ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਪੰਜਾਬ ਦੇ ਕਾਰੋਬਾਰੀ ਨੂੰ 1 ਕਰੋੜ ਦੀ ਧਮਕੀ
ਉਸ ਨੇ ਚੇਤਾਵਨੀ ਦਿੱਤੀ ਕਿ ਪੈਸੇ ਨਾ ਮਿਲਣ ‘ਤੇ ਉਹ ਪਰਿਵਾਰ ਅਤੇ ਕਾਰੋਬਾਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਜ਼ੀਰਕਪੁਰ – ਇੱਥੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ IT ਕੰਪਨੀ ਦੇ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਆਪਣੇ ਆਪ ਨੂੰ ਸ਼ਹਿਜ਼ਾਦ ਭੱਟੀ ਦੱਸਣ ਵਾਲੇ ਵਿਅਕਤੀ ਨੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਸ ਨੇ ਚੇਤਾਵਨੀ ਦਿੱਤੀ ਕਿ ਪੈਸੇ ਨਾ ਮਿਲਣ ‘ਤੇ ਉਹ ਪਰਿਵਾਰ ਅਤੇ ਕਾਰੋਬਾਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਸ਼ਿਕਾਇਤਕਰਤਾ ਅਰਜਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਜ਼ੀਰਕਪੁਰ ਵਿੱਚ IT ਕੰਪਨੀ ਚਲਾਉਂਦਾ ਹੈ ਅਤੇ ਆਪਣੇ ਭਰਾ ਦੇ ਕਲੱਬ ਦੇ ਕੰਮਕਾਜ ਦੀ ਵੀ ਦੇਖਭਾਲ ਕਰਦਾ ਹੈ। ਉਸ ਦੇ ਮੁਤਾਬਕ 8 ਅਪ੍ਰੈਲ 2026 ਨੂੰ ਉਸ ਨੂੰ ਵਟਸਐਪ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਵੀਡੀਓ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਸ਼ਹਿਜ਼ਾਦ ਭੱਟੀ ਦੱਸਿਆ ਅਤੇ ਉਸ ਦੇ ਪਰਿਵਾਰ ਅਤੇ ਦੋਸਤਾਂ ਬਾਰੇ ਜਾਣਕਾਰੀ ਹੋਣ ਦਾ ਦਾਅਵਾ ਕੀਤਾ।
ਧਮਕੀ ਦੇਣ ਵਾਲੇ ਨੇ ਕਿਹਾ ਕਿ ਉਸਨੂੰ ਕਾਰੋਬਾਰ ਦੀ ਸਥਿਤੀ ਬਾਰੇ ਪਤਾ ਹੈ ਅਤੇ ਇੱਕ ਕਰੋੜ ਰੁਪਏ ਦੀ ਮੰਗ ਕਰਦਿਆਂ ਗੰਭੀਰ ਨਤੀਜਿਆਂ ਦੀ ਚੇਤਾਵਨੀ ਦਿੱਤੀ। ਉਸ ਨੇ ਕਿਹਾ ਕਿ ਪੈਸੇ ਨਾ ਦੇਣ ‘ਤੇ ਵੱਡਾ ਨੁਕਸਾਨ ਕੀਤਾ ਜਾ ਸਕਦਾ ਹੈ।
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਸ਼ਿਕਾਇਤ ਦੇ ਆਧਾਰ ‘ਤੇ ਸ਼ਹਿਜ਼ਾਦ ਭੱਟੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


