Saturday, May 9, 2026
Google search engine
Homeਤਾਜ਼ਾ ਖਬਰਪੰਜਾਬ ‘ਚ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ, 40 ਲੱਖ ਪਰਿਵਾਰਾਂ ਨੂੰ ਮਿਲੇਗਾ...

ਪੰਜਾਬ ‘ਚ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ, 40 ਲੱਖ ਪਰਿਵਾਰਾਂ ਨੂੰ ਮਿਲੇਗਾ ਲਾਭ

ਇਸ ਸਕੀਮ ਤਹਿਤ ਲੋਕਾਂ ਨੂੰ ਪ੍ਰੋਟੀਨ ਯੁਕਤ ਖੁਰਾਕ ਮੁਹੱਈਆ ਕਰਵਾਈ ਜਾਵੇਗੀ। ਸੀਐਮ ਮਾਨ ਨੇ ਦੱਸਿਆ ਕਿ ਹਰ ਸਾਲ ਚਾਰ ਵਾਰ ਫੂਡ ਕਿੱਟਾਂ ਦਿੱਤੀਆਂ ਜਾਣਗੀਆਂ।

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਯੋਜਨਾ ਰਾਹੀਂ ਕਰੀਬ 40 ਲੱਖ ਪਰਿਵਾਰਾਂ ਨੂੰ ਫਾਇਦਾ ਪਹੁੰਚੇਗਾ। ਸੀਐਮ ਮਾਨ ਨੇ ਸੰਗਰੂਰ ਦੇ ਪਿੰਡ ਭਲਵਾਨ ਤੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ। ਯੋਜਨਾ ਦੀ ਸ਼ੁਰੂਆਤ ਫੂਡ ਕਿੱਟਾਂ ਵੰਡ ਕੇ ਕੀਤੀ ਗਈ। ਇਸ ਸਕੀਮ ਤਹਿਤ ਲੋਕਾਂ ਨੂੰ ਪ੍ਰੋਟੀਨ ਯੁਕਤ ਖੁਰਾਕ ਮੁਹੱਈਆ ਕਰਵਾਈ ਜਾਵੇਗੀ। ਸੀਐਮ ਮਾਨ ਨੇ ਦੱਸਿਆ ਕਿ ਹਰ ਸਾਲ ਚਾਰ ਵਾਰ ਫੂਡ ਕਿੱਟਾਂ ਦਿੱਤੀਆਂ ਜਾਣਗੀਆਂ।

ਇਸੇ ਦੌਰਾਨ ਈਡੀ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਈ ਕਾਰੋਬਾਰੀਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਕਈ ਟਿਕਾਣਿਆਂ ‘ਤੇ ਰੇਡ ਕੀਤੀ। ਪਿਛਲੇ 20 ਦਿਨਾਂ ਦੌਰਾਨ ਇਹ ਸੰਜੀਵ ਅਰੋੜਾ ‘ਤੇ ਦੂਜੀ ਛਾਪੇਮਾਰੀ ਦੱਸੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 9 ਮਈ ਨੂੰ ਸੰਗਰੂਰ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਅਤੇ ਈਡੀ ਦੀ ਕਾਰਵਾਈ ਦੀ ਕੜੀ ਆਲੋਚਨਾ ਕੀਤੀ।

ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਦਿੱਤਾ ਸਖ਼ਤ ਸੰਦੇਸ਼
ਇਸ ਮੌਕੇ ਮਾਨ ਨੇ ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਵੀ ਕਰਾਰਾ ਜਵਾਬ ਦਿੱਤਾ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬੇਅਦਬੀ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਚੋਣਾਂ ਤੋਂ ਪਹਿਲਾਂ ਬੰਬ ਧਮਾਕਿਆਂ, ਗੋਲੀਆਂ ਅਤੇ ਬੇਅਦਬੀ ਵਰਗੀਆਂ ਘਟਨਾਵਾਂ ਰਾਹੀਂ ਭਾਜਪਾ ਮਾਹੌਲ ਖਰਾਬ ਕਰਕੇ ਆਪਣਾ ਵੋਟ ਬੈਂਕ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

“ਮੋਦੀ ਦਾ ਵਿਜੇ ਰੱਥ ਪੰਜਾਬ ਵਿੱਚ ਰੁਕੇਗਾ”
ਸੀਐਮ ਮਾਨ ਨੇ ਕਿਹਾ ਕਿ ਭਾਜਪਾ ਜਿੱਥੇ ਵੀ ਜਾਂਦੀ ਹੈ, ਉੱਥੇ ਪਹਿਲਾਂ ਦੰਗੇ ਕਰਵਾਉਂਦੀ ਹੈ, ਅੱਗ ਲਗਾਉਂਦੀ ਹੈ ਅਤੇ ਗੋਲੀਆਂ ਚਲਵਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅੱਗ ਲਗਾਉਣ ਵਾਲੀ ਪਾਰਟੀ ਬਣ ਚੁੱਕੀ ਹੈ। ਮਾਨ ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ, ਮੋਦੀ ਦੇ ਵਿਜੇ ਰੱਥ ਨੂੰ ਰੋਕ ਦੇਵੇਗਾ। ਉਨ੍ਹਾਂ ਕਿਹਾ ਕਿ ਜਦੋਂ ਇਹ ਰੱਥ ਰੁਕੇਗਾ ਤਾਂ ਇਸਦੇ ਪਹੀਏ ਵੀ ਟੁੱਟ ਜਾਣਗੇ ਅਤੇ ਗਿਣਤੀ ਤੋਂ ਬਾਹਰ ਹੋ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਕੀ ਖਾਂਦੇ ਹਨ ਅਤੇ ਕੀ ਪੀਂਦੇ ਹਨ, ਇਸ ਮੁੱਦੇ ‘ਤੇ ਵੀ ਹੁਣ ਸਿਆਸਤ ਕੀਤੀ ਜਾ ਰਹੀ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments