Wednesday, April 1, 2026
Google search engine
Homeਤਾਜ਼ਾ ਖਬਰਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ; ਹੇਠਲੀ ਅਦਾਲਤ ਨੇ...

ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ; ਹੇਠਲੀ ਅਦਾਲਤ ਨੇ 4 ਸਾਲ ਦੀ ਸੁਣਾਈ ਸੀ ਸਜ਼ਾ

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸਜ਼ਾ ਨੂੰ ਪਲਟ ਦਿੱਤਾ ਹੈ। ਪੀੜਤ ਅਤੇ ਦੋਸ਼ੀ ਵਿਚਕਾਰ ਸਮਝੌਤਾ ਹੋਣ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਜਾਰੀ ਕੀਤਾ। ਮਨਜਿੰਦਰ ਸਿੰਘ ਲਾਲਪੁਰਾ ਅਤੇ ਹੋਰਾਂ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। 2013 ਵਿੱਚ, ਇੱਕ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਇੱਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸਜ਼ਾ ਦਾ ਫੈਸਲਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪੀੜਤ ਪੱਖ ‘ਤੇ ਦੋਸ਼ੀ ਪੱਖ ਵਿੱਚ ਸਮਝੌਤਾ ਹੋਣ ਤੇ ਇਹ ਫੈਸਲਾ ਸੁਣਾਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਸਮੇਤ ਹੋਰਾਂ ਨੂੰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। 2013 ਵਿੱਚ ਮਹਿਲਾ ਨਾਲ ਛੇੜਛਾੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ 4 ਸਾਲ ਦੀ ਸਜ਼ਾ ਸੁਣਾਈ ਸੀ।

ਜਾਣੋ ਕੀ ਹੈ ਪੂਰਾ ਮਾਮਲਾ
ਇਹ ਮਾਮਲਾ 4 ਮਾਰਚ 2013 ਦਾ ਹੈ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ਚ ਜਾ ਰਹੀ ਸੀ। ਉਹ ਪੈਲੇਸ ਚ ਪਹੁੰਚੀ ਤਾਂ ਉਸ ਸਮੇਂ ਟੈਕਸੀ ਚਾਲਕ ਰਹੇ ਮਨਜਿੰਦਰ ਸਿੰਘ ਲਾਲਪੁਰਾ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ। ਇਸ ਮਾਮਲੇ ਚ ਕੋਰਟ ਨੇ ਵੀ ਨੋਟਿਸ ਲਿਆ ਸੀ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। ਐਡੀਸ਼ਲਨ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ 10 ਸਤੰਬਰ ਨੂੰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਹਿਰਾਸਤ ਚ ਲੈਣ ਦੇ ਹੁਕਮ ਦਿੱਤੇ ਸਨ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments