Monday, May 11, 2026
Google search engine
Homeਤਾਜ਼ਾ ਖਬਰPunjab ‘ਚ Heatwave ਦਾ ਅਸਰ ਜਾਰੀ, 42 ਡਿਗਰੀ ਤੋਂ ਉੱਪਰ ਪਹੁੰਚਿਆ ਪਾਰਾ;...

Punjab ‘ਚ Heatwave ਦਾ ਅਸਰ ਜਾਰੀ, 42 ਡਿਗਰੀ ਤੋਂ ਉੱਪਰ ਪਹੁੰਚਿਆ ਪਾਰਾ; ਅੱਜ ਤੋਂ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ਲਈ Alert ਜਾਰੀ

ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਅੱਜ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

ਚੰਡੀਗੜ੍ਹ- ਪੰਜਾਬ ਵਿੱਚ ਗਰਮੀ ਨੇ ਮੁੜ ਜ਼ੋਰ ਫੜ ਲਿਆ ਹੈ ਅਤੇ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਮਹਿਸੂਸ ਕੀਤੀ ਗਈ, ਜਦਕਿ ਫਰੀਦਕੋਟ ਸਭ ਤੋਂ ਗਰਮ ਇਲਾਕਾ ਰਿਹਾ। ਹਾਲਾਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਹੈ। ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਅੱਜ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਧੂੜ ਭਰੀਆਂ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਕਈ ਇਲਾਕਿਆਂ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅੰਕੜਿਆਂ ਅਨੁਸਾਰ ਐਤਵਾਰ ਨੂੰ ਫਰੀਦਕੋਟ ਵਿੱਚ ਸਭ ਤੋਂ ਵੱਧ 42.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ।

ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ
ਮੌਸਮ ਕੇਂਦਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 11 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਪ੍ਰਭਾਵ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੇਖਿਆ ਜਾਵੇਗਾ। ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਬਣੀ ਹੋਈ ਹੈ, ਜਿਸ ਨਾਲ ਤਾਪਮਾਨ ਵਿੱਚ ਕੁਝ ਕਮੀ ਆ ਸਕਦੀ ਹੈ।

ਜਾਣੋ ਕਿਹੜੇ ਦਿਨ ਕਿਹੜੇ ਜ਼ਿਲ੍ਹਿਆਂ ਵਿੱਚ ਰਹੇਗਾ ਅਸਰ
11 ਮਈ – ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਲੁਧਿਆਣਾ, ਸੰਗਰੂਰ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਦਲਾਅ ਵਾਲੇ ਮੌਸਮ ਨੂੰ ਲੈ ਕੇ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

12 ਮਈ – ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਤੂਫ਼ਾਨੀ ਹਵਾਵਾਂ ਅਤੇ ਗਰਜ-ਚਮਕ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

13 ਮਈ – ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਲਾਗੂ ਰਹੇਗਾ ਅਤੇ ਮੌਸਮ ਵਿੱਚ ਅਚਾਨਕ ਬਦਲਾਅ ਦੇ ਆਸਾਰ ਹਨ।

14 ਮਈ – ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਖਰਾਬ ਮੌਸਮ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments