Thursday, May 7, 2026
Google search engine
Homeਤਾਜ਼ਾ ਖਬਰਭਗਵੰਤ ਮਾਨ ਨੂੰ BJP ਦਾ ਕਾਨੂੰਨੀ ਨੋਟਿਸ, ਤਰੁਣ ਚੁੱਘ ਨੇ 7 ਦਿਨਾਂ...

ਭਗਵੰਤ ਮਾਨ ਨੂੰ BJP ਦਾ ਕਾਨੂੰਨੀ ਨੋਟਿਸ, ਤਰੁਣ ਚੁੱਘ ਨੇ 7 ਦਿਨਾਂ ਵਿੱਚ ਮੰਗੀ ਮੁਆਫੀ ਜਾਂ ਸਬੂਤ

ਤਰੁਣ ਚੁੱਘ ਨੇ ਪੰਜਾਬ ਵਿੱਚ ਹਾਲ ਹੀ ਦੌਰਾਨ ਹੋਏ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਣ ਸਬੰਧੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ Tarun Chugh ਨੇ ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਭਾਜਪਾ ਖਿਲਾਫ ਕੀਤੀ ਗਈ ਬਿਆਨਬਾਜ਼ੀ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਉਨ੍ਹਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਤਰੁਣ ਚੁੱਘ ਨੇ ਪੰਜਾਬ ਵਿੱਚ ਹਾਲ ਹੀ ਦੌਰਾਨ ਹੋਏ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਣ ਸਬੰਧੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਸੰਵਿਧਾਨਕ ਅਹੁਦੇ ਦੀ ਮਰਯਾਦਾ ਨੂੰ ਨਜ਼ਰਅੰਦਾਜ਼ ਕਰਦਿਆਂ ਬਿਨਾਂ ਕਿਸੇ ਢੁੱਕਵੇਂ ਸਬੂਤ ਦੇ ਦੇਸ਼ ਦੀ ਸਭ ਤੋਂ ਵੱਡੀ ਲੋਕਤੰਤਰੀ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਬਿਆਨ ਮੁੱਖ ਮੰਤਰੀ ਦੀ ਸਿਆਸੀ ਘਬਰਾਹਟ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਦਰਸਾਉਂਦਾ ਹੈ।

ਤਰੁਣ ਚੁੱਘ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਧਮਾਕਿਆਂ ਦੇ ਪਿੱਛੇ ISI ਅਤੇ ਵਿਦੇਸ਼ੀ ਨੈੱਟਵਰਕ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਫਿਰ ਮੁੱਖ ਮੰਤਰੀ ਕਿਸ ਆਧਾਰ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੇ ਹਨ? ਉਨ੍ਹਾਂ ਇਹ ਵੀ ਕਿਹਾ ਕਿ ਕੀ ਭਗਵੰਤ ਮਾਨ ਆਪਣੇ ਸਿਆਸੀ ਲਾਭ ਲਈ ਦੇਸ਼ ਵਿਰੋਧੀ ਤਾਕਤਾਂ ਨੂੰ ਅਪਰੋਕਸ਼ ਤੌਰ ‘ਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

ਚੁੱਘ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ਮੌਕੇ ਭਾਰਤੀ ਫੌਜ ਦੇ ਸ਼ੌਰਿਆ ਅਤੇ ਬਹਾਦਰੀ ਨੂੰ ਸਲਾਮ ਕਰ ਰਿਹਾ ਹੈ, ਉਸ ਵੇਲੇ ਮੁੱਖ ਮੰਤਰੀ ਵੱਲੋਂ ਲਗਾਏ ਗਏ ਇਹ ਇਲਜ਼ਾਮ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਵਿਸ਼ਵਾਸ ਨੂੰ ਠੇਸ ਪਹੁੰਚਾਉਂਦੇ ਹਨ।

ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਭਗਵੰਤ ਮਾਨ ਨੂੰ ਆਪਣੇ ਦੋਸ਼ਾਂ ਦੇ ਸਬੂਤ ਜਨਤਕ ਕਰਨੇ ਪੈਣਗੇ। ਜੇਕਰ ਉਹ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ ਅਪਰਾਧਿਕ ਮਾਣਹਾਨੀ ਅਤੇ ਜਨਤਕ ਅਸ਼ਾਂਤੀ ਫੈਲਾਉਣ ਸਬੰਧੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰ ਕਲਚਰ ਅਤੇ ਆਰਥਿਕ ਸੰਕਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੀ ਸਰਕਾਰੀ ਨਾਕਾਮੀ ਨੂੰ ਲੁਕਾਉਣ ਲਈ ਮੁੱਖ ਮੰਤਰੀ ਸਿਰਫ਼ ਸਿਆਸੀ ਡਰਾਮੇਬਾਜ਼ੀ ਕਰ ਰਹੇ ਹਨ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਨੂੰ ਡਰਾਮੇਬਾਜ਼ੀ ਨਹੀਂ, ਸਗੋਂ ਜ਼ਿੰਮੇਵਾਰ ਅਤੇ ਇਮਾਨਦਾਰ ਸ਼ਾਸਨ ਦੀ ਲੋੜ ਹੈ। ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਸਿਆਸੀ ਲਾਭ ਲਈ ਬਿਆਨਬਾਜ਼ੀ ਕਰਨਾ ਸੂਬੇ ਦੀ ਅਮਨ-ਸ਼ਾਂਤੀ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments