Wednesday, May 6, 2026
Google search engine
Homeਅਪਰਾਧਪੰਜਾਬ ‘ਚ ਧਮਾਕਿਆਂ ਦਾ “ਆਪਰੇਸ਼ਨ ਸਿੰਦੂਰ” ਨਾਲ ਸੰਭਾਵੀ ਲਿੰਕ! DGP ਗੌਰਵ ਯਾਦਵ...

ਪੰਜਾਬ ‘ਚ ਧਮਾਕਿਆਂ ਦਾ “ਆਪਰੇਸ਼ਨ ਸਿੰਦੂਰ” ਨਾਲ ਸੰਭਾਵੀ ਲਿੰਕ! DGP ਗੌਰਵ ਯਾਦਵ ਦੇ ਬਿਆਨ ਨਾਲ ਵਧੀ ਚਰਚਾ

ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਸਬੰਧੀ ਗਰਮਖਿਆਲੀ ਜਾਂ ਅੱਤਵਾਦੀ ਤੱਤਾਂ ਵੱਲੋਂ ਕੀਤੇ ਗਏ ਦਾਵਿਆਂ ਨੂੰ ਰੱਦ ਕਰ ਦਿੱਤਾ

ਚੰਡੀਗੜ੍ਹ- ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵਾਪਰੇ ਧਮਾਕਿਆਂ ਨੇ ਸਾਰੇ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਲੰਧਰ ਵਿੱਚ ਬੰਬ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਅੰਮ੍ਰਿਤਸਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਨੇੜੇ ਇੱਕ ਹੋਰ ਧਮਾਕਾ ਹੋਇਆ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਘਬਰਾਹਟ ਵਧ ਗਈ। ਹੁਣ ਇਨ੍ਹਾਂ ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕਈ ਮਹੱਤਵਪੂਰਨ ਖੁਲਾਸੇ ਸਾਹਮਣੇ ਆਏ ਹਨ।

ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਸਬੰਧੀ ਗਰਮਖਿਆਲੀ ਜਾਂ ਅੱਤਵਾਦੀ ਤੱਤਾਂ ਵੱਲੋਂ ਕੀਤੇ ਗਏ ਦਾਵਿਆਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਵਿਸ਼ੇਸ਼ ਟੀਮਾਂ ਲਗਾਤਾਰ ਕਾਰਵਾਈ ਵਿੱਚ ਸ਼ਾਮਲ ਹਨ।

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਖਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਮੌਤ ਦਾ ਕੀਤਾ ਗਿਆ ਦਾਅਵਾ ਪੂਰੀ ਤਰ੍ਹਾਂ ਗਲਤ ਹੈ। ਅਜਿਹੇ ਦਾਅਵੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਖੁਦ ਅੰਮ੍ਰਿਤਸਰ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੋਹਾਂ ਥਾਵਾਂ ‘ਤੇ ਹੋਏ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਮੁਤਾਬਕ ਇਹ ਧਮਾਕੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਨਾਲ ਕੀਤੇ ਗਏ ਲੱਗਦੇ ਹਨ। ਜਲੰਧਰ ਮਾਮਲੇ ਵਿੱਚ ਟਾਈਮਰ ਜਾਂ ਰਿਮੋਟ ਕੰਟਰੋਲ ਵਰਤੇ ਜਾਣ ਦੀ ਸੰਭਾਵਨਾ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ।

ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀਆਂ ਦੀ ਸੰਭਾਵੀ ਭੂਮਿਕਾ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਲੰਬੇ ਸਮੇਂ ਤੋਂ ਅਜਿਹੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਵਿੱਚ ਅਮਨ ਭੰਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ “ਆਪਰੇਸ਼ਨ ਸਿੰਦੂਰ” ਦੀ ਵਰ੍ਹੇਗੰਢ ਵੀ ਅਜਿਹੀਆਂ ਘਟਨਾਵਾਂ ਨਾਲ ਜੁੜੀ ਹੋ ਸਕਦੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments