Friday, April 24, 2026
Google search engine
Homeਤਾਜ਼ਾ ਖਬਰਪੁਲਿਸ ਹਿਰਾਸਤ ਵਿੱਚ MP ਅੰਮ੍ਰਿਤਪਾਲ ਸਿੰਘ ਨੂੰ ਵਕੀਲਾਂ ਨਾਲ ਮਿਲਣ ਦੀ ਮਿਲੀ...

ਪੁਲਿਸ ਹਿਰਾਸਤ ਵਿੱਚ MP ਅੰਮ੍ਰਿਤਪਾਲ ਸਿੰਘ ਨੂੰ ਵਕੀਲਾਂ ਨਾਲ ਮਿਲਣ ਦੀ ਮਿਲੀ ਮਨਜ਼ੂਰੀ, ਅਜਨਾਲਾ ਅਦਾਲਤ ਦਾ ਅਹਿਮ ਹੁਕਮ


ਅਦਾਲਤ ਨੇ ਹੁਕਮ ਦਿੱਤਾ ਹੈ ਕਿ ਪੁਲਿਸ ਹਿਰਾਸਤ ਦੌਰਾਨ ਉਹ ਆਪਣੇ ਵਕੀਲਾਂ ਨਾਲ ਮਿਲ ਸਕਦੇ ਹਨ।

ਅਜਨਾਲਾ- ਅਜਨਾਲਾ ਦੀ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਇਕ ਮਹੱਤਵਪੂਰਨ ਮਾਮਲੇ ਦੀ ਸੁਣਵਾਈ ਕਰਦਿਆਂ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਪੁਲਿਸ ਹਿਰਾਸਤ ਦੌਰਾਨ ਉਹ ਆਪਣੇ ਵਕੀਲਾਂ ਨਾਲ ਮਿਲ ਸਕਦੇ ਹਨ।

ਅਦਾਲਤ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ, ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰ ਰੋਜ਼ ਦੁਪਹਿਰ 3 ਵਜੇ ਤੋਂ ਸ਼ਾਮ 4 ਵਜੇ ਤੱਕ ਉਨ੍ਹਾਂ ਨਾਲ ਮੁਲਾਕਾਤ ਕਰ ਸਕਣਗੇ। ਐਡਵੋਕੇਟ ਸਮੀਰ ਤੋਡੀ ਨੂੰ ਨਿੱਜੀ ਤੌਰ ‘ਤੇ ਮਿਲਣ ਦੀ ਆਗਿਆ ਦਿੱਤੀ ਗਈ ਹੈ, ਜਦਕਿ ਐਡਵੋਕੇਟ ਹਰਪਾਲ ਸਿੰਘ ਖਾਰਾ ਅਤੇ ਰਣਜੋਧ ਸਿੰਘ ਭੁੱਲਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨ ਦੀ ਮਨਜ਼ੂਰੀ ਮਿਲੀ ਹੈ।

ਇਹ ਮਾਮਲਾ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫ.ਆਈ.ਆਰ ਨੰਬਰ 39 (24 ਫਰਵਰੀ 2023) ਨਾਲ ਸੰਬੰਧਿਤ ਹੈ। ਅੰਮ੍ਰਿਤਪਾਲ ਸਿੰਘ ਉੱਤੇ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਕੰਮ ਵਿੱਚ ਰੁਕਾਵਟ (ਧਾਰਾ 353, 186) ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਦੋਸ਼ ਲਗੇ ਹੋਏ ਹਨ।

ਬਚਾਅ ਪੱਖ ਦੇ ਵਕੀਲਾਂ ਨੇ Cr.P.C ਦੀ ਧਾਰਾ 41ਡੀ ਅਧੀਨ ਅਰਜ਼ੀ ਦੇ ਕੇ ਹਿਰਾਸਤ ਦੌਰਾਨ ਮੁਲਾਕਾਤ ਦੀ ਇਜਾਜ਼ਤ ਮੰਗੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਸੁਪਰੀਮ ਕੋਰਟ ਦੇ ਪ੍ਰਸਿੱਧ ਫੈਸਲੇ ‘ਡੀ.ਕੇ. ਬਾਸੂ ਬਨਾਮ ਸਟੇਟ ਆਫ ਵੈਸਟ ਬੰਗਾਲ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਲਜ਼ਮ ਨੂੰ ਪੁੱਛਗਿੱਛ ਦੌਰਾਨ ਆਪਣੇ ਵਕੀਲ ਨਾਲ ਸਲਾਹ ਕਰਨ ਦਾ ਅਧਿਕਾਰ ਹੈ।

ਸਰਕਾਰੀ ਪੱਖ ਵੱਲੋਂ ਇਸ ਅਰਜ਼ੀ ਦਾ ਵਿਰੋਧ ਕੀਤਾ ਗਿਆ ਸੀ, ਪਰ ਅਦਾਲਤ ਨੇ ਸੰਵਿਧਾਨਕ ਹੱਕਾਂ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਸ਼ਰਤਾਂ ਨਾਲ ਇਹ ਮਨਜ਼ੂਰੀ ਦੇ ਦਿੱਤੀ। ਇਸ ਨਾਲ ਨਾਲ, ਹੁਕਮ ਦੀ ਕਾਪੀ ਕੇਂਦਰੀ ਜੇਲ੍ਹ ਡਿਬਰੂਗੜ੍ਹ (ਅਸਾਮ) ਦੇ ਸੁਪਰਡੈਂਟ ਨੂੰ ਈਮੇਲ ਰਾਹੀਂ ਭੇਜਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments