Saturday, May 9, 2026
Google search engine
Homeਤਾਜ਼ਾ ਖਬਰਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ; ਬੇਅਦਬੀ ਵਿਰੋਧੀ ਕਾਨੂੰਨ ਕਿਸੇ ਵੀ...

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ; ਬੇਅਦਬੀ ਵਿਰੋਧੀ ਕਾਨੂੰਨ ਕਿਸੇ ਵੀ ਹਾਲਤ ‘ਚ ਨਹੀਂ ਹੋਵੇਗਾ ਰੱਦ

ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ ਅਤੇ ਭਾਜਪਾ ਚੋਣਾਂ ਤੋਂ ਪਹਿਲਾਂ ਬੰਬ ਧਮਾਕਿਆਂ, ਗੋਲੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਮਾਹੌਲ ਖਰਾਬ ਕਰਕੇ ਆਪਣਾ ਵੋਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਚੰਡੀਗੜ੍ਹ- ਈਡੀ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਈ ਕਾਰੋਬਾਰੀਆਂ ਖ਼ਿਲਾਫ਼ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਕਈ ਟਿਕਾਣਿਆਂ ‘ਤੇ ਰੇਡ ਕੀਤੀ। ਪਿਛਲੇ 20 ਦਿਨਾਂ ਦੌਰਾਨ ਇਹ ਸੰਜੀਵ ਅਰੋੜਾ ‘ਤੇ ਦੂਜੀ ਛਾਪੇਮਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (9 ਮਈ) ਸੰਗਰੂਰ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਈਡੀ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਇਸ ਦੌਰਾਨ ਮਾਨ ਨੇ ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਵੀ ਸਖ਼ਤ ਸੁਨੇਹਾ ਦਿੱਤਾ। ਮਾਨ ਨੇ ਸਪੱਸ਼ਟ ਲਹਿਜੇ ਵਿੱਚ ਕਿਹਾ ਕਿ ਬੇਅਦਬੀ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ ਅਤੇ ਭਾਜਪਾ ਚੋਣਾਂ ਤੋਂ ਪਹਿਲਾਂ ਬੰਬ ਧਮਾਕਿਆਂ, ਗੋਲੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਮਾਹੌਲ ਖਰਾਬ ਕਰਕੇ ਆਪਣਾ ਵੋਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

“ਹੁਣ ਬੇਅਦਬੀ ਕਾਨੂੰਨ ਰੱਦ ਨਹੀਂ ਹੋਵੇਗਾ”
ਸੀਐਮ ਮਾਨ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਿਸੇ ਵੀ ਕੀਮਤ ‘ਤੇ ਬੇਅਦਬੀ ਕਾਨੂੰਨ ਨੂੰ ਵਾਪਸ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਬੇਅਦਬੀ ਵਿਰੋਧੀ ਕਾਨੂੰਨ ਨੂੰ ਮੰਨਦੀ ਹੈ, ਪਰ ਬਾਦਲ ਪਰਿਵਾਰ ਇਸਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਕਾਨੂੰਨ ਦੇ ਹੱਕ ਵਿੱਚ ਹਨ, ਜਦਕਿ ਸਿਰਫ਼ ਬਾਦਲ ਪਰਿਵਾਰ ਹੀ ਇਸਦਾ ਵਿਰੋਧ ਕਰਦਾ ਨਜ਼ਰ ਆ ਰਿਹਾ ਹੈ। ਮਾਨ ਨੇ ਕਿਹਾ ਕਿ ਇਹ ਉਹੀ ਪਰਿਵਾਰ ਹੈ ਜਿਸਦਾ ਨਾਮ ਪਹਿਲਾਂ ਵੀ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜਦਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਕੋਈ ਨਵਾਂ “ਬਾਦਲ ਪੰਥ” ਚੱਲ ਰਿਹਾ ਹੈ? ਉਨ੍ਹਾਂ ਕਿਹਾ ਕਿ ਇਹ ਕਾਨੂੰਨ ਹੁਣ ਵਾਪਸ ਨਹੀਂ ਲਿਆ ਜਾਵੇਗਾ ਕਿਉਂਕਿ ਰਾਜਪਾਲ ਪਹਿਲਾਂ ਹੀ ਇਸ ‘ਤੇ ਦਸਤਖ਼ਤ ਕਰ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਿਰਫ਼ ਪੱਥਰ ਦਿਲ ਵਿਅਕਤੀ ਹੀ ਇਸ ਕਾਨੂੰਨ ਦਾ ਵਿਰੋਧ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਭਾਜਪਾ ਦੇ ਕੰਮ ਕਰਨ ਦੇ ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਜਿਵੇਂ ਹੀ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਬੰਬ ਧਮਾਕਿਆਂ, ਮਾਣਹਾਨੀ ਦੇ ਨੋਟਿਸਾਂ ਅਤੇ ਈਡੀ ਦੇ ਛਾਪਿਆਂ ਵਰਗੇ ਤਰੀਕੇ ਅਪਣਾਉਣ ਲੱਗ ਪੈਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮਾਣਹਾਨੀ ਦੇ ਨੋਟਿਸ ਭੇਜ ਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਇਸ ਨਾਲ ਸਾਨੂੰ ਕੋਈ ਫ਼ਰਕ ਨਹੀਂ ਪੈਂਦਾ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੀ ਤਾਨਾਸ਼ਾਹੀ ਅਤੇ ਅਜਿਹੀਆਂ ਘਟੀਆ ਚਾਲਾਂ ਬੰਦ ਕਰਣੀਆਂ ਚਾਹੀਦੀਆਂ ਹਨ। ਪੱਛਮੀ ਬੰਗਾਲ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਉੱਥੇ ਹਿੰਸਾ ਦਾ ਮਾਹੌਲ ਬਣ ਗਿਆ ਹੈ ਅਤੇ ਪੂਰਾ ਬੰਗਾਲ ਸੜ ਰਿਹਾ ਹੈ। ਫਿਰਕੂ ਸਾਂਝ ਦਾ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ। ਇੱਥੇ ਹਰ ਤਰ੍ਹਾਂ ਦੇ ਬੀਜ ਬੀਜੇ ਜਾ ਸਕਦੇ ਹਨ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ।” ਭਾਜਪਾ ‘ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ ਅਤੇ ਦਿੱਲੀ ਸਰਕਾਰ ਨੂੰ ਪੰਜਾਬ ਨਾਲ ਹੋ ਰਹੇ ਅਨਿਆਂ ਦਾ ਜਵਾਬ ਜ਼ਰੂਰ ਮਿਲੇਗਾ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments