Tuesday, May 5, 2026
Google search engine
Homeਅਪਰਾਧ15 ਸਾਲਾ ਬੱਚੇ ਦਾ ਕਤਲ, ਆਪਸੀ ਝਗੜਾ ਬਣਿਆ ਖੂਨੀ ਹਾਦਸਾ

15 ਸਾਲਾ ਬੱਚੇ ਦਾ ਕਤਲ, ਆਪਸੀ ਝਗੜਾ ਬਣਿਆ ਖੂਨੀ ਹਾਦਸਾ

ਇਸ ਦੌਰਾਨ 15 ਸਾਲਾ ਨਾਬਾਲਗ ‘ਤੇ ਕਿਰਚਾਂ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਮ੍ਰਿਤਕ ਦਾ ਭਰਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ ਹੈ।

ਸੰਗਰੂਰ- ਮਿਲੀ ਜਾਣਕਾਰੀ ਮੁਤਾਬਕ ਇਹ ਦਿਲ ਹਿਲਾ ਦੇਣ ਵਾਲੀ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ ਹੈ। ਕ੍ਰਿਸ਼ਨਾ ਬਸਤੀ ਵਿੱਚ ਨੌਜਵਾਨਾਂ ਵਿਚਾਲੇ ਹੋਈ ਤਕਰਾਰ ਨੇ ਅਚਾਨਕ ਖੂਨੀ ਰੂਪ ਧਾਰ ਲਿਆ। ਇਸ ਦੌਰਾਨ 15 ਸਾਲਾ ਨਾਬਾਲਗ ‘ਤੇ ਕਿਰਚਾਂ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਮ੍ਰਿਤਕ ਦਾ ਭਰਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗਲੀ ਵਿੱਚ ਕਿਸੇ ਛੋਟੀ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋਈ ਸੀ, ਜੋ ਬਾਅਦ ਵਿੱਚ ਵੱਡੇ ਝਗੜੇ ਵਿੱਚ ਤਬਦੀਲ ਹੋ ਗਈ। ਦੋ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ ‘ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲੇ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ 15 ਸਾਲਾ ਅਰਸਦੀਪ ਸਿੰਘ ਦੀ ਜਾਨ ਚਲੀ ਗਈ, ਜਦਕਿ ਉਸਦਾ ਸਾਥੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।

ਜ਼ਖਮੀ ਦੂਜੇ ਨੌਜਵਾਨ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਡਾਕਟਰਾਂ ਮੁਤਾਬਕ ਜ਼ਖਮੀ ਦੀ ਹਾਲਤ ਨਾਜੁਕ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਸੰਗਰੂਰ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਡੀਐਸਪੀ ਸੰਜੀਵ ਸਿੰਘਲਾ ਆਪਣੀ ਟੀਮ ਸਮੇਤ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੇ ਪਿਤਾ ਨੇ ਦੁਖੀ ਮਨ ਨਾਲ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments