Saturday, April 11, 2026
Google search engine
Homeਅਪਰਾਧਅੰਮ੍ਰਿਤਪਾਲ ਮਹਿਰੋ ਨੂੰ ਲਿਆਦਾ ਗਿਆ ਹੈ ਭਾਰਤ, ਬਠਿੰਡਾ ਪੁਲਿਸ ਨੇ ਕਮਲ ਕੌਰ...

ਅੰਮ੍ਰਿਤਪਾਲ ਮਹਿਰੋ ਨੂੰ ਲਿਆਦਾ ਗਿਆ ਹੈ ਭਾਰਤ, ਬਠਿੰਡਾ ਪੁਲਿਸ ਨੇ ਕਮਲ ਕੌਰ ਦੇ ਕਤਲ ਕੇਸ ਵਿੱਚ ਕੀਤਾ ਗ੍ਰਿਫ਼ਤਾਰ

ਕਤਲ ਤੋਂ ਬਾਅਦ ਮਹਿਰੋ ਦੁਬਈ ਭੱਜ ਗਿਆ ਸੀ ਅਤੇ ਕੁਝ ਸਮੇਂ ਤੋਂ ਉੱਥੇ ਰਹਿ ਰਿਹਾ ਸੀ। 7 ਫਰਵਰੀ ਨੂੰ ਬਠਿੰਡਾ ਦੀ ਇੱਕ ਅਦਾਲਤ ਨੇ ਉਸਨੂੰ ਭਗੌੜਾ ਐਲਾਨ ਦਿੱਤਾ। ਅਦਾਲਤ ਦੇ ਫੈਸਲੇ ਤੋਂ ਬਾਅਦ, ਪੰਜਾਬ ਪੁਲਿਸ ਨੇ ਇੰਟਰਪੋਲ ਰਾਹੀਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ।

ਬਠਿੰਡਾ- ਕੰਚਨ ਕੁਮਾਰੀ ਉਰਫ਼ ਭਾਬੀ ਕਮਲ ਕੌਰ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਾਰਤ ਲਿਆਂਦਾ ਗਿਆ ਹੈ। ਅੰਮ੍ਰਿਤਪਾਲ ਨੂੰ ਦੁਬਈ ‘ਚ ਕਾਬੂ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਅੱਜ ਪੂਰੀ ਕੀਤੀ ਗਈ ਗਈ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ।

ਦੱਸ ਦੇਈਏ ਕਿ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ‘ਚ 11 ਜੂਨ, 2025 ਨੂੰ ਕਮਲ ਕੌਰ ਦੀ ਲਾਸ਼ ਮਿਲੀ ਸੀ। ਪੋਸਟਮਾਰਟਮ ‘ਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਮਹਿਰੋਂ ਦੇ ਤਿੰਨ ਸਾਥੀ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਤੇ ਰਣਜੀਤ ਸਿੰਘ ਵੀ ਇਸ ਕਤਲ ਦੀ ਵਾਰਦਾਤ ‘ਚ ਸ਼ਾਮਿਲ ਸਨ। ਇਨ੍ਹਾਂ ਤਿੰਨਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਕਤਲ ਮਗਰੋਂ ਮਹਿਰੋਂ ਦੁਬਈ ਭੱਜ ਗਿਆ ਸੀ ਤੇ ਲੰਬੇ ਸਮੇਂ ਤੋਂ ਉਥੇ ਹੀ ਰਹਿ ਰਿਹਾ ਸੀ। 7 ਫਰਵਰੀ ਨੂੰ ਬਠਿੰਡਾ ਕੋਰਟ ਨੇ ਉਸ ਨੂੰ ਭਗੌੜਾ ਐਲਾਨਿਆ ਸੀ। ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਇੰਟਰਪੋਲ ਦੇ ਰਾਹੀਂ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਸੀ।
ਕਤਲ ਮਗਰੋਂ ਘੰਟਿਆਂ ਅੰਦਰ ਹੀ ਯੂਏਈ ਫ਼ਰਾਰ ਹੋ ਗਿਆ ਅੰਮ੍ਰਤਿਪਾਲ

ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਪੋਸਟਮਾਰਟਮ ਰਿਪੋਰਟ ਚ ਪੁਸ਼ਟੀ ਹੋਈ ਸੀ ਕਿ ਉਸ ਦੀ ਮੌਤ ਗਲਾ ਘੁੱਟਣ ਨਾਲ ਹੋਈ ਸੀ। ਹਾਲਾਂਕਿ, ਕਈ ਚਰਚਾਵਾਂ ਸਨ ਕਿ ਮੁਲਜ਼ਮਾਂ ਨੇ ਕਮਲ ਕੌਰ ਭਾਬੀ ਨਾਲ ਜਬਰ-ਜਨਾਹ ਦੀ ਵਾਰਦਾਤ ਨੂੰ ਵੀ ਅੰਜ਼ਾਮ ਦਿੱਤਾ ਸੀ। ਪਰ ਪੋਸਟਮਾਰਟਮ ਰਿਪੋਰਟ ਚ ਇਸ ਦੀ ਪੁਸ਼ਟੀ ਨਹੀਂ ਹੋਈ ਸੀ।

ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਤਿੰਨ ਸਾਥੀਆਂ, ਜਿਨ੍ਹਾਂ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਜਦੋਂ ਇਸ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਟ੍ਰੈਵਲ ਹਿਸਟਰੀ ਚੈੱਕ ਕੀਤੀ ਤਾਂ ਪਤਾ ਚੱਲਿਆ ਕਿ ਉਹ ਵਾਰਦਾਤ ਵਾਲੇ ਦਿਨ ਹੀ ਯੂਏਈ ਫ਼ਰਾਰ ਹੋ ਗਿਆ ਸੀ।

(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments