Saturday, May 9, 2026
Google search engine
Homeਅਪਰਾਧਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ —...

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ — ਸੂਤਰ

ਦੱਸਿਆ ਜਾ ਰਿਹਾ ਹੈ ਕਿ ਤੜਕੇ ਤੋਂ ਹੀ ਈਡੀ ਦੀਆਂ ਟੀਮਾਂ ਵੱਲੋਂ ਸੰਜੀਵ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁੱਛਗਿੱਛ ਅਤੇ ਜਾਂਚ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਤੜਕੇ ਤੋਂ ਹੀ ਈਡੀ ਦੀਆਂ ਟੀਮਾਂ ਵੱਲੋਂ ਸੰਜੀਵ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁੱਛਗਿੱਛ ਅਤੇ ਜਾਂਚ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਵੱਖ-ਵੱਖ ਟੀਮਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਚਾਰ ਟਿਕਾਣਿਆਂ ‘ਤੇ ਤਲਾਸ਼ੀ ਅਭਿਆਨ ਚਲਾ ਰਹੀਆਂ ਹਨ। ਈਡੀ ਦੇ ਅਧਿਕਾਰੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਵੀ ਜਾਂਚ ਅਤੇ ਪੁੱਛਗਿੱਛ ਕਰ ਰਹੇ ਹਨ। ਇਹ ਕਾਰਵਾਈਆਂ ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਹਨ।

ਜਾਣੋ ਕੀ ਹੈ ਪੂਰਾ ਮਾਮਲਾ

ਇਸ ਮਾਮਲੇ ਵਿੱਚ ਕਥਿਤ ਮਨੀ ਲਾਂਡਰਿੰਗ, ਫਾਰੇਕਸ ਨਿਯਮਾਂ ਦੀ ਉਲੰਘਣਾ, ਹਵਾਲਾ ਲੈਣ-ਦੇਣ ਅਤੇ ਸੱਟੇਬਾਜ਼ੀ ਨਾਲ ਜੁੜੇ ਫੰਡਾਂ ਦੀ ਰਾਊਂਡ-ਟ੍ਰਿਪਿੰਗ ਵਰਗੇ ਗੰਭੀਰ ਦੋਸ਼ ਸ਼ਾਮਲ ਹਨ।

-ਸੰਜੀਵ ਅਰੋੜਾ ਦੀ ਕੰਪਨੀ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਵੀ ਜਾਂਚ ਦੇ ਘੇਰੇ ਵਿੱਚ ਹੈ।
-ਕੰਪਨੀ ‘ਤੇ ਜਾਅਲੀ ਐਕਸਪੋਰਟ ਬਿੱਲ ਤਿਆਰ ਕਰਨ ਅਤੇ ਅੰਦਰੂਨੀ ਵਪਾਰ ਨਾਲ ਜੁੜੇ ਦੋਸ਼ ਲੱਗੇ ਹਨ।
-ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਦੀ ਵਰਤੋਂ ਬਦਲਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
-ਯੂਏਈ ਤੋਂ ਭਾਰਤ ਵਿੱਚ ਗੈਰ-ਕਾਨੂੰਨੀ ਪੈਸਾ ਲਿਆਉਣ ਦੇ ਦੋਸ਼ ਵੀ ਜਾਂਚ ਦੇ ਕੇਂਦਰ ਵਿੱਚ ਹਨ।
-ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੈਣ-ਦੇਣ ਜਾਅਲੀ GST ਕੰਪਨੀਆਂ ਰਾਹੀਂ ਕੀਤੇ ਗਏ।
-ਈਡੀ ਦਾ ਦੋਸ਼ ਹੈ ਕਿ ਹਵਾਲਾ ਅਤੇ ਸੱਟੇਬਾਜ਼ੀ ਨੈੱਟਵਰਕ ਨਾਲ ਜੁੜੇ ਪੈਸੇ ਨੂੰ ਰੀਅਲ ਅਸਟੇਟ ਅਤੇ ਨਿਵੇਸ਼ਾਂ ਰਾਹੀਂ ਕਾਨੂੰਨੀ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ।


ਸੰਜੀਵ ਅਰੋੜਾ ‘ਤੇ ਕੀ ਹਨ ਦੋਸ਼?

ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਪੰਜ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਦੇ ਦਫ਼ਤਰਾਂ ਅਤੇ ਸੰਜੀਵ ਅਰੋੜਾ ਦੇ ਘਰ ‘ਤੇ ਕੀਤੀ ਗਈ। ਈਡੀ ਨੇ ਵੱਡੇ ਪੱਧਰ ਦੇ ਮਨੀ ਲਾਂਡਰਿੰਗ ਰੈਕਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਸੰਜੀਵ ਅਰੋੜਾ ‘ਤੇ ਆਪਣੀ ਕੰਪਨੀ ਰਾਹੀਂ ਇਸ ਪੂਰੇ ਜਾਲ ਨੂੰ ਚਲਾਉਣ ਦੇ ਦੋਸ਼ ਲੱਗੇ ਹਨ।

ਮਾਮਲੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੇ ਮੋਬਾਈਲ ਫੋਨਾਂ ਦੀ ਜਾਅਲੀ GST ਖਰੀਦ ਦਰਸਾ ਕੇ, ਫਿਰ ਗੈਰ-ਕਾਨੂੰਨੀ ਪੈਸੇ ਨੂੰ ਰਾਊਂਡ-ਟ੍ਰਿਪ ਕਰਨ ਲਈ ਉਹਨਾਂ ਫੋਨਾਂ ਨੂੰ ਦੁਬਈ ਤੋਂ ਭਾਰਤ ਨਿਰਯਾਤ ਕਰਨ ਦੇ ਦੋਸ਼ ਹਨ।

ਇਹ ਵੀ ਇਲਜ਼ਾਮ ਹੈ ਕਿ ਦਿੱਲੀ ਵਿੱਚ ਮੌਜੂਦ ਕਈ ਫਰਜ਼ੀ ਫਰਮਾਂ ਤੋਂ ਜਾਅਲੀ GST ਖਰੀਦ ਇਨਵੌਇਸ ਹਾਸਲ ਕੀਤੇ ਗਏ। ਇਨ੍ਹਾਂ ਦੀ ਵਰਤੋਂ ਧੋਖਾਧੜੀ ਨਾਲ ਇਨਪੁਟ ਟੈਕਸ ਕ੍ਰੈਡਿਟ (ITC) ਲੈਣ, ਨਿਰਯਾਤ ‘ਤੇ GST ਰਿਫੰਡ ਹਾਸਲ ਕਰਨ ਅਤੇ ਡਿਊਟੀ ਵਿੱਚ ਛੋਟ ਪ੍ਰਾਪਤ ਕਰਨ ਲਈ ਕੀਤੀ ਗਈ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਿਆ ਅਤੇ ਸੰਜੀਵ ਅਰੋੜਾ ਲਈ ਭਾਰੀ ਨਿੱਜੀ ਸੰਪਤੀ ਇਕੱਠੀ ਕਰਨ ਦੇ ਦੋਸ਼ ਲੱਗੇ ਹਨ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments