Saturday, May 2, 2026
Google search engine
Homeਤਾਜ਼ਾ ਖਬਰਪੰਜਾਬ ‘ਚ ਮੌਸਮ ਨੇ ਲਈ ਕਰਵਟ! ਅਗਲੇ 5 ਦਿਨ ਮੀਂਹ, ਗਰਜ-ਤੂਫ਼ਾਨ ਤੇ...

ਪੰਜਾਬ ‘ਚ ਮੌਸਮ ਨੇ ਲਈ ਕਰਵਟ! ਅਗਲੇ 5 ਦਿਨ ਮੀਂਹ, ਗਰਜ-ਤੂਫ਼ਾਨ ਤੇ ਤੇਜ਼ ਹਵਾਵਾਂ ਦਾ ਅਲਰਟ

ਦਰਜ ਤਾਪਮਾਨ ਵਿੱਚ ਲਗਭਗ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ ਅਤੇ ਇਹ ਹੁਣ ਆਮ ਨਾਲੋਂ 2.8 ਡਿਗਰੀ ਘੱਟ ਰਹਿ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਲਈ ਗਰਮੀ ਤੋਂ ਰਾਹਤ ਦੀ ਖ਼ਬਰ ਹੈ। ਅੱਜ 2 ਮਈ ਤੋਂ ਲੈ ਕੇ ਆਉਣ ਵਾਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਸਮੇਂ ਦੌਰਾਨ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਵੱਗ ਸਕਦੀਆਂ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਇਸ ਸਥਿਤੀ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਮੈਦਾਨੀ ਖੇਤਰਾਂ ਦੇ ਤਾਪਮਾਨ ‘ਚ ਕਮੀ ਆਈ ਹੈ। ਦਰਜ ਤਾਪਮਾਨ ਵਿੱਚ ਲਗਭਗ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ ਅਤੇ ਇਹ ਹੁਣ ਆਮ ਨਾਲੋਂ 2.8 ਡਿਗਰੀ ਘੱਟ ਰਹਿ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ, ਅੱਜ ਸੱਤ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ਸ਼ਾਮਲ ਹਨ। ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ, ਜਿਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਹਵਾਵਾਂ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਿਸ ਨਾਲ ਮੌਸਮ ਹੋਰ ਠੰਡਾ ਮਹਿਸੂਸ ਹੋ ਸਕਦਾ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਲਗਭਗ 11 ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਦੇ ਵਿਚਕਾਰ ਰਿਹਾ। ਬਠਿੰਡਾ ਏਅਰ ਫੋਰਸ ਸਟੇਸ਼ਨ ‘ਤੇ 39.2 ਡਿਗਰੀ ਤਾਪਮਾਨ ਦਰਜ ਹੋਇਆ। ਅੰਮ੍ਰਿਤਸਰ ਵਿੱਚ 35.8 ਡਿਗਰੀ ਨਾਲ 0.2 ਡਿਗਰੀ ਦੀ ਕਮੀ ਦਰਜ ਕੀਤੀ ਗਈ। ਲੁਧਿਆਣਾ ਵਿੱਚ ਤਾਪਮਾਨ 3 ਡਿਗਰੀ ਘਟ ਕੇ 35.2 ਡਿਗਰੀ ਰਿਹਾ, ਜਦਕਿ ਪਟਿਆਲਾ ਵਿੱਚ 1.9 ਡਿਗਰੀ ਦੀ ਕਮੀ ਨਾਲ ਇਹ 35.2 ਡਿਗਰੀ ਰਿਹਾ। ਚੰਡੀਗੜ੍ਹ ਵਿੱਚ ਵੀ 1.6 ਡਿਗਰੀ ਦੀ ਗਿਰਾਵਟ ਨਾਲ ਤਾਪਮਾਨ 35.2 ਡਿਗਰੀ ਦਰਜ ਕੀਤਾ ਗਿਆ। ਪਠਾਨਕੋਟ ਦਾ ਤਾਪਮਾਨ 36 ਡਿਗਰੀ ‘ਤੇ ਬਰਕਰਾਰ ਰਿਹਾ। ਫਾਜ਼ਿਲਕਾ ਵਿੱਚ 37.5 ਡਿਗਰੀ ਤਾਪਮਾਨ ਬਿਨਾਂ ਕਿਸੇ ਵੱਡੇ ਬਦਲਾਅ ਦੇ ਦਰਜ ਕੀਤਾ ਗਿਆ, ਜਦਕਿ ਫਿਰੋਜ਼ਪੁਰ ਵਿੱਚ 0.6 ਡਿਗਰੀ ਵਾਧੇ ਨਾਲ ਤਾਪਮਾਨ 37.2 ਡਿਗਰੀ ਤੱਕ ਪਹੁੰਚ ਗਿਆ।

ਮੌਸਮੀ ਹਾਲਾਤਾਂ ਦੇ ਪਿੱਛੇ ਕਈ ਵੱਡੇ ਕਾਰਨ ਕੰਮ ਕਰ ਰਹੇ ਹਨ। 1 ਮਈ ਬੀਤਣ ਨਾਲ ਮਾਨਸੂਨ ਅਜੇ ਵੀ ਲਗਭਗ ਇੱਕ ਮਹੀਨਾ ਦੂਰ ਹੈ, ਪਰ ਇਸ ਵਾਰ ਐਲ ਨੀਨੋ ਦੇ ਪ੍ਰਭਾਵ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਇਸ ਵੇਲੇ ਦਿੱਲੀ ਅਤੇ ਹਰਿਆਣਾ ਦੇ ਨੇੜੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ, ਜਿਸ ਕਾਰਨ ਹਵਾਵਾਂ ਵਿੱਚ ਤਬਦੀਲੀ ਆ ਰਹੀ ਹੈ। ਪੱਛਮੀ ਬੰਗਾਲ ‘ਚ ਵੀ ਇਕ ਹੋਰ ਸਰਕੂਲੇਸ਼ਨ ਸਰਗਰਮ ਹੈ। ਅੱਜ ਇੱਕ ਵੈਸਟਰਨ ਡਿਸਟਰਬੈਂਸ ਪਹਾੜੀ ਇਲਾਕਿਆਂ ਵਿੱਚ ਦਾਖ਼ਲ ਹੋਣ ਦੀ ਉਮੀਦ ਹੈ, ਜਿਸ ਨਾਲ ਰਾਜਸਥਾਨ ਉੱਤੇ ਵੀ ਨਵਾਂ ਸਰਕੂਲੇਸ਼ਨ ਬਣ ਸਕਦਾ ਹੈ। ਅਰਬ ਸਾਗਰ ਤੋਂ ਆ ਰਹੀ ਨਮੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਬਾਰਿਸ਼ ਦੇ ਹਾਲਾਤ ਬਣ ਰਹੇ ਹਨ। ਹਾਲਾਂਕਿ 3 ਮਈ ਨੂੰ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਘੱਟ ਹੈ।

ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਦਿਨਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਾਰੀ ਰਹੇਗੀ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ 2, 3, 6 ਅਤੇ 7 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 4 ਅਤੇ 5 ਮਈ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਅਗਲੇ 48 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 3 ਤੋਂ 4 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਖਾਸੀ ਰਾਹਤ ਮਿਲੇਗੀ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments