Tuesday, April 21, 2026
Google search engine
Homeਅਪਰਾਧਮੋਹਾਲੀ ‘ਚ ਰਹੱਸਮਈ ਘਟਨਾ: 5ਵੀਂ ਮੰਜ਼ਿਲ ਤੋਂ ਡਿੱਗੀ ਨੌਜਵਾਨ ਕੁੜੀ, ਪੁਲਿਸ ਹਰ...

ਮੋਹਾਲੀ ‘ਚ ਰਹੱਸਮਈ ਘਟਨਾ: 5ਵੀਂ ਮੰਜ਼ਿਲ ਤੋਂ ਡਿੱਗੀ ਨੌਜਵਾਨ ਕੁੜੀ, ਪੁਲਿਸ ਹਰ ਪੱਖੋਂ ਜਾਂਚ ‘ਚ ਜੁਟੀ

ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਮੋਹਾਲੀ – Mohali ਦੇ ਅੰਤਰਰਾਸ਼ਟਰੀ ਏਅਰਪੋਰਟ ਨੇੜੇ ਸਥਿਤ ਸਿਟੀ ਸੈਂਟਰ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਕੁੜੀ ਪੰਜਵੀਂ ਮੰਜ਼ਿਲ ਤੋਂ ਡਿੱਗ ਗਈ। ਕੁੜੀ ਦੀ ਪਛਾਣ ਤਾਨੀਆ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤਲਾਸ਼ੀ ਦੌਰਾਨ ਪੰਜਵੀਂ ਮੰਜ਼ਿਲ ਤੋਂ ਕੁੜੀ ਦਾ ਬੈਗ ਮਿਲਿਆ, ਜਿਸ ਵਿੱਚ ਟਿਫ਼ਨ ਬਾਕਸ, ਐਕਟੀਵਾ ਦੀ ਚਾਬੀ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ।

ਖ਼ੁਦਕੁਸ਼ੀ ਜਾਂ ਸਾਜ਼ਿਸ਼? ਜਾਂਚ ਜਾਰੀ
ਮੁੱਢਲੇ ਤੌਰ ‘ਤੇ ਇਸਨੂੰ ਆਤਮ-ਹੱਤਿਆ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ, ਪਰ ਪੁਲਿਸ ਹਰ ਸੰਭਵ ਪੱਖ ਤੋਂ ਜਾਂਚ ਕਰ ਰਹੀ ਹੈ। ਅਧਿਕਾਰੀ ਇਹ ਪਤਾ ਲਗਾਉਣ ਵਿੱਚ ਜੁਟੇ ਹਨ ਕਿ ਕੀ ਤਾਨੀਆ ਨੇ ਖੁਦ ਛਾਲ ਮਾਰੀ ਸੀ ਜਾਂ ਕਿਸੇ ਨੇ ਉਸਨੂੰ ਧੱਕਾ ਦਿੱਤਾ।

ਪੁਲਿਸ ਨੇ ਮੋਬਾਈਲ ਫ਼ੋਨ ਦੀ ਕਾਲ ਡਿਟੇਲ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਸਿਟੀ ਸੈਂਟਰ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲੱਗ ਸਕੇ ਕਿ ਘਟਨਾ ਸਮੇਂ ਉਹ ਇਕੱਲੀ ਸੀ ਜਾਂ ਕਿਸੇ ਦੇ ਨਾਲ।

ਫਿਲਹਾਲ ਕੁੜੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਹ ਹੋਸ਼ ਵਿੱਚ ਆਏਗੀ, ਉਸਦਾ ਬਿਆਨ ਇਸ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਵਿੱਚ ਅਹਿਮ ਸਾਬਤ ਹੋਵੇਗਾ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments