦਕੁਸ਼ੀ ਮਾਮਲਾ! ਰਾਜਾ ਵੜਿੰਗ ਦਾ ਯੂ-ਟਰਨ… ਕਿਹਾ- ਜੇ ਮੇਰੀ ਇਜਾਜ਼ਤ ਨਾਲ ਜਾਂਚ CBI ਕਰ ਦੇਵੇ ਤਾਂ, ਮੇਰੀ ਹਾਂ ਸਮਝੋ

ਡੀ.ਐਮ. ਰੰਧਾਵਾ (DM Randhawa) ਖੁਦਕੁਸ਼ੀ ਮਾਮਲੇ ਵਿੱਚ ਸਿਆਸੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ।

ਚੰਡੀਗੜ੍ਹ- ਡੀ.ਐਮ. ਰੰਧਾਵਾ (DM Randhawa) ਖੁਦਕੁਸ਼ੀ ਮਾਮਲੇ ਵਿੱਚ ਸਿਆਸੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਕਰਵਾਉਣ ਸਬੰਧੀ ਭਾਰਤੀ ਜਨਤਾ ਪਾਰਟੀ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਸਿਰਫ਼ ਉਨ੍ਹਾਂ ਦੀ ਇਜਾਜ਼ਤ ਦੀ ਉਡੀਕ ਕਰ ਰਹੀ ਹੈ, ਤਾਂ ਉਹ ਇਸ ਲਈ ਬਿਲਕੁਲ ਤਿਆਰ ਹਨ।

ਰਾਜਾ ਵੜਿੰਗ ਨੇ ਕਿਹਾ, “ਜੇਕਰ ਭਾਰਤੀ ਜਨਤਾ ਪਾਰਟੀ ਸਿਰਫ਼ ਸੀਬੀਆਈ ਜਾਂਚ ਲਈ ਮੇਰੀ ਇਜਾਜ਼ਤ ਦੀ ਉਡੀਕ ਕਰ ਰਹੀ ਹੈ—ਤਾਂ ਕਿਰਪਾ ਕਰਕੇ ਅੱਗੇ ਵਧੋ। ਮੈਂ ਖੁਦ ਮੰਗ ਕਰਦਾ ਹਾਂ ਕਿ ਡੀ.ਐਮ. ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਤੁਰੰਤ ਕੇਂਦਰੀ ਜਾਂਚ ਬਿਊਰੋ (CBI) ਦੇ ਆਦੇਸ਼ ਦਿੱਤੇ ਜਾਣ।” ਉਨ੍ਹਾਂ ਅੱਗੇ ਕਿਹਾ ਕਿ ਪੀੜਤ ਪਰਿਵਾਰ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਵੜਿੰਗ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਹੋਰ ਦੇਰੀ (Delay) ਜਾਂ ਬਹਾਨੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਮਾਮਲਾ ਸਿਰਫ਼ ਇਨਸਾਫ਼ (Justice) ਦਾ ਹੈ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments