PSTET ਪ੍ਰੀਖਿਆ ਦੀ ਤਰੀਕ ਬਦਲੀ: ਹੁਣ 26 ਅਪ੍ਰੈਲ ਨੂੰ ਹੋਵੇਗਾ ਐਗਜ਼ਾਮ, ਪੁਰਾਣੇ ਐਡਮਿਟ ਕਾਰਡ ਰੱਦ
ਪਹਿਲਾਂ 19 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਹੁਣ ਮੁਲਤਵੀ ਕਰਕੇ 26 ਅਪ੍ਰੈਲ 2026 (ਐਤਵਾਰ) ਨੂੰ ਕਰਵਾਈ ਜਾਵੇਗੀ।

ਚੰਡੀਗੜ੍ਹ – ਪੰਜਾਬ ਸਿੱਖਿਆ ਵਿਭਾਗ ਨੇ ਪੰਜਾਬ ਸਟੇਟ ਅਧਿਆਪਕ ਯੋਗਤਾ ਪ੍ਰੀਖਿਆ (PSTET) ਨੂੰ ਲੈ ਕੇ ਮਹੱਤਵਪੂਰਨ ਫੈਸਲਾ ਕੀਤਾ ਹੈ। ਪਹਿਲਾਂ 19 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਹੁਣ ਮੁਲਤਵੀ ਕਰਕੇ 26 ਅਪ੍ਰੈਲ 2026 (ਐਤਵਾਰ) ਨੂੰ ਕਰਵਾਈ ਜਾਵੇਗੀ।
ਵਿਭਾਗ ਅਨੁਸਾਰ PSTET-1 ਅਤੇ PSTET-2 ਦੀ ਰਜਿਸਟ੍ਰੇਸ਼ਨ ਦੌਰਾਨ ਕਈ ਉਮੀਦਵਾਰਾਂ ਵੱਲੋਂ ਆਪਣੀ ਮੌਜੂਦਾ ਤੈਨਾਤੀ (Current Posting) ਸੰਬੰਧੀ ਜਾਣਕਾਰੀ ਗਲਤ ਭਰੀ ਗਈ ਸੀ। ਇਸ ਕਾਰਨ ਡਾਟਾ ਵਿੱਚ ਆਈਆਂ ਖਾਮੀਆਂ ਨੂੰ ਠੀਕ ਕਰਨ ਲਈ ਪ੍ਰੀਖਿਆ ਦੀ ਤਰੀਕ ਅੱਗੇ ਵਧਾਈ ਗਈ ਹੈ।
ਐਡਮਿਟ ਕਾਰਡ ਬਾਰੇ ਨਵੀਂ ਜਾਣਕਾਰੀ
ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 19 ਅਪ੍ਰੈਲ ਲਈ ਜਾਰੀ ਸਾਰੇ ਐਡਮਿਟ ਕਾਰਡ ਹੁਣ ਰੱਦ ਮੰਨੇ ਜਾਣਗੇ। 26 ਅਪ੍ਰੈਲ ਦੀ ਪ੍ਰੀਖਿਆ ਲਈ ਨਵੇਂ ਐਡਮਿਟ ਕਾਰਡ ਅਤੇ ਰੋਲ ਨੰਬਰ ਜਲਦ ਹੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੇ ਜਾਣਗੇ। ਉਮੀਦਵਾਰਾਂ ਨੂੰ ਨਿਯਮਿਤ ਤੌਰ ‘ਤੇ ਵੈੱਬਸਾਈਟ ਚੈੱਕ ਕਰਨ ਦੀ ਸਲਾਹ ਦਿੱਤੀ ਗਈ ਹੈ।
ਕਰੈਕਸ਼ਨ ਲਈ ਆਖਰੀ ਮੌਕਾ
ਵਿਭਾਗ ਨੇ ਉਮੀਦਵਾਰਾਂ ਨੂੰ ਆਪਣੇ ਵੇਰਵਿਆਂ ਵਿੱਚ ਸੋਧ ਕਰਨ ਲਈ ਇਕ ਹੋਰ ਮੌਕਾ ਦਿੱਤਾ ਹੈ। ਰਜਿਸਟਰਡ ਉਮੀਦਵਾਰ 18 ਅਪ੍ਰੈਲ ਦੁਪਹਿਰ ਤੋਂ 19 ਅਪ੍ਰੈਲ ਸ਼ਾਮ 5 ਵਜੇ ਤੱਕ ਕਰੈਕਸ਼ਨ ਕਰ ਸਕਦੇ ਹਨ। ਇਸ ਤੋਂ ਬਾਅਦ ਕੋਈ ਵੀ ਸੋਧ ਮਨਜ਼ੂਰ ਨਹੀਂ ਕੀਤੀ ਜਾਵੇਗੀ।
ਇਸ ਫੈਸਲੇ ਨਾਲ ਉਮੀਦਵਾਰਾਂ ਨੂੰ ਤਿਆਰੀ ਲਈ ਵਧੇਰੇ ਸਮਾਂ ਮਿਲੇਗਾ ਅਤੇ ਪ੍ਰੀਖਿਆ ਕੇਂਦਰਾਂ ਦੀ ਦੂਰੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਤੋਂ ਵੀ ਕੁਝ ਰਾਹਤ ਮਿਲੇਗੀ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


