ਪੰਜਾਬ ਵਿੱਚ ਫਿਰ ਚੱਲੀਆਂ ਗੋਲੀਆਂ; 12 ਸਾਲ ਦੀ ਬੱਚੀ ਹੋਈ ਜ਼ਖ਼ਮੀ
ਇਸ ਦੌਰਾਨ 12 ਸਾਲ ਦੀ ਇੱਕ ਬੱਚੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਈ। ਉਸਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ।

ਫਿਰੋਜ਼ਪੁਰ – ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਪਿੰਡ ਪਚਾਰਿਆ ਵਿੱਚ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਅਣਪਛਾਤੇ ਬਦਮਾਸ਼ਾਂ ਨੇ ਇੱਕ ਘਰ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ 12 ਸਾਲ ਦੀ ਇੱਕ ਬੱਚੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਈ। ਉਸਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਜਦੋਂ ਫਾਇਰਿੰਗ ਹੋਈ, ਬੱਚੀ ਨਹਾ ਕੇ ਬਾਹਰ ਆਈ ਸੀ ਅਤੇ ਉਸਨੇ ਪਹਿਲਾਂ ਸਮਝਿਆ ਕਿ ਪਟਾਕਾ ਚੱਲਿਆ ਹੈ। ਪਰ ਜਦੋਂ ਨੇੜੇ ਜਾ ਕੇ ਦੇਖਿਆ ਗਿਆ ਤਾਂ ਪਤਾ ਲੱਗਾ ਕਿ ਉਸਨੂੰ ਗੋਲੀ ਲੱਗੀ ਹੋਈ ਹੈ।
ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਆਏ ਸਨ ਅਤੇ ਉਨ੍ਹਾਂ ਨੇ ਹਵਾ ਵਿੱਚ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਮੋੜ ਖਾ ਕੇ ਘਰ ਦੇ ਗੇਟ ਕੋਲ ਖੜ੍ਹੀ ਬੱਚੀ ਨੂੰ ਲੱਗ ਗਈ।
ਪੁਲਿਸ ਮੁਤਾਬਕ ਮਾਮਲਾ ਪ੍ਰਾਰੰਭਿਕ ਤੌਰ ‘ਤੇ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


